10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰਦੁਆਰਾ ਘਾਟ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਨੰਗਲ, 9 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸਤਲੁਜ ਦਰਿਆ ਦੇ ਕਿਨਾਰੇ ਸਥਿਤ ਇਤਿਹਾਸਿਕ ਗੁਰਦੁਆਰਾ ਘਾਟ ਸਾਹਿਬ, ਪਾਤਸ਼ਾਹੀ ਦਸਵੀਂ ਨੰਗਲ ਡੈਮ ਵਿਖੇ ਅੱਜ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਘਾਟ ਸਾਹਿਬ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 10-08-2026
ਨੰਗਲ, 9 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸਤਲੁਜ ਦਰਿਆ ਦੇ ਕਿਨਾਰੇ ਸਥਿਤ ਇਤਿਹਾਸਿਕ ਗੁਰਦੁਆਰਾ ਘਾਟ ਸਾਹਿਬ, ਪਾਤਸ਼ਾਹੀ ਦਸਵੀਂ ਨੰਗਲ ਡੈਮ ਵਿਖੇ ਅੱਜ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਘਾਟ ਸਾਹਿਬ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਪਰਮਜੀਤ ਸਿੰਘ, ਭਾਈ ਕਮਲਦੀਪ ਸਿੰਘ ਅਤੇ ਭਾਈ ਰਾਮ ਸਿੰਘ, ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿਚ ਰਵਾਇਤੀ ਮਾਲ ਪੂੜਿਆਂ ਅਤੇ ਖੀਰ ਦਾ ਲੰਗਰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ। ਸੰਗਤਾਂ ਨੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਘਾਟ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਾਵਾ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਅਤੇ ਭਲਾਈ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਤੋਂ ਸਾਨੂੰ ਨਿਮਰਤਾ, ਸੇਵਾ, ਦਇਆ ਅਤੇ ਪਰਉਪਕਾਰ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਬਲਬੀਰ ਸਿੰਘ ਸੈਣੀ, ਐਸ.ਡੀ.ਓ. ਜਸਪਾਲ ਸਿੰਘ, ਜਰਨੈਲ ਸਿੰਘ ਸੰਧੂ, ਵੀਰ ਇੰਦਰ ਸਿੰਘ ਸੂਰੀ, ਗੁਰਬਚਨ ਸਿੰਘ ਬਚਨ, ਮਨਮੋਹਨ ਸਿੰਘ ਮੋਹਣੀ, ਬਵਨਦੀਪ ਸਿੰਘ ਕੋਹਲੀ, ਕੌਂਸਲਰ ਹਰਪਾਲ ਸਿੰਘ ਭਸੀਨ, ਤੇਜਾ ਸਿੰਘ, ਰਾਮ ਸਿੰਘ, ਭਾਈ ਬਚਿੱਤਰ ਸਿੰਘ,ਭਾਈ ਬਿਕਰਮ ਸਿੰਘ, ਸਰਬਜੀਤ ਸਿੰਘ,ਗੁਰਨਾਮ ਸਿੰਘ,ਦਰਸ਼ਨ ਸਿੰਘ, ਅਜੀਤ ਭਾਈ ਗੁਰਤੇਜ ਸਿੰਘ, ਅਮਰੀਕ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੇ ਤੀਆਂ ਦਾ ਤਿਉਹਾਰ ਕਵਿਤਾ ਉਤਸਵ ਵਜੋਂ ਮਨਾਇਆ ਅਗਲੀ ਖ਼ਬਰ ਜਿੰਦਵੜੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਮੰਤਰੀ ਹਰਜੋ...
Ad Position 24