12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹਾਈਕੋਰਟ ਵਲੋਂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਦੀਆਂ ਸ਼ਕਤੀਆਂ ਖਤਮ, ਅਗਲੀ ਪੇਸ਼ੀ 26 ਨੂੰ

ਰੂਪਨਗਰ, 11 ਅਗਸਤ (ਯਸ਼ਵੰਤ ਬੱਸੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਹੁਲਾਰਾ ਦੇਣ ਲਈ ਜ਼ਿਲ੍ਹੇ ਭਰ ਵਿਚ 6. 50 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਜਾਵੇਗੀ।

Ad Position 21
No active advertisement
ਪ੍ਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ 12-08-2026

ਰੂਪਨਗਰ, 11 ਅਗਸਤ (ਯਸ਼ਵੰਤ ਬੱਸੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਹੁਲਾਰਾ ਦੇਣ ਲਈ ਜ਼ਿਲ੍ਹੇ ਭਰ ਵਿਚ 6.50 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨੂੰ ਸੌਂਪੇ ਗਏ ਟੀਚੇ ਅਨੁਸਾਰ ਬੂਟੇ ਲਗਾਉਣ ਲਈ ਢੁੱਕਵੇਂ ਸਥਾਨਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾਵੇ ਅਤੇ ਨਿਰਧਾਰਿਤ ਸਮੇਂ ਅੰਦਰ ਬੂਟੇ ਲਗਾਉਣ ਦੀ ਕਾਰਵਾਈ ਮੁਕੰਮਲ ਕੀਤੀ ਜਾਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਬੂਟੇ ਲਗਾਉਣਾ ਹੀ ਇਸ ਮੁਹਿੰਮ ਦਾ ਅੰਤਿਮ ਟੀਚਾ ਨਹੀਂ, ਸਗੋਂ ਲਗਾਏ ਗਏ ਹਰੇਕ ਬੂਟੇ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਉਸ ਦੇ ਜੀਵਤ ਰਹਿਣ ਨੂੰ ਯਕੀਨੀ ਬਣਾਉਣਾ ਵੀ ਬਰਾਬਰ ਮਹੱਤਵਪੂਰਨ ਹੈ। ਉਨ੍ਹਾਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਪਿੰਡ ਪੱਧਰ ’ਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੁਹਿੰਮ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ਨੂੰ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਸਫ਼ਲ ਬਣਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਗਣੇਸ਼, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਬੀ.ਡੀ.ਪੀ.ਓ. ਰੂਪਨਗਰ ਅਮਿਤ ਸ਼ਰਮਾ, ਬੀ.ਡੀ.ਪੀ.ਓ. ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ ਸਮੇਤ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 16 ਨੂੰ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਪੜ੍ਹਾਈ, ਆਧੁਨਿਕ ਤਕਨਾਲੋਜੀ ਤੇ ਗੁਰਬਾਣੀ ਨਾਲ ਜੋੜਨਾ-ਪ੍ਰਧਾਨ ਡਾ. ਨਿੱਜ...
Ad Position 24