10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜਿੰਦਵੜੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਮੰਤਰੀ ਹਰਜੋਤ ਸਿੰਘ ਬੈਂਸ ਗੁਰੂ ਘਰ ਵਿਖੇ ਹੋਏ ਨਤਮਸਤਕ

ਢੇਰ, 9 ਅਗਸਤ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਜਿੰਦਵੜੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 10-08-2026
ਢੇਰ, 9 ਅਗਸਤ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਜਿੰਦਵੜੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਵਿਚ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੰਗਤ ਨਾਲ ਗੁਰਬਾਣੀ ਸਰਵਣ ਕੀਤੀ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ, ਨਿਮਰਤਾ, ਦਇਆ ਅਤੇ ਪਰਉਪਕਾਰ ਦੀ ਪ੍ਰੇਰਣਾ ਦਿੰਦਾ ਹੈ। ਗੁਰੂ ਸਾਹਿਬ ਨੇ ਬਾਲ ਅਵਸਥਾ ਵਿਚ ਹੀ ਮਨੁੱਖਤਾ ਲਈ ਬੇਮਿਸਾਲ ਸੇਵਾ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਸਾਨੂੰ ਸਮਾਜ ਦੇ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਮੁੱਚੀ ਮਨੁੱਖਤਾ ਨੂੰ ਇੱਕ ਸਮਾਨ ਸਮਝਣ ਦਾ ਸੰਦੇਸ਼ ਦਿੱਤਾ ਹੈ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਵਿਸ਼ੇਸ਼ ਤੌਰ ‘ਤੇ ਸੇਵਾ ਅਤੇ ਨਿਮਰਤਾ ਦੀ ਮਹਾਨ ਸਿੱਖਿਆ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਂਦਿਆਂ ਸਮਾਜ ਦੀ ਭਲਾਈ ਲਈ ਸੇਵਾ ਕਾਰਜਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਸਮਾਗਮ ਦੌਰਾਨ ਸੰਗਤ ਵਲੋਂ ਗੁਰਬਾਣੀ ਦਾ ਸਰਵਣ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਵਿਚ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈੱਲਫੇਅਰ ਬੋਰਡ, ਅਮਰਜੀਤ ਸਿੰਘ ਸਰਪੰਚ, ਸੁਰਿੰਦਰ ਸਿੰਘ ਭੱਠਲ, ਬਲਵੀਰ ਸਿੰਘ, ਸਮਸ਼ੇਰ ਸਿੰਘ, ਦਲਜੀਤ ਸਿੰਘ ਨੰਬਰਦਾਰ, ਸਰਪੰਚ ਸੁਖਦੇਵ ਸਿੰਘ ਖਾਨਪੁਰ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਘਾਟ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਪਿੰਡ ਰਤਵਾੜਾ ਵਾਸੀਆਂ ਵਲੋਂ ਰਣਜੀਤ ਸਿੰਘ ਗਿੱਲ ਦਾ ਸਨਮਾਨ
Ad Position 24