ਨਾਨਕਪੁਰ ਤੋਂ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ
ਰੂਪਨਗਰ, 18 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਨਾਨਕਪੁਰ ਤੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੇ ਜਥੇ ਨੂੰ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ।
ਰੂਪਨਗਰ, 18 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਨਾਨਕਪੁਰ ਤੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੇ ਜਥੇ ਨੂੰ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਸਿੱਖ ਕੌਮ ਲਈ ਆਸਥਾ ਦਾ ਮਹਾਨ ਕੇਂਦਰ ਹੈ ਅਤੇ ਗੁਰੂ ਘਰ ਦੇ ਦਰਸ਼ਨ ਕਰਨ ਨਾਲ ਮਨ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ। ਉਨ੍ਹਾਂ ਜਥੇ ਵਿਚ ਸ਼ਾਮਲ ਸ਼ਰਧਾਲੂਆਂ ਨੂੰ ਯਾਤਰਾ ਦੀ ਸਫਲਤਾ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਜਥੇ ਦੀ ਰਵਾਨਗੀ ਸਮੇਂ ਰਣਜੀਤ ਸਿੰਘ ਸਰਪੰਚ, ਹਰਿੰਦਰ ਸਿੰਘ ਲੰਬੜਦਾਰ, ਪੰਚ ਸੁੱਚਾ ਸਿੰਘ, ਮਲਕੀਤ ਸਿੰਘ ਭੰਗੂ ਚੇਅਰਮੈਨ ਬਲਾਕ ਸੰਮਤੀ, ਪਰਮਿੰਦਰ ਸਿੰਘ ਬਾਲਾ ਬਲਾਕ ਪ੍ਰਧਾਨ, ਰਵਿੰਦਰ ਸਿੰਘ ਰਾਜੂ ਪੰਚ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਸਰਪੰਚ ਗੁਰਚਰਨ ਸਿੰਘ ਖਲੀ, ਸਾਬਕਾ ਸਰਪੰਚ ਜਸਵੀਰ ਸਿੰਘ, ਹਰਦੀਪ ਸਿੰਘ ਕਾਹਲੋਂ, ਮਹਿੰਦਰ ਸਿੰਘ, ਹਰਮਿੰਦਰ ਕੌਰ ਪੰਚ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ। ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਕਾਮਨਾ ਨਾਲ ਜਥੇ ਨੂੰ ਰਵਾਨਾ ਕੀਤਾ।