10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰੂ ਰਵਿਦਾਸ ਜੀ ਦੇ ਪਾਵਨ ਕਲਸ਼ ਦੇ ਨੰਗਲ ਪੁੱਜਣ ’ਤੇ ਸੰਗਤਾਂ ਨੇ ਕੀਤੇ ਸ਼ਰਧਾ ਨਾਲ ਦਰਸ਼ਨ

ਨੰਗਲ, 9 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਪਾਵਨ ਜਯੰਤੀ ਨੂੰ ਸਮਰਪਿਤ ਭਾਜਪਾ ਵਲੋਂ ਚਲਾਏ ਜਾ ਰਹੇ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਪਾਵਨ ਕਲਸ਼ ਯਾਤਰਾ ਦੇ ਨੰਗਲ ਫੁਲਾਈ ਓਵਰ ਵਿਖੇ ਪਹੁੰਚਣ ‘ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ‘ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ । ਵੱਡੀ ਗਿਣਤੀ ਵਿਚ ਸੰਗਤਾਂ ਨੇ ਪਾਵਨ ਕਲਸ਼ ਦੇ ਦਰਸ਼ਨ ਕਰਕੇ ਨਮਨ ਕੀਤਾ ਅਤੇ ਸਮਾਜ ਵਿਚ ਸਮਾਨਤਾ, ਸਦਭਾਵਨਾ, ਸੇਵਾ ਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੰਕਲਪ ਲਿਆ।

Ad Position 21
No active advertisement
ਨੰਗਲ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਪਾਵਨ ਜਯੰਤੀ ਨੂੰ ਸਮਰਪਿਤ ਪਾਵਨ ਕਲਸ਼ ਯਾਤਰਾ ਦਾ ਸਵਾਗਤ ਕਰਦੀਆਂ ਸੰਗਤਾਂ ਅਤੇ ਸਿਰ ‘ਤੇ ਪਾਵਨ ਕਲਸ਼ ਲੈ ਕੇ ਆਉਂਦੇ ਸਰਦਾਰ ਇਕਬਾਲ ਸਿੰਘ ਲਾਲਪੁਰਾ। ਅਜੀਤ ਤਸਵੀਰਾਂ 10-08-2026
ਨੰਗਲ, 9 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਪਾਵਨ ਜਯੰਤੀ ਨੂੰ ਸਮਰਪਿਤ ਭਾਜਪਾ ਵਲੋਂ ਚਲਾਏ ਜਾ ਰਹੇ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਪਾਵਨ ਕਲਸ਼ ਯਾਤਰਾ ਦੇ ਨੰਗਲ ਫੁਲਾਈ ਓਵਰ ਵਿਖੇ ਪਹੁੰਚਣ ‘ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ‘ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ । ਵੱਡੀ ਗਿਣਤੀ ਵਿਚ ਸੰਗਤਾਂ ਨੇ ਪਾਵਨ ਕਲਸ਼ ਦੇ ਦਰਸ਼ਨ ਕਰਕੇ ਨਮਨ ਕੀਤਾ ਅਤੇ ਸਮਾਜ ਵਿਚ ਸਮਾਨਤਾ, ਸਦਭਾਵਨਾ, ਸੇਵਾ ਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੰਕਲਪ ਲਿਆ। ਪਿੰਡ ਅਗੰਮਪੁਰ ਤੋਂ ਆਰੰਭ ਹੋਈ ਇਹ ਕਲਸ਼ ਯਾਤਰਾ ਪਸੀਵਾਲ ਨੂੰ ਜਾਂਦੇ ਸਮੇਂ ਨੰਗਲ ਫੁਲਾਈ ਓਵਰ ਵਿਖੇ ਪੁੱਜੀ, ਜਿੱਥੇ ਸੰਗਤਾਂ ਨੇ ਫੁੱਲਾਂ ਅਤੇ ਸ਼ਰਧਾ ਨਾਲ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਸੰਸਦੀ ਬੋਰਡ ਦੇ ਮੈਂਬਰ ਅਤੇ ਸਾਬਕਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਸੇਵਾ ਦਾ ਮਾਰਗ ਦਿਖਾਉਂਦੀ ਹੈ। ਗੁਰੂ ਸਾਹਿਬ ਨੇ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ‘ਸਮਰਸਤਾ ਸੰਕਲਪ ਅਭਿਆਨ’ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਪ੍ਰੋਗਰਾਮ ਇੰਚਾਰਜ ਐਡਵੋਕੇਟ ਨਿਪੁੰਨ ਸੋਨੀ ਨੇ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਰਣਜੀਤ ਲੱਕੀ, ਰਾਕੇਸ਼ ਸ਼ਰਮਾ, ਕ੍ਰਿਸ਼ਨ ਕੁਮਾਰ ਅੱਤਰੀ, ਸਤਬੀਰ ਰਾਣਾ, ਜੀਵਨ ਚੌਧਰੀ, ਗੋਵਰਧਨ ਸੋਨੀ ਜੀਡੀ, ਮਨੀਸ਼ ਨੱਡਾ, ਸੁਨੀਲ ਸ਼ੁਕਲਾ, ਰਮੇਸ਼ ਦਿਵੇਦੀ ਸਮੇਤ ਭਾਜਪਾ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਦੀ ਚੋਣ ਅਗਲੀ ਖ਼ਬਰ ਮਧੂਵਨ ਵਾਟਿਕਾ ਪਬਲਿਕ ਸਕੂਲ ਵਲੋਂ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
Ad Position 24