17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਰਕਾਰੀ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਨੂਰਪੁਰ ਬੇਦੀ, 16 ਅਗਸਤ (ਹਰਦੀਪ ਸਿੰਘ ਢੀਂਡਸਾ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਲੜਕੀਆਂ, ਗੁਰੂ ਕਾ ਖੂਹ ਮੁੰਨੇ ਵਿਖੇ 1947 ਦੀ ਵੰਡ ਦੌਰਾਨ ਵਾਪਰੇ ਮਨੁੱਖੀ ਦੁਖਾਂਤ ਨੂੰ ਯਾਦ ਕਰਦਿਆਂ ਪਾਰਟੀਸ਼ਨ ਹੌਰਰਜ਼ ਰਿਮੈਂਬਰੈਂਸ ਡੇ ਮਨਾਇਆ ਗਿਆ। ਇਸ ਮੌਕੇ ਇਤਿਹਾਸ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 17-08-2026
ਨੂਰਪੁਰ ਬੇਦੀ, 16 ਅਗਸਤ (ਹਰਦੀਪ ਸਿੰਘ ਢੀਂਡਸਾ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਲੜਕੀਆਂ, ਗੁਰੂ ਕਾ ਖੂਹ ਮੁੰਨੇ ਵਿਖੇ 1947 ਦੀ ਵੰਡ ਦੌਰਾਨ ਵਾਪਰੇ ਮਨੁੱਖੀ ਦੁਖਾਂਤ ਨੂੰ ਯਾਦ ਕਰਦਿਆਂ ਪਾਰਟੀਸ਼ਨ ਹੌਰਰਜ਼ ਰਿਮੈਂਬਰੈਂਸ ਡੇ ਮਨਾਇਆ ਗਿਆ। ਇਸ ਮੌਕੇ ਇਤਿਹਾਸ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਮਿਸ ਕੋਮਲ ਵਲੋਂ 1947 ਦੀ ਵੰਡ ਦੇ ਕਾਰਨਾਂ ਅਤੇ ਇਸ ਦੇ ਮਨੁੱਖੀ ਤੇ ਸਮਾਜਿਕ ਪ੍ਰਭਾਵਾਂ ਨੂੰ ਉਜਾਗਰ ਕਰਦਾ ਭਾਸ਼ਣ ਦਿੱਤਾ ਗਿਆ। ਇਸ ਉਪਰੰਤ ਵੰਡ ਦੇ ਵਿਸ਼ੇ ‘ਤੇ ਪੰਜ ਵਿਦਿਆਰਥਣਾਂ ਕੋਮਲ ਧੀਮਾਨ, ਅਰਸ਼ਿਤਾ, ਹਰਮਨਜੀਤ ਕੌਰ, ਰਜਿੰਦਰ ਕੌਰ ਅਤੇ ਰਵਨੀਤ ਕੌਰ ਵਿਚਕਾਰ ਪੈਨਲ ਡਿਸਕਸ਼ਨ ਕਰਵਾਈ ਗਈ। ਡਾ. ਪੁਸ਼ਪਾ ਦੇਵੀ ਨੇ ਮੋਡਰੇਟਰ ਦੀ ਭੂਮਿਕਾ ਨਿਭਾਉਂਦਿਆਂ ਵਿਦਿਆਰਥਣਾਂ ਨਾਲ ਵੰਡ ਦੇ ਵੱਖ-ਵੱਖ ਪੱਖਾਂ ਸਬੰਧੀ ਸਵਾਲ-ਜਵਾਬ ਕੀਤੇ। ਇਸ ਮੌਕੇ ਪੰਜਾਬੀ ਵਿਭਾਗ ਦੇ ਡਾ. ਪਰਮਜੀਤ ਸਿੰਘ ਵਲੋਂ 1947 ਦੀ ਵੰਡ ਦੇ ਦਰਦਨਾਕ ਪੱਖਾਂ ਨੂੰ ਦਰਸਾਉਂਦੀ ਇੱਕ ਡਾਕੂਮੈਂਟਰੀ ਫ਼ਿਲਮ ਵੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਕਾਲਜ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਮਾਈ ਭਾਰਤ ਪੋਰਟਲ ‘ਤੇ 1 ਤੋਂ 15 ਅਗਸਤ ਤੱਕ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਸਰਟੀਫਿਕੇਟ ਪ੍ਰਾਪਤ ਕੀਤੇ। ਕਾਲਜ ਦੀ ਪ੍ਰਿੰਸੀਪਲ ਮਿਸਿਜ਼ ਆਮੀ ਭੱਲਾ ਨੇ ਕਿਹਾ ਕਿ 1947 ਦੀ ਵੰਡ ਦੇ ਦੁਖਾਂਤ ਨੂੰ ਯਾਦ ਕਰਨ ਦਾ ਉਦੇਸ਼ ਅਤੀਤ ਦੀਆਂ ਗਲਤੀਆਂ ਤੋਂ ਸਬਕ ਲੈ ਕੇ ਭਵਿੱਖ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਸਤਿਕਾਰ, ਸਹਿਣਸ਼ੀਲਤਾ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਿੰਸਾ ਦਾ ਪ੍ਰਭਾਵ ਕਿਸੇ ਇੱਕ ਵਿਅਕਤੀ ਜਾਂ ਸਮਾਜ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਦਾ ਅਸਰ ਸਮੁੱਚੀ ਮਨੁੱਖਤਾ ‘ਤੇ ਪੈਂਦਾ ਹੈ। ਇਸ ਲਈ ਨੌਜਵਾਨ ਪੀੜ੍ਹੀ ਨੂੰ ਅਜਿਹੀਆਂ ਘਟਨਾਵਾਂ ਦੀ ਮੁੜ ਵਾਪਸੀ ਰੋਕਣ ਲਈ ਜਾਗਰੂਕ ਅਤੇ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਸਮਾਗਮ ਦੌਰਾਨ ਸਮੂਹ ਸਟਾਫ ਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਐੱਸ.ਆਈ. ਜਸਵੀਰ ਸਿੰਘ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਲਾਪਤਾ ਧੀ ਦੀ ਭਾਲ ਲਈ ਦਰ-ਦਰ ਭਟਕਣ ਲਈ ਮਜਬੂਰ ਪਰਿਵਾਰ ਅਗਲੀ ਖ਼ਬਰ ਬੇਹੋਸ਼ ਮਿਲੇ ਵਿਅਕਤੀ ਦੀ ਹਸਪਤਾਲ ’ਚ ਹੋਈ ਮੌਤ
Ad Position 24