20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪ੍ਰਸਿੱਧ ਪੰਜਾਬੀ ਲੋਕ ਗਾਇਕ ਪੰਮੀ ਬਾਈ ਵਲੋਂ ਇਕਬਾਲ ਸਿੰਘ ਲਾਲਪੁਰਾ ਨਾਲ ਕੀਤੀ ਮੁਲਾਕਾਤ

ਸ੍ਰੀ ਚਮਕੌਰ ਸਾਹਿਬ,19 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੁੱਧ ਪੁਰਾਣੀ ਪੈਨਸ਼ਨ ਦੀ ਲੜਾਈ ਲੜ ਰਹੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਵਲੋਂ ਬਣਾਏ ਗਏ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀ ਤਿਆਰੀ ਲਈ ਸਥਾਨਕ ਸਟੇਡੀਅਮ ਵਿਖੇ ਗੁਰਪ੍ਰੀਤ ਸਿੰਘ ਕੈਂਬੋ ਬਲਾਕ ਪ੍ਰਧਾਨ ਈ.

Ad Position 21
No active advertisement
ਲਾਲਪੁਰਾ ਪੰਮੀ ਬਾਈ ਨਾਲ ਮੁਲਾਕਾਤ ਕਰਦੇ ਹੋਏ। 20-08-2026
ਸ੍ਰੀ ਚਮਕੌਰ ਸਾਹਿਬ,19 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੁੱਧ ਪੁਰਾਣੀ ਪੈਨਸ਼ਨ ਦੀ ਲੜਾਈ ਲੜ ਰਹੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਵਲੋਂ ਬਣਾਏ ਗਏ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀ ਤਿਆਰੀ ਲਈ ਸਥਾਨਕ ਸਟੇਡੀਅਮ ਵਿਖੇ ਗੁਰਪ੍ਰੀਤ ਸਿੰਘ ਕੈਂਬੋ ਬਲਾਕ ਪ੍ਰਧਾਨ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੰਬਰ 2022 ਵਿਚ ਪੁਰਾਣੀ ਪੈਨਸ਼ਨ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਅਤੇ ਇਸ ਨੋਟੀਫਿਕੇਸ਼ਨ ਦਾ ਪ੍ਰਚਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿਚ ਜ਼ੋਰਦਾਰ ਢੰਗ ਨਾਲ ਕੀਤਾ ਗਿਆ, ਪ੍ਰੰਤੂ ਇਸ ਨੋਟੀਫਿਕੇਸ਼ਨ ਨੂੰ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਲਾਗੂ ਨਹੀਂ ਕੀਤਾ ਗਿਆ। ਜਿਸ ਨੂੰ ਲੈ ਕੇ ਮੁਲਾਜ਼ਮ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਪ੍ਰਤੀ ਸਮੁੱਚੇ ਮੁਲਾਜ਼ਮ ਵਰਗ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜੋ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮਾਨ ਸਰਕਾਰ ਲਈ ਇੱਕ ਵੱਡੀ ਖਤਰੇ ਦੀ ਘੰਟੀ ਹੋਵੇਗਾ। ਇਸੇ ਨੂੰ ਲੈ ਕੇ ਪੰਜਾਬ ਦੇ ਸਾਰੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਬਹੁਤ ਵੱਡੀ ਇਤਿਹਾਸਿਕ ਰੈਲੀ ਕੀਤੀ ਜਾ ਰਹੀ ਹੈ ਜੋ ਕਿ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਸਰਕਾਰ ਨੂੰ ਮਜਬੂਰ ਕਰ ਦੇਵੇਗੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਬਲਾਕ ਸ੍ਰੀ ਚਮਕੌਰ ਸਾਹਿਬ ਤੋਂ ਦੋ ਸੌ ਦੇ ਕਰੀਬ ਕਰਮਚਾਰੀ ਇਸ ਰੈਲੀ ਵਿਚ ਸ਼ਾਮਲ ਹੋਣਗੇ। ਇਸ ਮੌਕੇ ਬਿਜਲੀ ਬੋਰਡ ਤੋਂ ਖੁਸ਼ੀ ਮੁਹੰਮਦ, ਸ਼ਿਵਚਰਨ ਸਿੰਘ, ਜਗਮੀਤ ਸਿੰਘ, ਮਾਸਟਰ ਕੇਡਰ ਤੋਂ ਬਲਜਿੰਦਰ ਸਿੰਘ ਸ਼ਾਂਤਪੁਰੀ, ਦਲੀਪ ਸਿੰਘ ਭੂਰੜੇ, ਲੈਕਚਰਾਰ ਯੂਨੀਅਨ ਤੋਂ ਅਵਤਾਰ ਸਿੰਘ ਧਨੋਆ, ਐਲੀਮੈਂਟਰੀ ਟੀਚਰ ਯੂਨੀਅਨ ਤੋਂ ਬਲਵੰਤ ਸਿੰਘ ਕੋਟਲੀ, ਰਜਿੰਦਰ ਪਾਲ ਸਿੰਘ ਬੈਂਸ, ਦਵਿੰਦਰ ਪਾਲ ਸਿੰਘ ਬੇਦੀ, ਗੁਰਿੰਦਰ ਸਿੰਘ ਗੋਗੀ, ਪਰਮੀਲ, ਰਾਜੇਸ਼ ਕੁਮਾਰ, ਮਨਦੀਪ ਸਿੰਘ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਸਾਲਾਨਾ ਜੋੜ ਮੇਲੇ ਮੌਕੇ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਬਰਸਾਤ ਨੇ ਮੁੜ ਖੋਲ੍ਹੀ ਰੂਪਨਗਰ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ
Ad Position 24