18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਜ਼ਾਦੀ ਦਿਵਸ ਮੌਕੇ ਖ਼ਾਲਸਾ ਸਕੂਲ ਦੇ 38 ਵਿਦਿਆਰਥੀ ਸਨਮਾਨਿਤ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)- ਆਜ਼ਾਦੀ ਦਿਵਸ ਦੇ ਮੌਕੇ ਨਹਿਰੂ ਸਟੇਡੀਅਮ ਵਿਖੇ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 38 ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)- ਆਜ਼ਾਦੀ ਦਿਵਸ ਦੇ ਮੌਕੇ ਨਹਿਰੂ ਸਟੇਡੀਅਮ ਵਿਖੇ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 38 ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਇਹ ਸਨਮਾਨ ਡਿਪਟੀ ਕਮਿਸ਼ਨਰ ਵੱਲੋਂ ਪ੍ਰਦਾਨ ਕੀਤੇ ਗਏ। ਸਕੂਲ ਦੀ ਵਿਦਿਆਰਥਣ ਹਰਸਿਮਰਨ ਕੌਰ ਨੂੰ ਅੱਠਵੀਂ ਜਮਾਤ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 98 ਫ਼ੀਸਦੀ ਅੰਕਾਂ ਨਾਲ 13ਵਾਂ ਸਥਾਨ ਹਾਸਲ ਕਰਨ ਲਈ ਸਨਮਾਨਿਤ ਕੀਤਾ ਗਿਆ। 69ਵੀਆਂ ਸਕੂਲ ਰਾਜ ਖੇਡਾਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਵਿਚ ਰਿਤਿਕਾ ਨੂੰ ਪਹਿਲਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਤੇ ਸਿਮਰਨ ਨੂੰ ਦੂਜਾ ਸਥਾਨ ਹਾਸਲ ਕਰਨ ’ਤੇ ਸਨਮਾਨਿਤ ਕੀਤਾ ਗਿਆ। ਕੁਸ਼ਤੀ ਫਰੀ ਸਟਾਈਲ ਵਿੱਚ ਨਵਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਰਾਜ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ਵਿੱਚ ਗੁਰਮਨਦੀਪ ਕੌਰ, ਸਵੀਤਾ ਕੁਮਾਰੀ, ਪੁਸ਼ਪਾ ਕੁਮਾਰੀ, ਜਸਮੀਤ ਕੌਰ, ਭਾਵਨਾ, ਵਿਜਿਯਾ, ਜਸਮੀਤ ਕੌਰ, ਸ਼ਿਵਜੋਤ, ਮੁਹੰਮਦ ਆਰਿਸ਼, ਨਿਤਿਸ਼ ਵਰਮਾ, ਸ਼ਿਵਕਾਂਤ, ਪਰੀ ਅਤੇ ਪਰਵੀਨ ਸਿੰਘ ਨੂੰ ਦੂਜਾ ਸਥਾਨ ਅਤੇ ਕਮਲਜੋਤ ਕੌਰ, ਰਮਨਦੀਪ ਕੌਰ, ਅਰਸ਼ਪ੍ਰੀਤ ਕੌਰ, ਸਿਮਰਨ ਕੌਰ, ਮਨਪ੍ਰੀਤ ਕੌਰ, ਸਿਮਰਨ ਕੌਰ, ਤਨਵੀਰ ਕੌਰ ਤੇ ਮੋਨੂ ਨੂੰ ਤੀਜਾ ਸਥਾਨ ਹਾਸਲ ਕਰਨ ’ਤੇ ਸਨਮਾਨਿਤ ਕੀਤਾ ਗਿਆ। ਕਿਕ ਬਾਕਸਿੰਗ ਵਿਚ ਯਾਕੂਬ ਰਾਏ ਨੇ ਦੂਜਾ ਅਤੇ ਏਕਨੂਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 45ਵੀਆਂ ਪੰਜਾਬ ਰਾਜ ਪ੍ਰਾਇਮਰੀ ਖੇਡਾਂ ਦੇ ਕਿਕ ਬਾਕਸਿੰਗ ਮੁਕਾਬਲੇ ਵਿਚ ਰਾਜਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ। 13ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ-2025 ਵਿਚ ਹਰਪ੍ਰੀਤ ਸਿੰਘ ਅਤੇ ਸੁਖਮਨਦੀਪ ਸਿੰਘ ਨੇ ਪਹਿਲਾ, ਜਦਕਿ ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਸਾਰੇ ਸਨਮਾਨਿਤ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਵਿਦਿਆਰਥੀਆਂ ਨੇ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਅਧਿਆਪਕਾਂ, ਕੋਚਾਂ ਅਤੇ ਮਾਪਿਆਂ ਦੀ ਮਿਹਨਤ ਸਦਕਾ ਇਹ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਹੈਂਡਬਾਲ, ਕਬੱਡੀ, ਕੁਸ਼ਤੀ, ਗਤਕਾ ਅਤੇ ਕਿਕ ਬਾਕਸਿੰਗ ਸਮੇਤ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਮਾਂ ਨੈਣਾਂ ਦੇਵੀ ਲੰਗਰ ਕਮੇਟੀ’ ਵਲੋਂ ਲਗਾਏ ਲੰਗਰ ’ਚ ਕੀਤ... ਅਗਲੀ ਖ਼ਬਰ ਭਾਰਤਮਾਲਾ ਹਾਈਵੇਅ ਸੰਘਰਸ਼ ਮੋਰਚੇ ਨੇ ਲਿਖਤੀ ਸਮਝੌਤਾ ਲਾਗੂ ਨਾ ਹੋਣ ’ਤੇ ਨਿਰਮਾਣ ਕੰਪਨੀ ਦਾ ਕੰਮ ਰੋਕਿਆ
Ad Position 24