15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵੁੱਡਬਰੀ ਵਰਲਡ ਸਕੂਲ ਵਿਖੇ ‘ਆਜ਼ਾਦੀ ਦਿਵਸ’ ਮਨਾਇਆ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਹਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ 15 ਅਗਸਤ ਦਾ ਯਾਦਗਾਰੀ ਦਿਨ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 15-08-2026
ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਹਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ 15 ਅਗਸਤ ਦਾ ਯਾਦਗਾਰੀ ਦਿਨ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਗਾਇਣ ਨਾਲ ਹੋਈ। ਇਸ ਮੌਕੇ ’ਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਨਾਟਕ ਅਤੇ ਪ੍ਰੋਗਰਾਮ ਪੇਸ਼ ਕੀਤੇ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੀ ਪ੍ਰਿੰਸੀਪਲ ਮੈਡਮ ਮਧੂ ਡੋਗਰਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਬਲੀਦਾਨਾਂ ਤੋਂ ਪ੍ਰੇਰਨਾ ਲੈਣ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੀ ਜ਼ਰੂਰਤ ਬਾਰੇ ਕੁੱਝ ਸ਼ਬਦ ਕਹੇ। ਪ੍ਰੋਗਰਾਮ ਦੇ ਅੰਤ ਵਿਚ, ਵਿਦਿਆਰਥੀਆਂ ਅਤੇ ਸਟਾਫ਼ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਦਾ ਸੰਦੇਸ਼ ਸਾਂਝਾ ਕੀਤਾ। ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਹੋਇਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਡਾ. ਐੱਸ. ਆਰ. ਰੰਗਾਨਾਥਨ ਦੀ ਜਨਮ ਵਰ੍ਹੇਗੰਢ ਮੌਕੇ ਲਾਇਬ੍ਰੇਰੀ... ਅਗਲੀ ਖ਼ਬਰ ਡੋਗਰਾ ਪੈਰਾ ਮੈਡੀਕਲ ਫਾਉਂਡੇਸ਼ਨ ਨੇ ਨੰਗਲ ਬਿਹਾਲਾਂ ਵਿਖੇ ਤਿਰੰਗਾ ਮਾਰਚ ਕੱਢਿਆ
Ad Position 24