14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ ਵਿਖੇ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਯੁਵਾ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਟੀਚੇ ਨਿਰਧਾਰਿਤ ਕਰਕੇ ਦ੍ਰਿੜ੍ਹ ਇਰਾਦੇ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਅਤੇ ਪ੍ਰੋਫੈਸਰ ਸਾਹਿਬਾਨ ਯਾਦਗਾਰੀ ਤਸਵੀਰ ਦੌਰਾਨ। 14-08-2026
ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ ਵਿਖੇ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਯੁਵਾ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਟੀਚੇ ਨਿਰਧਾਰਿਤ ਕਰਕੇ ਦ੍ਰਿੜ੍ਹ ਇਰਾਦੇ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਜੋਤੀ ਪ੍ਰਕਾਸ਼ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਭਵਿੱਖ ਦੀ ਸਪਸ਼ਟ ਦਿਸ਼ਾ ਤੈਅ ਕਰਕੇ ਉਸ ਦੀ ਪ੍ਰਾਪਤੀ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਤੇ ਸਮਰੱਥਾ ਨੂੰ ਸਹੀ ਦਿਸ਼ਾ ਮਿਲੇ ਤਾਂ ਉਹ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਦੀਪ ਸਿੰਘ ਦੂਆ ਨੇ ਕਿਹਾ ਕਿ ਰੈੱਡ ਰਿਬਨ ਕਲੱਬ ਵਲੋਂ ਹਰ ਸਾਲ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਜਾਂਦਾ ਹੈ, ਜਿਸ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਵੀ ਦਿੱਤਾ ਜਾਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਸੁਚੇਤ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰੋ. ਡਾ. ਰਾਜੇਸ਼ ਦੁਵੇਦੀ ਨੇ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਦਿਵਸ ਨੌਜਵਾਨਾਂ ਅੰਦਰ ਨਵੀਂ ਊਰਜਾ ਅਤੇ ਆਤਮਵਿਸ਼ਵਾਸ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਲਈ ਸਹੀ ਦਿਸ਼ਾ ਨਿਰਧਾਰਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਣਾ ਦਿੰਦੇ ਹਨ। ਇਸ ਮੌਕੇ ਪ੍ਰੋ. ਧਰੁਵ ਦੇਵ, ਪ੍ਰੋ. ਮੁਹੰਮਦ ਸ਼ਹਿਨਾਜ, ਪ੍ਰੋ. ਅਨਮੋਲ ਗੌਤਮ, ਬ੍ਰਿਜ ਮੋਹਨ ਸਮੇਤ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਮਹਾਰਾਜਾ ਰਣਜੀਤ ਸਿੰਘ ਬਾਗ਼ ’ਚ ਲੱਗੇ ‘ਅਡਾਨੀ ਸੀਮੈਂਟ-ਆਈ ਲਵ ਰੂਪਨਗਰ’ ਬੋਰਡ ’ਤੇ ਉੱਠੇ ਸਵਾਲ ਕਿਸ ਨੇ ਲ... ਅਗਲੀ ਖ਼ਬਰ ਬਾਰ ਐਸੋਸੀਏਸ਼ਨ ਨੰਗਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਐਡਵੋਕੇਟ ਮੜਕਨ ਨੂੰ ਸਮਰਥਨ
Ad Position 24