12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਭੂਰੀਵਾਲੇ ਟਿੱਬਾ ਨੰਗਲ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ

ਨੂਰਪੁਰ ਬੇਦੀ, 11 ਅਗਸਤ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਕਾਮ ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।

Ad Position 21
No active advertisement
ਅਜੀਤ ਡੈਸਕ 12-08-2026
ਨੂਰਪੁਰ ਬੇਦੀ, 11 ਅਗਸਤ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ.ਕਾਮ ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋਫੈਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਮੈਸਟਰ ਪ੍ਰਣਾਲੀ ਅਧੀਨ ਲਈਆਂ ਗਈਆਂ ਜੂਨ ਪ੍ਰੀਖਿਆਵਾਂ ਵਿਚ ਟਿੱਬਾ ਨੰਗਲ ਕਾਲਜ ਬੀ .ਕਾਮ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ 73.83% ਨੰਬਰ ਲੈ ਕੇ ਪਹਿਲਾਂ ਸਥਾਨ , ਹਰਸ਼ਦੀਪ ਕੌਰ ਨੇ 73.66% ਨੰਬਰ ਲੈ ਕੇ ਦੂਜਾ ਸਥਾਨ ਅਤੇ ਗੁਰਵਿੰਦਰ ਕੌਰ ਨੇ 72.16% ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਖ਼ੁਸ਼ੀ ਦੇ ਮੌਕੇ ‘ਤੇ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀਵਾਲਿਆਂ ਦੁਆਰਾ ਵਿਦਿਆਰਥਣਾਂ ਨੂੰ ਆਪਣਾ ਆਸ਼ੀਰਵਾਦ ਅਤੇ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਵਧਾਈ ਦਿੱਤੀ ਗਈ । ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵੀ ਸਾਰੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ ਅਤੇ ਭਵਿੱਖ ਵਿਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ‘ਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮਹਾਂ ਰੈਲੀ ’ਚ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਵੱਡੇ ਪੱਧਰ ’ਤੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਕਰਿਤਕਾ ਚੌਧਰੀ ਪਰਿਵਾਰ ਸਮੇਤ ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਜਟਵਾਹੜ੍ਹ ਵਿਖੇ ਹੋਏ ਨਤਮਸਤਕ
Ad Position 24