08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਟਿੱਬਾ ਨੰਗਲ ਦੇ ਵਰਿੰਦਰ ਭੂੰਬਲਾ ਵਲੋਂ ਭਾਰਤੀ ਟੀਮ ਦੀ ਕਪਤਾਨੀ ਕਰਨਾ ਇਲਾਕੇ ਲਈ ਮਾਣ ਵਾਲੀ ਗੱਲ - ਦਿਨੇਸ਼ ਚੱਢਾ

ਨੂਰਪੁਰ ਬੇਦੀ, 8 ਅਗਸਤ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਟਿੱਬਾ ਨੰਗਲ ਦੇ ਵਸਨੀਕ ਵਰਿੰਦਰ ਭੂੰਬਲਾ ਨੂੰ ਕੈਨੇਡਾ ਵਿਚ 9 ਤੋਂ 17 ਅਗਸਤ ਤੱਕ ਕਰਵਾਏ ਜਾ ਰਹੇ 60 ਸਾਲ ਤੋਂ ਵੱਧ ਉਮਰ ਵਰਗ ਦੇ ਕ੍ਰਿਕਟ ਵਰਲਡ ਕੱਪ ਵਿਚ ਭਾਰਤੀ ਟੀਮ ਦੀ ਕਪਤਾਨੀ ਕਰਨ ‘ਤੇ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਟਿੱਬਾ ਨੰਗਲ ਹੀ ਨਹੀਂ, ਸਗੋਂ ਸਮੁੱਚੇ ਰੂਪਨਗਰ ਜ਼ਿਲ੍ਹੇ, ਇਲਾਕੇ ਅਤੇ ਪੰਜਾਬ ਲਈ ਮਾਣ ਅਤੇ ਖ਼ੁਸ਼ੀ ਦਾ ਪਲ ਹੈ।

Ad Position 21
No active advertisement
ਅਜੀਤ ਡੈਸਕ 09-08-2026
ਨੂਰਪੁਰ ਬੇਦੀ, 8 ਅਗਸਤ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਟਿੱਬਾ ਨੰਗਲ ਦੇ ਵਸਨੀਕ ਵਰਿੰਦਰ ਭੂੰਬਲਾ ਨੂੰ ਕੈਨੇਡਾ ਵਿਚ 9 ਤੋਂ 17 ਅਗਸਤ ਤੱਕ ਕਰਵਾਏ ਜਾ ਰਹੇ 60 ਸਾਲ ਤੋਂ ਵੱਧ ਉਮਰ ਵਰਗ ਦੇ ਕ੍ਰਿਕਟ ਵਰਲਡ ਕੱਪ ਵਿਚ ਭਾਰਤੀ ਟੀਮ ਦੀ ਕਪਤਾਨੀ ਕਰਨ ‘ਤੇ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਟਿੱਬਾ ਨੰਗਲ ਹੀ ਨਹੀਂ, ਸਗੋਂ ਸਮੁੱਚੇ ਰੂਪਨਗਰ ਜ਼ਿਲ੍ਹੇ, ਇਲਾਕੇ ਅਤੇ ਪੰਜਾਬ ਲਈ ਮਾਣ ਅਤੇ ਖ਼ੁਸ਼ੀ ਦਾ ਪਲ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਸਵਰਗੀ ਕਮਾਡੈਂਟ ਕੇ. ਸੀ. ਭੂੰਬਲਾ ਦੇ ਪੁੱਤਰ ਵਰਿੰਦਰ ਭੂੰਬਲਾ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਹ ਬ੍ਰਿਟਿਸ਼ ਨਾਗਰਿਕ ਹਨ, ਪਰ ਭਾਰਤੀ ਟੀਮ ਦੀ ਅਗਵਾਈ ਕਰਨਾ ਹਰ ਭਾਰਤੀ ਲਈ ਮਾਣ ਦੀ ਗੱਲ ਹੈ ਅਤੇ ਇਹ ਉਨ੍ਹਾਂ ਦੀ ਖੇਡ ਪ੍ਰਤੀ ਲਗਨ ਅਤੇ ਕਾਬਲੀਅਤ ਦਾ ਪ੍ਰਮਾਣ ਹੈ। ਚੱਢਾ ਨੇ ਕਿਹਾ ਕਿ ਭੂੰਬਲਾ ਪਰਿਵਾਰ ਦਾ ਖੇਡਾਂ ਨਾਲ ਲੰਬਾ ਅਤੇ ਸ਼ਾਨਦਾਰ ਨਾਤਾ ਰਿਹਾ ਹੈ। ਇਸ ਤੋਂ ਪਹਿਲਾਂ ਵਰਿੰਦਰ ਭੂੰਬਲਾ ਦੇ ਵੱਡੇ ਭਰਾ ਆਈ.ਜੀ. ਰਜਿੰਦਰ ਭੂੰਬਲਾ ਵੀ ਭਾਰਤੀ ਟੀਮ ਦੀ ਨੁਮਾਇੰਦਗੀ ਕਰਕੇ ਦੇਸ਼ ਅਤੇ ਇਲਾਕੇ ਦਾ ਮਾਣ ਵਧਾ ਚੁੱਕੇ ਹਨ। ਇੱਕੋ ਪਰਿਵਾਰ ਦੇ ਦੋ ਮੈਂਬਰਾਂ ਵਲੋਂ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਨੁਮਾਇੰਦਗੀ ਕਰਨਾ ਬਹੁਤ ਹੀ ਮਾਣ ਵਾਲੀ ਪ੍ਰਾਪਤੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਰਿੰਦਰ ਭੂੰਬਲਾ ਦੀ ਅਗਵਾਈ ਹੇਠ ਭਾਰਤੀ ਟੀਮ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ਵ ਕੱਪ ਵਿਚ ਦੇਸ਼ ਦਾ ਨਾਮ ਹੋਰ ਉੱਚਾ ਕਰੇਗੀ। ਵਿਧਾਇਕ ਦਿਨੇਸ਼ ਚੱਢਾ ਨੇ ਵਰਿੰਦਰ ਭੂੰਬਲਾ, ਸਮੂਹ ਭੂੰਬਲਾ ਪਰਿਵਾਰ ਅਤੇ ਪਿੰਡ ਟਿੱਬਾ ਨੰਗਲ ਦੇ ਸਮੂਹ ਨਿਵਾਸੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਅਤੇ ਵਰਿੰਦਰ ਭੂੰਬਲਾ ਦੀ ਕਾਮਯਾਬੀ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। 08 ਆਰਪੀਆਰ10 ਵਰਿੰਦਰ ਭੂੰਬਲਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਖ਼ਿਲਾਫ਼ ਮਜ਼ਦੂਰ ਕਿਸਾਨ ਜਥੇਬੰਦੀਆਂ 10 ਨੂੰ ਕਰਨਗੀਆਂ ਜੇਲ੍ਹ ਭਰੋ ਅੰਦੋਲਨ ਅਗਲੀ ਖ਼ਬਰ ਈ -20 ਖ਼ਿਲਾਫ਼ ਰਾਸ਼ਟਰੀ ਟਾਊਨਹਾਲ ਦੀ ਸਫ਼ਲਤਾ ਮਗਰੋਂ ਹੁਣ ਸੂਬਾ ਪੱਧਰੀ ਟਾਊਨਹਾਲ ਬੈਠਕ - ਸੁਖਵਿੰਦਰ ਸਿੰਘ ਗਿੱਲ ਇਥੋਨਾ...
Ad Position 24