14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਮੁੰਡੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਪਿੰਡ ਦੀਆਂ ਮੁਟਿਆਰਾਂ ਤੇ ਹੋਰ। ਪਿੰਡ ਮੁੰਡੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਹਾਈ ਕੋਰਟ ਦੇ ਫ਼ੈਸਲੇ ਉਪਰੰਤ ਕਾਂਗਰਸੀ ਕੌਂਸਲਰਾਂ ਨੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਮੱਥਾ ਟੇਕਿਆ

ਮੋਰਿੰਡਾ, 13 ਅਗਸਤ (ਪ੍ਰਿਤਪਾਲ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਦੀ ਚੋਣ ’ਤੇ ਰੋਕ ਲਗਾਉਣ ਦੀ ਖ਼ੁਸ਼ੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀਂ ਵਲੋਂ ਕਾਂਗਰਸ ਪਾਰਟੀ ਦੇ 9 ਕੌਂਸਲਰਾਂ ਨੂੰ ਨਾਲ ਲੈ ਕੇ ਕਾਂਗਰਸੀ ਵਰਕਰਾਂ ਸਮੇਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਮੱਥਾ ਟੇਕ ਕੇ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਨਵਜੀਤ ਸਿੰਘ ਨਵੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਫਿਰ ਇਕ ਵਾਰ ਝੂਠ ਉੱਤੇ ਸੱਚ ਦੀ ਜਿੱਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 14-08-2026
ਮੋਰਿੰਡਾ, 13 ਅਗਸਤ (ਪ੍ਰਿਤਪਾਲ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਦੀ ਚੋਣ ’ਤੇ ਰੋਕ ਲਗਾਉਣ ਦੀ ਖ਼ੁਸ਼ੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀਂ ਵਲੋਂ ਕਾਂਗਰਸ ਪਾਰਟੀ ਦੇ 9 ਕੌਂਸਲਰਾਂ ਨੂੰ ਨਾਲ ਲੈ ਕੇ ਕਾਂਗਰਸੀ ਵਰਕਰਾਂ ਸਮੇਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਮੱਥਾ ਟੇਕ ਕੇ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਨਵਜੀਤ ਸਿੰਘ ਨਵੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਫਿਰ ਇਕ ਵਾਰ ਝੂਠ ਉੱਤੇ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਹਲਕਾ ਵਿਧਾਇਕ ਵੱਲੋਂ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਦਿਆਂ ਕਾਂਗਰਸੀ ਕੌਂਸਲਰਾਂ ਨਾਲ ਧੱਕੇਸ਼ਾਹੀ ਕਰਕੇ ਨਿਯਮਾਂ ਦੀ ਅਣਦੇਖੀ ਕਰਦਿਆਂ 6 ਕੌਂਸਲਰਾਂ ਨਾਲ ਜਗਪਾਲ ਸਿੰਘ ਜੌਲੀ ਨੂੰ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰ ਦਿੱਤੀ ਸੀ, ਜਿਸ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਦੇ 9 ਕੌਂਸਲਰਾਂ ਨੇ ਮਨਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ 14 ਜੁਲਾਈ ਨੂੰ ਹਾਈਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕਰਕੇ 10 ਜੁਲਾਈ ਨੂੰ ਹੋਈ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਦੀ ਪ੍ਰਕਿਰਿਆ ਨੂੰ ਚੁਨੌਤੀ ਦਿੱਤੀ ਸੀ। ਜਿਸ ਤੇ ਮਾਣਯੋਗ ਹਾਈਕੋਰਟ ਵਲੋਂ ਪ੍ਰਧਾਨ ਦੇ ਕੰਮਕਾਜ ‘ਤੇ ਰੋਕ ਲਗਾ ਦਿੱਤੀ ਅਤੇ ਨਗਰ ਕੌਂਸਲ ਮੋਰਿੰਡਾ ਦੀ ਵਾਗਡੋਰ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸੌਂਪ ਦਿੱਤੀ ਹੈ। ਇਸ ਮੌਕੇ ਕੌਂਸਲਰ ਮਨਦੀਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਜਿੱਤ ਸਮੂਹ ਸ਼ਹਿਰ ਨਿਵਾਸੀਆਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣਯੋਗ ਅਦਾਲਤ ਵਿਚ ਪੂਰਨ ਵਿਸ਼ਵਾਸ ਹੈ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਚੰਗਾ ਫ਼ੈਸਲਾ ਸਾਹਮਣੇ ਆਵੇਗਾ। ਇਸ ਮੌਕੇ ਕੌਂਸਲਰ ਗੁੰਜਨ ਸੂਦ, ਮਹਿੰਦਰ ਸਿੰਘ ਢਿੱਲੋਂ, ਨੇਹਾ ਸ਼ਰਮਾ, ਸੁਰਿੰਦਰ ਕੌਰ, ਪਿੰਕੀ ਕੌਰ, ਰਜੇਸ਼ ਕੁਮਾਰ ਸਿਸੋਦੀਆ, ਸਕਿੰਦਰ ਕੌਰ ਤੋਂ ਇਲਾਵਾ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਬਲਬੀਰ ਸਿੰਘ ਲਾਲੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਾਹੁਲ ਸ਼ਰਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ , ਰਕੇਸ਼ ਕੁਮਾਰ ਬੱਗਾ, ਗੁਰੂ ਸ਼ੇਰਗਿੱਲ, ਚੁੱਚੂ ਸੂਦ, ਸੰਨੀ ਭੂਮਕ, ਧਰਮਪਾਲ ਥੰਮਣ ਤੇ ਗੁਰਜੀਤ ਸਿੰਘ ਰੂਪਰਾਏ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਨੰਗਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਐਡਵੋਕੇਟ ਮੜਕਨ ਨੂੰ ਸਮਰਥਨ ਅਗਲੀ ਖ਼ਬਰ ਸ਼ਿਵ ਮੰਦਰ ਨੂਰਪੁਰ ਬੇਦੀ ਵਿਖੇ ਸਾਵਨ ਸ਼ਿਵਰਾਤਰੀ ਮੌਕੇ ‘ਇਕ ਸ਼ਾਮ ਭੋਲੇ ਦੇ ਨਾਮ’
Ad Position 24