20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐਡ. ਨਰਿੰਦਰ ਪਰਾਸ਼ਰ ਬਲਾਕ ਕਾਂਗਰਸ ਦੇ ਪ੍ਰਧਾਨ ਬਣੇ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚਲਾਈ ‘’ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ’’ ਤਹਿਤ ਜ਼ਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਵਿਚ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਨੇ ਐਡਵੋਕੇਟ ਨਰਿੰਦਰ ਪਰਾਸ਼ਰ ਨੂੰ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜਦ ਕਿ ਸਾਬਕਾ ਸਰਪੰਚ ਰਾਜ ਕੁਮਾਰ ਨੂੰ ਖੂਹੀ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 20-08-2026
ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚਲਾਈ ‘’ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ’’ ਤਹਿਤ ਜ਼ਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਵਿਚ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਨੇ ਐਡਵੋਕੇਟ ਨਰਿੰਦਰ ਪਰਾਸ਼ਰ ਨੂੰ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜਦ ਕਿ ਸਾਬਕਾ ਸਰਪੰਚ ਰਾਜ ਕੁਮਾਰ ਨੂੰ ਖੂਹੀ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਪੱਤਰ ਸੌਂਪਣ ਦਾ ਰਸਮੀ ਐਲਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਹੋਇਆ। ਅਸ਼ਵਨੀ ਸ਼ਰਮਾ ਨੇ ਲੱਡੂ ਖਵਾ ਕੇ ਐਡਵੋਕੇਟ ਨਰਿੰਦਰ ਪਰਾਸ਼ਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐਡਵੋਕੇਟ ਨਰਿੰਦਰ ਪਰਾਸ਼ਰ ਪਾਰਟੀ ਦੇ ਸਮਰਪਿਤ ਅਤੇ ਮਿਹਨਤੀ ਵਰਕਰ ਹਨ। ਉਹ ਇਸ ਤੋਂ ਪਹਿਲਾਂ ਯੂਥ ਕਾਂਗਰਸ ਅਤੇ ਸੀਨੀਅਰ ਕਾਂਗਰਸ ਵਿਚ ਵੱਖ-ਵੱਖ ਅਹੁਦਿਆਂ ‘ਤੇ ਸਰਗਰਮ ਭੂਮਿਕਾ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਰ ਐਸੋਸੀਏਸ਼ਨ ਅਨੰਦਪੁਰ ਸਾਹਿਬ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਸਰਪੰਚ ਰਾਜ ਕੁਮਾਰ ਟਕਸਾਲੀ ਕਾਂਗਰਸੀ ਅਤੇ ਕਾਂਗਰਸ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਹਨ ਤੇ ਪਾਰਟੀ ਨੂੰ ਉਮੀਦ ਹੈ ਕਿ ਨਰਿੰਦਰ ਪਰਾਸ਼ਰ ਅਤੇ ਰਾਜ ਕੁਮਾਰ ਖੂਹੀ ਦੀ ਅਗਵਾਈ ਵਿਚ ਨੂਰਪੁਰ ਬੇਦੀ ਬਲਾਕ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਉਕਤ ਦੋਵਾਂ ਆਗੂਆਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀਮਤੀ ਵਿਸ਼ਵ ਜਯੋਤੀ ਸਿਵਲ ਜੱਜ ਕਮ ਜੁਡੀਸ਼ਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੀਰ ਬਾਬਾ ਜਿੰਦਾ ਸ਼ਹੀਦ ਦੇ ਮੇਲੇ... ਅਗਲੀ ਖ਼ਬਰ ਨਕਾਬਪੋਸ਼ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼, ਦੋ ਗ੍ਰਿਫ਼ਤਾਰ
Ad Position 24