12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵੋਟਰ ਸੂਚੀ ਦੀ ਸੁਧਾਈ ਦੇ ਦੂਜੇ ਪੜਾਅ ਸੰਬੰਧੀ ਅਧਿਕਾਰੀਆਂ ਦੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ

ਰੂਪਨਗਰ, 11 ਅਗਸਤ (ਯਸ਼ਵੰਤ ਬੱਸੀ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜਨ ਦੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਟ੍ਰੇਨਿੰਗ ਕਰਵਾਈ ਗਈ। ਇਸ ਦੌਰਾਨ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ, ਦਸਤਾਵੇਜ਼ਾਂ ਦੀ ਪੜਤਾਲ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 12-08-2026
ਰੂਪਨਗਰ, 11 ਅਗਸਤ (ਯਸ਼ਵੰਤ ਬੱਸੀ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜਨ ਦੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਟ੍ਰੇਨਿੰਗ ਕਰਵਾਈ ਗਈ। ਇਸ ਦੌਰਾਨ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ, ਦਸਤਾਵੇਜ਼ਾਂ ਦੀ ਪੜਤਾਲ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਟ੍ਰੇਨਿੰਗ ਵਿਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਰੂਪਨਗਰ ਜਸਪ੍ਰੀਤ ਸਿੰਘ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਏ. ਈ. ਆਰ. ਓ.-1 ਚੇਤਨ ਬੰਗੜ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਅਤੇ ਵੈਰੀਫਿਕੇਸ਼ਨ ਟੀਮਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰ ਦੀਪੇਂਦਰ ਸਿੰਘ, ਜਤਿੰਦਰ ਕੁਮਾਰ, ਸਹਾਇਕ ਪ੍ਰੋਫੈਸਰ, ਸਰਕਾਰੀ ਕਾਲਜ, ਰੋਪੜ ਅਤੇ ਵਿਸ਼ਾਲ ਗਾਰਗਿਆ, ਪ੍ਰੋਗਰਾਮਰ ਵਲੋਂ ਟਰੇਨਿੰਗ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੱਸਿਆ ਗਿਆ ਕਿ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਦੌਰਾਨ ਅਨਮੈਪਡ ਅਤੇ ਲੋਜੀਕਲ ਡਿਸਕਰਪੈਂਸੀਜ ਵਾਲੇ ਵੋਟਰਾਂ ਨੂੰ ਨੋਟਿਸ ਭੇਜ ਕੇ ਉਨ੍ਹਾਂ ਵਲੋਂ ਵੱਖ-ਵੱਖ ਦਸਤਾਵੇਜ਼ੀ ਪਰੂਫ਼ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਦੀ ਪੜਤਾਲ ਕਰਵਾਈ ਜਾਣੀ ਲਾਜ਼ਮੀ ਹੋਵੇਗੀ। ਇਸ ਪ੍ਰਕਿਰਿਆ ਦੌਰਾਨ ਵੋਟਰਾਂ ਵਲੋਂ ਪੇਸ਼ ਕੀਤੇ ਜਾਣ ਵਾਲੇ ਦਸਤਾਵੇਜ਼ਾਂ ਦੀ ਨਿਯਮਾਂ ਅਨੁਸਾਰ ਪੜਤਾਲ ਕਰਨ ਸਬੰਧੀ ਵੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੌਰਾਨ ਬੀ.ਐਲ.ਓ. ਐਪ ਅਤੇ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜਨ ਨਾਲ ਸਬੰਧਤ ਹੋਰ ਵੱਖ-ਵੱਖ ਪਹਿਲੂਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵੋਟਰ ਸੂਚੀ ਦੀ 13 ਅਕਤੂਬਰ, 2026 ਨੂੰ ਹੋਣ ਵਾਲੀ ਅੰਤਿਮ ਪ੍ਰਕਾਸ਼ਨਾ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕਥਿਤ ਜਾਅਲੀ ਪੀ. ਐੱਚ. ਡੀ. ਮਾਮਲੇ ’ਚ... ਅਗਲੀ ਖ਼ਬਰ ਮਿੰਨੀ ਬੱਸ ਨੂੰ ਟਿੱਪਰ ਨੇ ਮਾਰੀ ਟੱਕਰ, ਟਿੱਪਰ ਚਾਲਕ ਸਮੇਤ 11 ਸਵਾਰੀਆਂ ਜ਼ਖਮੀ
Ad Position 24