07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬਰਾਰੀ ’ਚ ਹੋਈ ਕਾਂਗਰਸ ਰੈਲੀ ’ਚ ਇਕੱਠ ਕਰਕੇ ਰਾਣਾ ਕੇ. ਪੀ਼ ਸਿੰਘ ਨੇ ਕੀਤਾ ਸਿਆਸੀ ਤਾਕਤ ਦਾ ਪ੍ਰਦਰਸ਼ਨ

ਨੰਗਲ, 7 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਕਾਂਗਰਸ ਦੀਆਂ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪਾਰਟੀ ਦੀ ਮੁੜ ਮਜ਼ਬੂਤੀ ਦਾ ਸੰਕੇਤ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਬੂਥ ਪੱਧਰ ਤੱਕ ਕਮਰ ਕੱਸ ਕੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦਾ ਕਾਰਜਕਾਲ ਦੇਖ ਚੁੱਕੇ ਹਨ ਅਤੇ ਹੁਣ ਕਾਂਗਰਸ ਨੂੰ ਮੌਕਾ ਦੇਣ ਲਈ ਤਿਆਰ ਹਨ।

Ad Position 21
No active advertisement
ਇਕੱਠੇ ਹੋਏ ਵਰਕਰ। 08-08-2026
ਨੰਗਲ, 7 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਕਾਂਗਰਸ ਦੀਆਂ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪਾਰਟੀ ਦੀ ਮੁੜ ਮਜ਼ਬੂਤੀ ਦਾ ਸੰਕੇਤ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਬੂਥ ਪੱਧਰ ਤੱਕ ਕਮਰ ਕੱਸ ਕੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦਾ ਕਾਰਜਕਾਲ ਦੇਖ ਚੁੱਕੇ ਹਨ ਅਤੇ ਹੁਣ ਕਾਂਗਰਸ ਨੂੰ ਮੌਕਾ ਦੇਣ ਲਈ ਤਿਆਰ ਹਨ। ਬਘੇਲ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਵਧ ਰਹੀ ਸਰਗਰਮੀ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਵਿਚ ਸਿਆਸੀ ਘਬਰਾਹਟ ਪਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ ਹੈ। ਉਹ ਅੱਜ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਬਰਾਰੀ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਰੈਲੀ ਵਿਚ ਹੋਏ ਵੱਡੇ ਇਕੱਠ ਨੇ ਰਾਣਾ ਕੇ.ਪੀ. ਸਿੰਘ ਦੀ ਸਮੁੱਚੇ ਜ਼ਿਲ੍ਹੇ ਅੰਦਰਲੀ ਸਿਆਸੀ ਪਕੜ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਰਾਰੀ ਵਿਚ ਹੋਇਆ ਵਿਸ਼ਾਲ ਇਕੱਠ ਪੰਜਾਬ ਵਿਚ ਕਾਂਗਰਸ ਦੀ ਵਾਪਸੀ ਦਾ ਸੰਕੇਤ ਹੈ। ਉਨ੍ਹਾਂ ‘ਆਪ’ ਸਰਕਾਰ ‘ਤੇ ਨਸ਼ੇ, ਗੈਂਗਵਾਰ ਅਤੇ ਅਮਨ-ਕਾਨੂੰਨ ਦੇ ਮੁੱਦੇ ‘ਤੇ ਨਿਸ਼ਾਨੇ ਸਾਧਦਿਆਂ ਵਰਕਰਾਂ ਨੂੰ ਇੱਕਜੁੱਟ ਹੋ ਕੇ ਚੋਣਾਂ ਦੀ ਤਿਆਰੀ ਵਿਚ ਜੁਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਾਣਾ ਕੇ.ਪੀ. ਸਿੰਘ ਨੇ ਹਮੇਸ਼ਾ ਆਪਣੇ ਵਰਕਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਹੈ ਅਤੇ ਇਲਾਕੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਾਂਗਰਸੀ ਵਰਕਰਾਂ ਨੂੰ ਨਿੱਜੀ ਗਿਲੇ-ਸ਼ਿਕਵੇ ਭੁਲਾ ਕੇ ਬੂਥ ਪੱਧਰ ‘ਤੇ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਲਕੇ ਵਿਚ ਦਿਖਾਈ ਦੇ ਰਹੇ ਕਈ ਵਿਕਾਸ ਕਾਰਜ ਪਿਛਲੀ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਵਲੋਂ ਪ੍ਰਵਾਨ ਕਰਵਾਏ ਗਏ ਸਨ। ਰੈਲੀ ਨੂੰ ਸਹਿ-ਇੰਚਾਰਜ ਸੂਰਜ ਠਾਕੁਰ, ਰਵਿੰਦਰ ਡਾਲਵੀ ਅਤੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਤੇ ਧੰਨਵਾਦ ਕੀਤਾ। ਇਸ ਮੌਕੇ ਪਹੁੰਚੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਸਨਮਾਨ ਕੀਤਾ ਗਿਆ। ਰੈਲੀ ਦੌਰਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੁਖਵਿੰਦਰ ਸਿੰਘ ਵਿਸਕੀ, ਸੰਜੇ ਸਾਹਨੀ, ਰਾਕੇਸ਼ ਨਈਅਰ, ਰਮੇਸ਼ ਦਸਗਰਾਈ, ਹਰਬੰਸ ਮਹਿੰਦਲੀ, ਦਿਵਿਆ ਕੰਵਰ, ਕਮਲਦੀਪ ਸੈਣੀ, ਸੋਨੀਆ ਸੈਣੀ, ਅਨੀਤਾ ਸ਼ਰਮਾ, ਵੀਨਾ ਐਰੀ, ਸਪਨਾ ਨੰਦਾ, ਹਿਮਾਸੂ ਟੰਡਨ, ਸਤਨਾਮ ਸਿੰਘ ਲਾਦੀ, ਸੁਰਿੰਦਰ ਪੰਮਾ, ਉਮਾਕਾਂਤ ਸ਼ਰਮਾ, ਕਪੂਰ ਸਿੰਘ, ਗੁਰਪ੍ਰੀਤ ਸਿੰਘ ਮੀਰਪੁਰੀ, ਐਡਵੋਕੇਟ ਵਿਸ਼ਵਪਾਲ ਰਾਣਾ, ਵਿਸ਼ਾਲ ਐਰੀ, ਚੰਦਨ ਰਾਣਾ, ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਸੂਬਾ ਮੀਤ ਪ੍ਰਧਾਨ ਚੁਣੇ ਜਾਣ ’ਤੇ ਗਿੱਲ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਢਿੱਲੋਂ ਦਾ ਕੀਤਾ ਧੰਨਵਾਦ
Ad Position 24