19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੰਗੀਤ ਦੇ ਖੇਤਰ ’ਚ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦਾ ਨਾਂਅ ਹੋਇਆ ਰੌਸ਼ਨ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਸੰਗੀਤ ਵਿਭਾਗ ਦੇ ਪ੍ਰੋਫੈਸਰ ਭਾਨੂ ਕੌਸ਼ਲ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਦੇ ਭਾਸ਼ਾ ਤੇ ਸਭਿਆਚਾਰ ਵਿਭਾਗ ਵਲੋਂ ‘ਏ-ਪਲੱਸ (ਟੌਪ ਗ੍ਰੇਡ)’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਸੰਗੀਤ ਦੇ ਖੇਤਰ ’ਚ ਉਨ੍ਹਾਂ ਦੀ ਲਗਾਤਾਰ ਮਿਹਨਤ, ਸਾਧਨਾ, ਕਲਾਤਮਕ ਯੋਗਤਾ ਦੇ ਚਲਦਿਆਂ ਪ੍ਰਾਪਤ ਹੋਇਆ ਹੈ।

Ad Position 21
No active advertisement
ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰੋ. ਭਾਨੂ ਕੌਸ਼ਲ ਪੇਸ਼ਕਾਰੀ ਦਿੰਦੇ ਹੋਏ। 19-08-2026
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਸੰਗੀਤ ਵਿਭਾਗ ਦੇ ਪ੍ਰੋਫੈਸਰ ਭਾਨੂ ਕੌਸ਼ਲ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਦੇ ਭਾਸ਼ਾ ਤੇ ਸਭਿਆਚਾਰ ਵਿਭਾਗ ਵਲੋਂ ‘ਏ-ਪਲੱਸ (ਟੌਪ ਗ੍ਰੇਡ)’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਸੰਗੀਤ ਦੇ ਖੇਤਰ ’ਚ ਉਨ੍ਹਾਂ ਦੀ ਲਗਾਤਾਰ ਮਿਹਨਤ, ਸਾਧਨਾ, ਕਲਾਤਮਕ ਯੋਗਤਾ ਦੇ ਚਲਦਿਆਂ ਪ੍ਰਾਪਤ ਹੋਇਆ ਹੈ। ਜਿਸ ਨਾਲ ਪ੍ਰੋ. ਭਾਨੂ ਕੌਸ਼ਲ ਹੁਣ ਹਿਮਾਚਲ ਪ੍ਰਦੇਸ਼ ਸਰਕਾਰ ਦੇ ਭਾਸ਼ਾ ਅਤੇ ਸਭਿਆਚਾਰ ਵਿਭਾਗ ਦੀ ਏ-ਪਲੱਸ ਸ਼੍ਰੇਣੀ ’ਚ ਰਜਿਸਟਰਡ ਕਲਾਕਾਰ ਬਣ ਚੁੱਕੇ ਹਨ, ਜੋ ਕਿ ਬਹੁਤ ਘੱਟ ਕਲਾਕਾਰਾਂ ਨੂੰ ਮਿਲਣ ਵਾਲਾ ਸਨਮਾਨ ਹੈ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਇਸ ਮੌਕੇ ਪ੍ਰੋ. ਭਾਨੂ ਕੌਸ਼ਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸੰਗੀਤ ਪ੍ਰਤੀ ਸਮਰਪਣ ਦਾ ਨਤੀਜਾ ਹੈ ਜਿਸ ਦੇ ਨਾਲ ਸੰਸਥਾ ਦਾ ਨਾਮ ਰੌਸ਼ਨ ਹੋਇਆ ਹੈ। ਜਿਸ ਤੋਂ ਬਾਅਦ ਸੰਗੀਤ ਵਿਭਾਗ ਦੇ ਮੁਖੀ ਡਾ. ਜਗਪਿੰਦਰਪਾਲ ਸਿੰਘ ਨੇ ਵੀ ਪ੍ਰੋ. ਭਾਨੂ ਕੌਸ਼ਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਨਾ ਸਿਰਫ਼ ਵਿਭਾਗ, ਬਲਕਿ ਪੂਰੇ ਕਾਲਜ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਲਈ ਸੰਗੀਤ ਦੇ ਖੇਤਰ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਮਹਿੰਦਲੀ ਖ਼ੁਰਦ ਤੋਂ ਰਾਏਪੁਰ ਸਾਹਨੀ ਦੇ ਵਿਚਕਾਰ ਗੁੱਜਰ ਬਸਤੀ ਨੂੰ ਜਾਂਦੀ ਸੜਕ ਖੱਡ ਦੇ ਪਾਣੀ ਨਾਲ ਹੋਈ ਤਬਾਹ ਅਗਲੀ ਖ਼ਬਰ ਚਰਚਾ ’ਚ ਹੈ ਗਾਇਕ ਪੰਮਾ ਡੂਮੇਵਾਲ ਤੇ ਸੋਹਲ ਬਾਈ ਦਾ ਨਵਾਂ ਗੀਤ ‘ਪੋਰਸ’
Ad Position 24