ਕੱਲ੍ਹ ਦੇ ਪੰਜਾਬ ਬੰਦ ਲਈ ਇਲਾਕਾ ਨਿਵਾਸੀ ਸਹਿਯੋਗ ਕਰਨ
ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸਿੱਖ ਕੌਮ ਦੇ ਜੁਝਾਰੂ ਯੋਧੇ ਪੰਜਾਬ ਅਤੇ ਪੰਥਕ ਹਿਤਾਂ ਦੀ ਲੜਾਈ ਲੜਦੇ ਹੋਏ ਲੰਮੇ ਸਮੇਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਤਸ਼ੱਦਦ ਝੱਲ ਰਹੇ ਹਨ । ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਨ ਲਈ ਸ਼ਹਿਰ ਅਤੇ ਇਲਾਕੇ ਦੀਆਂ ਸਮੂਹ ਵਪਾਰਿਕ ਜਥੇਬੰਦੀਆਂ ਆਪ ਮੁਹਾਰੇ ਸਹਿਯੋਗ ਕਰਨ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਭੁਪਿੰਦਰ ਸਿੰਘ ਬਜਰੂੜ, ਸ਼ਮਸ਼ੇਰ ਸਿੰਘ ਸ਼ੇਰਾ, ਅਮਨਦੀਪ ਸਿੰਘ, ਜਸਪਾਲ ਸਿੰਘ, ਜੈਮਲ ਸਿੰਘ ਭੜੀ ਆਦਿ ਆਗੂ 21 ਅਗਸਤ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕਰਦੇ ਹੋਏ ।
20-08-2026