15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਡਾ. ਐੱਸ. ਆਰ. ਰੰਗਾਨਾਥਨ ਦੀ ਜਨਮ ਵਰ੍ਹੇਗੰਢ ਮੌਕੇ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਦਸੂਹਾ, 14 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਡਾ. ਐੱਮ.

Ad Position 21
No active advertisement
ਅਜੀਤ ਡੈਸਕ 15-08-2026
ਦਸੂਹਾ, 14 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਡਾ. ਐੱਮ. ਐੱਸ. ਰੰਧਾਵਾ ਲਾਇਬ੍ਰੇਰੀ ਵੱਲੋਂ ਲਾਇਬ੍ਰੇਰੀ ਸਾਇੰਸ ਦੇ ਪਿਤਾਮਾ ਡਾ. ਐੱਸ. ਆਰ. ਰੰਗਾਨਾਥਨ ਦੀ ਜਨਮ ਵਰ੍ਹੇਗੰਢ ਮੌਕੇ ਵਿਸ਼ੇਸ਼ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਡਾ . ਐੱਸ. ਆਰ. ਰੰਗਾਨਾਥਨ ਦੇ ਜੀਵਨ ਅਤੇ ਲਾਇਬ੍ਰੇਰੀ ਸਾਇੰਸ ਦੇ ਖੇਤਰ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਕਾਲਜ ਦੀ ਪ੍ਰਿੰਸੀਪਲ ਡਾ. ਵਰਿੰਦਰ ਕੌਰ ਦੇ ਮਾਰਗ ਦਰਸ਼ਨ ਹੇਠ ਕਰਵਾਇਆ ਗਿਆ। ਲਾਇਬ੍ਰੇਰੀ ਓਰੀਐਂਟੇਸ਼ਨ ਦੌਰਾਨ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੀ ਸਹੀ ਵਰਤੋਂ, ਲੋੜੀਂਦੀਆਂ ਕਿਤਾਬਾਂ ਦੀ ਖੋਜ, ਕਿਤਾਬਾਂ ਦੇ ਇਸ਼ੂ ਅਤੇ ਰਿਟਰਨ ਦੀ ਪ੍ਰਕਿਰਿਆ ਅਤੇ ਲਾਇਬ੍ਰੇਰੀ ਵਿਚ ਉਪਲਬਧ ਵੱਖ-ਵੱਖ ਪ੍ਰਿੰਟ ਅਤੇ ਡਿਜੀਟਲ ਸਰੋਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ’ਤੇ ਉਨ੍ਹਾਂ ਦੀ ਨੈਸ਼ਨਲ ਡਿਜੀਟਲ ਲਾਇਬ੍ਰੇਰੀ ਆਫ਼ ਇੰਡੀਆ ਵਿਚ ਰਜਿਸਟਰੇਸ਼ਨ ਕਰਵਾਈ ਗਈ, ਤਾਂ ਜੋ ਉਹ ਵੱਖ-ਵੱਖ ਡਿਜੀਟਲ ਵਿੱਦਿਅਕ ਸਰੋਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਇਸ ਪ੍ਰੋਗਰਾਮ ਦਾ ਆਯੋਜਨ ਮੈਡਮ ਰਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਰਮਨੀਕ ਕੌਰ, ਡਾ. ਰੁਪਿੰਦਰ ਕੌਰ ਗਿੱਲ, ਮੈਡਮ ਮਨਪ੍ਰੀਤ ਕੌਰ, ਧਰਮਪਾਲ ਅਤੇ ਪ੍ਰਦੀਪ ਕੁਮਾਰ ਸਮੇਤ ਸਮੂਹ ਕਾਲਜ ਸਟਾਫ਼ ਮੈਂਬਰ ਅਤੇ ਵਿਦਿਆਰਥਣਾਂ ਵੀ ਹਾਜ਼ਰ ਸਨ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਲਾਇਬ੍ਰੇਰੀ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਨੂੰ ਪ੍ਰਿੰਟ ਅਤੇ ਡਿਜੀਟਲ ਸਰੋਤਾਂ ਦੀ ਵਰਤੋਂ ਬਾਰੇ ਜਾਣਕਾਰੀ ਦੇਣਾ ਅਤੇ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਲਾਇਬ੍ਰੇਰੀ ਵਿਦਿਆਰਥੀਆਂ ਦੇ ਜੀਵਨ ਦਾ ਇਕ ਮਹੱਤਵਪੂਰਨ ਅੰਗ ਹੈ। ਪ੍ਰੋਗਰਾਮ ਦਾ ਮੰਚ ਸੰਚਾਲਨ ਮੈਡਮ ਰਮਨਪ੍ਰੀਤ ਕੌਰ ਵਲੋਂ ਬਾਖ਼ੂਬੀ ਕੀਤਾ ਗਿਆ। ਸਮੁੱਚਾ ਪ੍ਰੋਗਰਾਮ ਵਿਦਿਆਰਥਣਾਂ ਵਿਚ ਲਾਇਬ੍ਰੇਰੀ ਪ੍ਰਤੀ ਜਾਗਰੂਕਤਾ, ਪੜ੍ਹਨ ਦੀ ਰੁਚੀ ਅਤੇ ਡਿਜੀਟਲ ਵਿੱਦਿਅਕ ਸਰੋਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਿਚ ਸਫਲ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਨਿੰਦਣਯੋਗ- ਬਾਬਾ ਨਿਹਾਲ ਸਿੰਘ ਅਗਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਖੇ ‘ਆਜ਼ਾਦੀ ਦਿਵਸ’ ਮਨਾਇਆ
Ad Position 24