ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਵਿਸ਼ਾਲ ਕਾਰ ਸੇਵਾ ਦਾ ਸ਼ੁੱਭ ਆਗਾਜ਼
ਨੰਗਲ, 19 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸਤਲੁਜ ਦਰਿਆ ਦੇ ਕੰਢੇ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ, ਨਵਾਂ ਨੰਗਲ ਵਿਖੇ ਸੰਗਤ ਦੀ ਵਧ ਰਹੀ ਆਮਦ ਅਤੇ ਸਹੂਲਤਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਨਿਰਮਾਣ ਕਾਰਜਾਂ ਦੀ ਕਾਰ ਸੇਵਾ ਦਾ ਸ਼ੁੱਭ ਆਰੰਭ ਕਰਵਾਇਆ ਗਿਆ। ਇਹ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸਤਨਾਮ ਸਿੰਘ ਜੀ ਦੀ ਅਗਵਾਈ ਹੇਠ ਕਰਵਾਈ ਜਾਵੇਗੀ।
ਕ
ਕਾਰ ਸੇਵਾ ਦੇ ਸ਼ੁੱਭ ਆਰੰਭ ਮੌਕੇ ਹਾਜ਼ਰ ਸੰਤ-ਮਹਾਂਪੁਰਖ, ਪੰਥਕ ਸ਼ਖ਼ਸੀਅਤਾਂ ਦੀ ਤਸਵੀਰ।
20-08-2026
ਨੰਗਲ, 19 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸਤਲੁਜ ਦਰਿਆ ਦੇ ਕੰਢੇ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ, ਨਵਾਂ ਨੰਗਲ ਵਿਖੇ ਸੰਗਤ ਦੀ ਵਧ ਰਹੀ ਆਮਦ ਅਤੇ ਸਹੂਲਤਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਨਿਰਮਾਣ ਕਾਰਜਾਂ ਦੀ ਕਾਰ ਸੇਵਾ ਦਾ ਸ਼ੁੱਭ ਆਰੰਭ ਕਰਵਾਇਆ ਗਿਆ। ਇਹ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸਤਨਾਮ ਸਿੰਘ ਜੀ ਦੀ ਅਗਵਾਈ ਹੇਠ ਕਰਵਾਈ ਜਾਵੇਗੀ। ਕਾਰ ਸੇਵਾ ਦੇ ਆਰੰਭ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਭਾਈ ਅਮਰਜੀਤ ਸਿੰਘ ਚਾਵਲਾ, ਅਮਰਜੀਤ ਸਿੰਘ ਖੇੜਾ ਤੇ ਪਰਮਜੀਤ ਸਿੰਘ ਲੱਖੇਵਾਲ ਸਮੇਤ ਸੰਤ-ਮਹਾਂਪੁਰਖ ਅਤੇ ਪੰਥਕ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਨਵੇਂ ਬਣੇ ਜੋੜਾ ਘਰ ਅਤੇ ਕੜਾਹ ਪ੍ਰਸ਼ਾਦ ਕਾਊਂਟਰਾਂ ਦੀ ਇਮਾਰਤ ਦਾ ਰਸਮੀ ਉਦਘਾਟਨ ਵੀ ਕੀਤਾ ਗਿਆ। ਇਸ ਉਪਰੰਤ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ੁਦ ਟੱਕ ਲਗਾ ਕੇ ਬੇਸਮੈਂਟ, ਲੰਗਰ ਹਾਲ, ਕਮਰਿਆਂ ਅਤੇ ਰਸੋਈ ਦੀ ਕਾਰ ਸੇਵਾ ਸ਼ੁਰੂ ਕਰਵਾਈ। ਗਿਆਨੀ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤ ਦੀ ਵਧ ਰਹੀ ਆਮਦ ਨੂੰ ਦੇਖਦਿਆਂ ਲੰਗਰ ਹਾਲ ਅਤੇ ਹੋਰ ਸਹੂਲਤਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਉਨ੍ਹਾਂ ਸੰਤ ਬਾਬਾ ਸਤਨਾਮ ਸਿੰਘ ਜੀ ਨੂੰ ਕਾਰ ਸੇਵਾ ਦੀ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ। ਐਡਵੋਕੇਟ ਧਾਮੀ ਨੇ ਸੰਗਤ ਨੂੰ ਇਸ ਪਵਿੱਤਰ ਕਾਰਜ ਵਿਚ ਤਨ, ਮਨ ਅਤੇ ਧਨ ਨਾਲ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਇਹ ਕਾਰਜ ਗੁਰੂ ਸਾਹਿਬ ਦੀ ਕਿਰਪਾ ਸਦਕਾ ਜਲਦ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 30 ਹਜ਼ਾਰ ਫੁੱਟ ਬੇਸਮੈਂਟ, 11 ਹਜ਼ਾਰ ਫੁੱਟ ਲੰਗਰ ਹਾਲ ਤੇ ਕਮਰਿਆਂ ਅਤੇ 800 ਫੁੱਟ ਰਸੋਈ ਦਾ ਨਿਰਮਾਣ ਕੀਤਾ ਜਾਵੇਗਾ। ਇਸ ਮੌਕੇ ਸੰਤ-ਮਹਾਂਪੁਰਖਾਂ ਅਤੇ ਪੰਥਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਵੀ ਹਾਜ਼ਰ ਸੀ।