ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਸਾਲਾਨਾ ਜੋੜ ਮੇਲੇ ਮੌਕੇ ਖ਼ੂਨਦਾਨ ਕੈਂਪ ਅੱਜ
ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੀਰ ਬਾਬਾ ਜ਼ਿੰਦਾ ਸ਼ਹੀਦ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕੱਲ 20 ਅਗਸਤ ਨੂੰ ਪੀਰ ਬਾਬਾ ਜ਼ਿੰਦਾ ਸ਼ਹੀਦ ਸੋਸਾਇਟੀ, ਸਰਵਿੰਗ ਹੈਂਡਸ ਵੈੱਲਫੇਅਰ ਸੋਸਾਇਟੀ ਅਤੇ ਬਲੱਡ ਡੋਨਰਜ਼ ਟੀਮ ਦੇ ਸਾਂਝੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਸਾਂਝ ਕੇਂਦਰ ਅਤੇ ਰੋਟਰੀ ਕਲੱਬ ਸੈਂਟਰਲ ਰੂਪਨਗਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।
ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੀਰ ਬਾਬਾ ਜ਼ਿੰਦਾ ਸ਼ਹੀਦ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕੱਲ 20 ਅਗਸਤ ਨੂੰ ਪੀਰ ਬਾਬਾ ਜ਼ਿੰਦਾ ਸ਼ਹੀਦ ਸੋਸਾਇਟੀ, ਸਰਵਿੰਗ ਹੈਂਡਸ ਵੈੱਲਫੇਅਰ ਸੋਸਾਇਟੀ ਅਤੇ ਬਲੱਡ ਡੋਨਰਜ਼ ਟੀਮ ਦੇ ਸਾਂਝੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਸਾਂਝ ਕੇਂਦਰ ਅਤੇ ਰੋਟਰੀ ਕਲੱਬ ਸੈਂਟਰਲ ਰੂਪਨਗਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਖ਼ੂਨ ਇਕੱਤਰ ਕਰਨ ਲਈ ਸਿਵਲ ਹਸਪਤਾਲ ਰੂਪਨਗਰ ਦੀ ਮੈਡੀਕਲ ਟੀਮ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੀ ਹੈ। ਸੰਸਥਾ ਮੈਂਬਰ ਹੇਮੰਤ ਸੈਣੀ, ਹਰਮੇਸ਼ ਸੈਣੀ, ਹਰਦੀਪ ਸੀ ਏ, ਗੁਰਪ੍ਰੀਤ ਕਾਂਗੜ, ਦਿਲਪ੍ਰੀਤ, ਕਾਕਾ ਰਹਿਲ, ਬਲਵਿੰਦਰ ਧੰਦਲੀ, ਮੁਨੀਸ਼ ਰਹਿਲ, ਤਜਿੰਦਰ ਸਿੰਘ, ਸੰਜੀਵ ਮੋਠਾਂਪੁਰ ਆਦਿ ਨੇ ਇਲਾਕੇ ਦੇ ਨੌਜਵਾਨਾਂ, ਸਮਾਜ ਸੇਵੀਆਂ ਅਤੇ ਖੂਨਦਾਨੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖ਼ੂਨਦਾਨ ਕਰਨ ਅਤੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ।