ਫ਼ਿਲਮ ‘ ਦਸਤਾਰ ’ ਤੇ ਪੰਜਾਬੀ ਸਿਨੇਮੇ ਦੇ ਵਿਕਾਸ ਬਾਰੇ ਚਰਚਾ
ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- ਭਾਜਪਾ ਦੇ ਰੂਪਨਗਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵਾਈਟ ਹਿੱਲ ਸਟੂਡੀਓਜ਼ ਦੇ ਸੰਸਥਾਪਕ ਅਤੇ ਡਾਇਰੈਕਟਰ ਮਨਮੋਰਦ ਸਿੱਧੂ ਨਾਲ ਮਿਲ ਕੇ ਕੇਂਦਰੀ ਰਾਜ ਮੰਤਰੀ ਡਾ. ਐਲ.
ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- ਭਾਜਪਾ ਦੇ ਰੂਪਨਗਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵਾਈਟ ਹਿੱਲ ਸਟੂਡੀਓਜ਼ ਦੇ ਸੰਸਥਾਪਕ ਅਤੇ ਡਾਇਰੈਕਟਰ ਮਨਮੋਰਦ ਸਿੱਧੂ ਨਾਲ ਮਿਲ ਕੇ ਕੇਂਦਰੀ ਰਾਜ ਮੰਤਰੀ ਡਾ. ਐਲ. ਮੁਰੂਗਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬੀ ਸਿਨੇਮੇ ਦੇ ਵਿਕਾਸ, ਇਸ ਦੀ ਸਭਿਆਚਾਰਕ ਮਹੱਤਤਾ ਅਤੇ ਵਿਸ਼ਵ ਪੱਧਰ ‘ਤੇ ਇਸ ਦੇ ਵਿਸਥਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਲਾਲਪੁਰਾ ਨੇ ਕਿਹਾ ਕਿ ਪੰਜਾਬੀ ਫ਼ਿਲਮਾਂ ਪੰਜਾਬ ਦੀ ਵਿਰਾਸਤ, ਇਤਿਹਾਸ ਅਤੇ ਸਭਿਆਚਾਰ ਨੂੰ ਦੁਨੀਆ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਵਾਈਟ ਹਿੱਲ ਸਟੂਡੀਓਜ਼ ਵਲੋਂ ਬਣਾਈ ਜਾ ਰਹੀ ਫ਼ਿਲਮ ‘ਦਸਤਾਰ’, ਜਿਸ ਵਿਚ ਤਰਸੇਮ ਜੱਸੜ ਮੁੱਖ ਭੂਮਿਕਾ ਨਿਭਾ ਰਹੇ ਹਨ, ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਫ਼ਿਲਮ ਸਿੱਖ ਕੌਮ ਦੀ ਸ਼ਾਨ, ਬਹਾਦਰੀ ਅਤੇ ਮਨੁੱਖਤਾ ਦੇ ਉੱਚੇ ਆਦਰਸ਼ਾਂ ਨੂੰ ਉਭਾਰੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ। ਡਾ. ਐਲ. ਮੁਰੂਗਨ ਦਾ ਧੰਨਵਾਦ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਅਤੇ ਮਨਮੋਰਦ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਨਵੀਂ ਤਾਕਤ ਮਿਲ ਰਹੀ ਹੈ। ਮਨਮੋਰਦ ਸਿੱਧੂ ਨੇ ਪੰਜਾਬੀ ਫ਼ਿਲਮ ਜਗਤ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਲਾਲਪੁਰਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਫ਼ਿਲਮ ਇੰਡਸਟਰੀ ਦੇ ਹਿਤਾਂ ਦੀ ਮਜ਼ਬੂਤੀ ਲਈ ਲਗਾਤਾਰ ਯਤਨ ਕਰਦੇ ਰਹਿਣਗੇ।