ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ’ਚ ਦੇਰੀ ਬਰਦਾਸ਼ਤ ਨਹੀਂ-ਬੈਂਸ
ਨੰਗਲ , 9 ਅਗਸਤ ( ਪ੍ਰੀਤਮ ਸਿੰਘ ਬਰਾਰੀ )- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਨੰਗਲ ਸਥਿਤ ਗ੍ਰਹਿ 2 ਆਰ . ਵੀ .
ਨੰਗਲ , 9 ਅਗਸਤ ( ਪ੍ਰੀਤਮ ਸਿੰਘ ਬਰਾਰੀ )- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਨੰਗਲ ਸਥਿਤ ਗ੍ਰਹਿ 2 ਆਰ . ਵੀ . ਆਰ . ਵਿਖੇ ਇਲਾਕੇ ਦੇ ਵੱਖ - ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਪਹੁੰਚੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣੀਆਂ । ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਸੜਕਾਂ , ਪਾਣੀ , ਬਿਜਲੀ , ਸਫ਼ਾਈ , ਸਿਹਤ ਸਹੂਲਤਾਂ ਅਤੇ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਕੰਮਾਂ ਸਮੇਤ ਵੱਖ - ਵੱਖ ਲੋਕ ਮਸਲੇ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੇ । ਬੈਂਸ ਨੇ ਹਰੇਕ ਵਿਅਕਤੀ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਦਫ਼ਤਰੀ ਖੱਜਲ - ਖੁਆਰੀਆਂ ਦਾ ਸਾਹਮਣਾ ਨਾ ਕਰਨਾ ਪਵੇ , ਇਸ ਲਈ ਸਰਕਾਰੀ ਵਿਭਾਗਾਂ ਨੂੰ ਜਵਾਬਦੇਹ ਅਤੇ ਲੋਕ ਪੱਖੀ ਢੰਗ ਨਾਲ ਕੰਮ ਕਰਨਾ ਹੋਵੇਗਾ । ਲੋਕਾਂ ਵਲੋਂ ਉਠਾਏ ਗਏ ਕਈ ਮਸਲਿਆਂ ‘ ਤੇ ਬੈਂਸ ਨੇ ਮੌਕੇ ‘ ਤੇ ਹੀ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਜਿਥੇ ਲੋੜ ਸੀ , ਉੱਥੇ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਸਪਸ਼ਟ ਦਿਸ਼ਾ - ਨਿਰਦੇਸ਼ ਜਾਰੀ ਕੀਤੇ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵਲੋਂ ਦਰਜ ਕਰਵਾਈਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ‘ ਤੇ ਹੱਲ ਕੀਤਾ ਜਾਵੇ ਤੇ ਕਿਸੇ ਵੀ ਕੰਮ ਵਿਚ ਬੇਲੋੜੀ ਦੇਰੀ ਨਾ ਕੀਤੀ ਜਾਵੇ । ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਦਰ ‘ ਤੇ ਸੁਣਨਾ ਲੋਕ ਸੇਵਾ ਦਾ ਅਹਿਮ ਹਿੱਸਾ ਹੈ । ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ ਤੇ ਲੋਕਾਂ ਤੋਂ ਮਿਲਣ ਵਾਲੇ ਸੁਝਾਅ ਸਰਕਾਰ ਲਈ ਬੇਹੱਦ ਮਹੱਤਵਪੂਰਨ ਹਨ । ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਨਾਲ - ਨਾਲ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਇਸ ਮੌਕੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ ।