ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਨੂਰਪੁਰ ਬੇਦੀ, 7 ਅਗਸਤ (ਵਿੰਦਰਪਾਲ ਝਾਂਡੀਆਂ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਰੂਪਨਗਰ ਵਲੋਂ ਕਿਸਾਨਾਂ ਨੂੰ ਫਲਦਾਰ ਬਾਗ਼ਬਾਨੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਫਲਦਾਰ ਬੂਟੇ ਲਗਾਉਣ ਸੰਬੰਧੀ ਪਿੰਡ ਗੜਬਾਗਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ.
ਨੂਰਪੁਰ ਬੇਦੀ, 7 ਅਗਸਤ (ਵਿੰਦਰਪਾਲ ਝਾਂਡੀਆਂ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਰੂਪਨਗਰ ਵਲੋਂ ਕਿਸਾਨਾਂ ਨੂੰ ਫਲਦਾਰ ਬਾਗ਼ਬਾਨੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਫਲਦਾਰ ਬੂਟੇ ਲਗਾਉਣ ਸੰਬੰਧੀ ਪਿੰਡ ਗੜਬਾਗਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਰਮਿੰਦਰ ਸਿੰਘ ਘੁੰਮਣ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਫਲਦਾਰ ਬਾਗ਼ਬਾਨੀ ਨਾ ਕੇਵਲ ਕਿਸਾਨਾਂ ਦੀ ਆਮਦਨ ਵਧਾਉਂਦੀ ਹੈ, ਸਗੋਂ ਖੇਤੀ ਵਿਚ ਫ਼ਸਲੀ ਵਿਭਿੰਨਤਾ ਲਿਆਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨਾਲ ਜੁੜ ਕੇ ਫ਼ਸਲਾਂ, ਸਬਜ਼ੀਆਂ, ਤੇਲ ਬੀਜਾਂ ਆਦਿ ਦੀਆਂ ਸੁਧਰੀਆਂ ਕਿਸਮਾਂ, ਫਲਦਾਰ ਅਤੇ ਜੰਗਲਾਤ ਬੂਟਿਆਂ ਦੀਆਂ ਉੱਨਤ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਖੇਤੀ ਤੋਂ ਵਧੀਆ ਮੁਨਾਫ਼ਾ ਪ੍ਰਾਪਤ ਕੀਤਾ ਜਾ ਸਕੇ । ਇਸ ਮੌਕੇ ਡਾ. ਅਵਨੀਤ ਕੌਰ ਬਰਾੜ (ਡੀ.ਈ.ਐਸ., ਫਲ ਵਿਗਿਆਨ) ਨੇ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਪਤਝੜੀ ਫਲਦਾਰ ਬੂਟੇ ਲਗਾਉਣ ਦੀ ਸਹੀ ਤਕਨੀਕ, ਕੱਟ-ਛਾਂਟ, ਖਾਦ ਪ੍ਰਬੰਧਨ ਅਤੇ ਕੀਟ-ਰੋਗ ਨਿਯੰਤਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ । ਕੈਂਪ ਦੌਰਾਨ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਪਤਝੜੀ ਫਲਦਾਰ ਬੂਟੇ ਜਿਵੇਂ ਕਿ ਅੰਬ ਕਿੰਨੂ ਅਮਰੂਦ ਅਤੇ ਆਲੂਬੁਖ਼ਾਰਾ ਵੀ ਮੁਹੱਈਆ ਕਰਵਾਏ ਗਏ । ਕਿਸਾਨਾਂ ਨੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਆਪਣੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ।