15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਖ਼ਾਲਸਾ ਕਾਲਜ ’ਚ ‘ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ’ ਮਨਾਇਆ

ਗੜ੍ਹਦੀਵਾਲਾ, 14 ਅਗਸਤ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵਲੋਂ ‘ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ’ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 15-08-2026
ਗੜ੍ਹਦੀਵਾਲਾ, 14 ਅਗਸਤ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵਲੋਂ ‘ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ’ ਮਨਾਇਆ ਗਿਆ। ਜਿਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ 1947 ਦੀ ਦੇਸ਼ ਵੰਡ ਦੌਰਾਨ ਵਾਪਰੀਆਂ ਦਰਦਨਾਕ ਘਟਨਾਵਾਂ ਨੂੰ ਯਾਦ ਕਰਦਿਆਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਬੁਲਾਰੇ ਮੈਡਮ ਅਨੁਰਾਧਾ (ਅਸਿਸਟੈਂਟ ਪ੍ਰੋਫ਼ੈਸਰ ਸੁਆਮੀ ਪ੍ਰੇਮਾਨੰਦ ਮਹਾਂ ਵਿਦਿਆਲਿਆ ਮੁਕੇਰੀਆਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਵੰਡ ਨਾਲ ਜੁੜੇ ਇਤਿਹਾਸਕ ਤੱਥਾਂ ਅਤੇ ਉਸ ਸਮੇਂ ਲੋਕਾਂ ਵੱਲੋਂ ਹੰਢਾਏ ਗਏ ਦੁੱਖਾਂ, ਮੁਸ਼ਕਿਲਾਂ ਅਤੇ ਵਿਛੋੜੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ ਮਨਾਉਣ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਇਤਿਹਾਸ ਦੇ ਇਸ ਦੁਖਦਾਈ ਅਧਿਆਇ ਤੋਂ ਜਾਣੂ ਕਰਵਾਉਣਾ ਅਤੇ ਭਵਿੱਖ ਵਿਚ ਅਜਿਹੀਆਂ ਤ੍ਰਾਸਦੀਆਂ ਤੋਂ ਬਚਣ ਲਈ ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਦੇਸ਼ ਦੀ ਵੰਡ ਦੇ ਪੀੜਤਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੇਸ਼ ਵੰਡ ਨਾਲ ਸੰਬੰਧਿਤ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਦਿਨ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਸੰਵੇਦਨਸ਼ੀਲਤਾ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਵਿੱਤਰ ਧਾਰਮਿਕ ਅਸਥਾਨਾਂ ਵਿਚ ਕਿਸੇ ਵੀ ਵਿਅਕਤੀ ਉੱਤੇ ਹਮਲਾ ਧਾਰਮਿਕ ਰਹੁ ਰੀਤਾਂ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਘਾਣ-ਇੰ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਨਿੰਦਣਯੋਗ- ਬਾਬਾ ਨਿਹਾਲ ਸਿੰਘ
Ad Position 24