ਰੂਪਨਗਰ ਹਲਕੇ ਦੇ ਨੌਜਵਾਨਾਂ ਲਈ ‘ਆਪ’ ਸਰਕਾਰ ਦਾ ਵੱਡਾ ਤੋਹਫ਼ਾ : 150 ਤੋਂ ਵੱਧ ਖੇਡ ਮੈਦਾਨ ਤੇ ਸਟੇਡੀਅਮ ਤਿਆਰ
ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੂਪਨਗਰ ਵਿਧਾਨ ਸਭਾ ਹਲਕੇ ਵਿਚ 150 ਤੋਂ ਵੱਧ ਖੇਡ ਮੈਦਾਨ ਤੇ ਸਟੇਡੀਅਮ ਤਿਆਰ ਕੀਤੇ ਜਾ ਚੁੱਕੇ ਹਨ, ਜੋ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਅਹਿਮ ਮੰਚ ਪ੍ਰਦਾਨ ਕਰ ਰਹੇ ਹਨ। ਇਹ ਵਿਚਾਰ ‘ਪੰਜਾਬ ਦਾ ਯੂਥ ਆਪ ਦੇ ਨਾਲ’ ਤਹਿਤ ਰੂਪਨਗਰ ਵਿਖੇ ਹੋਈ ਵਿਸ਼ੇਸ਼ ਮੀਟਿੰਗ ਵਿਚ ਪੰਜਾਬ ਯੂਥ ਪ੍ਰਧਾਨ ਤੇ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ, ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ ਸਮੇਤ ਪਾਰਟੀ ਆਗੂ ਤੇ ਨੌਜਵਾਨਾਂ ਨੇ ਪ੍ਰਗਟ ਕੀਤੇ।
ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੂਪਨਗਰ ਵਿਧਾਨ ਸਭਾ ਹਲਕੇ ਵਿਚ 150 ਤੋਂ ਵੱਧ ਖੇਡ ਮੈਦਾਨ ਤੇ ਸਟੇਡੀਅਮ ਤਿਆਰ ਕੀਤੇ ਜਾ ਚੁੱਕੇ ਹਨ, ਜੋ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਅਹਿਮ ਮੰਚ ਪ੍ਰਦਾਨ ਕਰ ਰਹੇ ਹਨ। ਇਹ ਵਿਚਾਰ ‘ਪੰਜਾਬ ਦਾ ਯੂਥ ਆਪ ਦੇ ਨਾਲ’ ਤਹਿਤ ਰੂਪਨਗਰ ਵਿਖੇ ਹੋਈ ਵਿਸ਼ੇਸ਼ ਮੀਟਿੰਗ ਵਿਚ ਪੰਜਾਬ ਯੂਥ ਪ੍ਰਧਾਨ ਤੇ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ, ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ ਸਮੇਤ ਪਾਰਟੀ ਆਗੂ ਤੇ ਨੌਜਵਾਨਾਂ ਨੇ ਪ੍ਰਗਟ ਕੀਤੇ। ਇਸ ਦੌਰਾਨ ਨੌਜਵਾਨਾਂ ਦੀਆਂ ਲੋੜਾਂ, ਸੁਝਾਵਾਂ ਅਤੇ ਖੇਡ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕੇ ਵਿਚ 150 ਤੋਂ ਵੱਧ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦਾ ਤਿਆਰ ਹੋਣਾ ਨੌਜਵਾਨਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਟੀਚਾ ਸਿਰਫ਼ ਮੈਦਾਨ ਬਣਾਉਣਾ ਨਹੀਂ, ਸਗੋਂ ਇਨ੍ਹਾਂ ਨੂੰ ਨੌਜਵਾਨਾਂ ਦੀ ਪ੍ਰਤਿਭਾ ਅਤੇ ਸੁਨਹਿਰੇ ਭਵਿੱਖ ਦਾ ਆਧਾਰ ਬਣਾਉਣਾ ਹੈ। ਨੌਜਵਾਨ ਖੇਡਾਂ ਨਾਲ ਜੁੜਨਗੇ ਤਾਂ ਨਸ਼ਿਆਂ ਅਤੇ ਮਾੜੀਆਂ ਗਤੀਵਿਧੀਆਂ ਤੋਂ ਦੂਰ ਰਹਿਣਗੇ। ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਵਿਕਸਤ ਕੀਤੇ ਜਾ ਰਹੇ ਖੇਡ ਬੁਨਿਆਦੀ ਢਾਂਚੇ ਦਾ ਸਿੱਧਾ ਲਾਭ ਸਥਾਨਕ ਨੌਜਵਾਨਾਂ ਨੂੰ ਮਿਲ ਰਿਹਾ ਹੈ। ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ‘ਪੰਜਾਬ ਦਾ ਯੂਥ ਆਪ ਦੇ ਨਾਲ’ ਨੌਜਵਾਨਾਂ ਨਾਲ ਸਿੱਧਾ ਜੁੜਨ ਅਤੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਦਾ ਭਾਈਵਾਲ ਬਣਾਉਣ ਦੀ ਪਹਿਲ ਹੈ। ਪੰਜਾਬ ਦੀ ਅਸਲ ਤਾਕਤ ਨੌਜਵਾਨ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਨਸ਼ਾ ਵਿਰੋਧੀ ਮੁਹਿੰਮਾਂ ਦੇ ਨਾਲ ਸਕਾਰਾਤਮਿਕ ਮੌਕੇ ਦੇਣਾ ਵੀ ਜ਼ਰੂਰੀ ਹੈ। ਇਸੇ ਸੋਚ ਤਹਿਤ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਦੀ ਥਾਂ ਖੇਡਾਂ ਅਤੇ ਨਿਰਾਸ਼ਾ ਦੀ ਥਾਂ ਮਿਹਨਤ ਨੂੰ ਚੁਣਨ। ਸਰਕਾਰ ਦਾ ਮਕਸਦ ਅਜਿਹਾ ਮਾਹੌਲ ਤਿਆਰ ਕਰਨਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੀ ਸਮਰੱਥਾ ਸਾਬਤ ਕਰਨ ਦਾ ਮੌਕਾ ਮਿਲੇ। ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ ਨੇ ਕਿਹਾ ਕਿ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣਨਾ ਮੁਹਿੰਮ ਦਾ ਅਹਿਮ ਹਿੱਸਾ ਹੈ। ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਵਿਚ ਸਰਗਰਮ ਭਾਈਵਾਲ ਬਣਾਉਣ ਲਈ ਅਜਿਹੀਆਂ ਮੀਟਿੰਗਾਂ ਜਾਰੀ ਰਹਿਣਗੀਆਂ।