08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਰੋਟਰੀ ਰੂਪਨਗਰ ਟਰੱਸਟ ਵਲੋਂ ਕਿੱਤਾਮੁਖੀ ਸਿਖ਼ਲਾਈ ਕੇਂਦਰ ਦੀ ਸ਼ੁਰੂਆਤ

ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- ਔਰਤਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਮੰਤਵ ਨਾਲ ਰੋਟਰੀ ਰੂਪਨਗਰ ਟਰੱਸਟ ਵਲੋਂ ਰੋਟਰੀ ਭਵਨ ਵਿਖੇ ਕਿੱਤਾਮੁਖੀ ਸਿਖਲਾਈ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਹੈ। ਟਰੱਸਟ ਦੇ ਚੇਅਰਮੈਨ ਅਤੇ ਸਮਾਜ ਸੇਵੀ ਡਾ.

Ad Position 21
No active advertisement
ਅਜੀਤ ਡੈਸਕ 08-08-2026
ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- ਔਰਤਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਮੰਤਵ ਨਾਲ ਰੋਟਰੀ ਰੂਪਨਗਰ ਟਰੱਸਟ ਵਲੋਂ ਰੋਟਰੀ ਭਵਨ ਵਿਖੇ ਕਿੱਤਾਮੁਖੀ ਸਿਖਲਾਈ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਹੈ। ਟਰੱਸਟ ਦੇ ਚੇਅਰਮੈਨ ਅਤੇ ਸਮਾਜ ਸੇਵੀ ਡਾ. ਆਰ. ਐਸ. ਪਰਮਾਰ ਨੇ ਦੱਸਿਆ ਕਿ ਕੇਂਦਰ ਵਿਚ ਤਿੰਨ ਅਤੇ ਛੇ ਮਹੀਨਿਆਂ ਦੇ ਵੱਖ-ਵੱਖ ਹੁਨਰ ਆਧਾਰਿਤ ਕੋਰਸ ਚਲਾਏ ਜਾਣਗੇ। ਪਹਿਲੇ ਪੜਾਅ ਵਿਚ ਸਿਲਾਈ-ਕਟਾਈ ਦਾ ਛੇ ਮਹੀਨਿਆਂ ਦਾ ਕੋਰਸ ਚੰਡੀਗੜ੍ਹ ਦੀ ਸੰਸਥਾ ਸੋਸਵਾ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਪ੍ਰਵਾਨਗੀ ਅਤੇ ਵਿੱਤੀ ਸਹਾਇਤਾ ਪ੍ਰਾਪਤ ਹੈ। ਕੇਂਦਰ ਦੇ ਕੋਆਰਡੀਨੇਟਰ ਡਾ. ਜੇ. ਕੇ. ਸ਼ਰਮਾ ਨੇ ਦੱਸਿਆ ਕਿ ਇਹ ਕੋਰਸ ਖ਼ਾਸ ਤੌਰ ’ਤੇ ਉਨ੍ਹਾਂ ਮਹਿਲਾਵਾਂ ਲਈ ਹੈ ਜੋ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੁੰਦੀਆਂ ਹਨ। ਕੋਰਸ ਦੀ ਫੀਸ 250 ਰੁਪਏ ਪ੍ਰਤੀ ਮਹੀਨਾ ਹੈ। ਛੇ ਮਹੀਨਿਆਂ ਦਾ ਕੋਰਸ ਪੂਰਾ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਮੁਫ਼ਤ ਸਿਲਾਈ ਮਸ਼ੀਨ ਦਿੱਤੀ ਜਾਵੇਗੀ। ਕੋਰਸ ਲਈ ਅਰਜ਼ੀਆਂ ਦੀ ਆਖਰੀ ਮਿਤੀ 20 ਅਗਸਤ ਹੈ ਅਤੇ ਫਾਰਮ ਰੋਜ਼ਾਨਾ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੇਂਦਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਇਸ ਕੇਂਦਰ ਵਿਚ ਵਾਲਾਂ ਅਤੇ ਚਮੜੀ ਦੀ ਸੰਭਾਲ ਅਤੇ ਮੁੱਢਲੀਆਂ ਕੰਪਿਊਟਰ ਸਿਖਲਾਈ ਦੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਝਿੰਜੜੀ ਦੇ ਮੇਲਾ ਸਿੰਘ ਨਹੀਂ ਰਹੇ ਅਗਲੀ ਖ਼ਬਰ ਨਗਰ ਕੌਂਸਲ ਮੋਰਿੰਡਾ ਵਲੋਂ ਮੀਟਿੰਗ
Ad Position 24