ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਕਰਨੈਲ ਸਿੰਘ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਰਾਸ਼ਟਰੀ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਸੋਨੇ ਤੇ ਚਾਂਦੀ ਦੇ ਤਗਮਿਆਂ ਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ.
ਸ
ਸੰਗੀਤ ਵਿਭਾਗ ਦੇ ਮੁਖੀ ਡਾ. ਜਗਪਿੰਦਰਪਾਲ ਸਿੰਘ ਦਾ ਵੀ ਵਾਈਸ ਚਾਂਸਲਰ ਵਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ
21-08-2026
ਸ੍ਰੀ ਅਨੰਦਪੁਰ ਸਾਹਿਬ, 20 ਅਗਸਤ (ਕਰਨੈਲ ਸਿੰਘ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਰਾਸ਼ਟਰੀ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਸੋਨੇ ਤੇ ਚਾਂਦੀ ਦੇ ਤਗਮਿਆਂ ਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਯੂਥ ਵੈੱਲਫੇਅਰ ਵਿਭਾਗ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਯੂਨੀਵਰਸਿਟੀ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਜਗਪਿੰਦਰਪਾਲ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਯੂਨੀਵਰਸਿਟੀ ਦੀਆਂ ਟੀਮਾਂ ਦੀ ਤਿਆਰੀ, ਵਿਦਿਆਰਥੀਆਂ ਨੂੰ ਦਿੱਤੇ ਮਾਰਗਦਰਸ਼ਨ ਅਤੇ ਰਾਸ਼ਟਰੀ ਯੁਵਕ ਮੇਲੇ ਲਈ ਕੀਤੇ ਸਮਰਪਿਤ ਸਹਿਯੋਗ ਲਈ ਉਪ-ਕੁਲਪਤੀ ਵੱਲੋਂ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਹ ਰਾਸ਼ਟਰੀ ਯੁਵਕ ਮੇਲਾ ਸਤਿਆਬਾਮਾ ਯੂਨੀਵਰਸਿਟੀ, ਚੇਨਈ ਵਿਖੇ ਕਰਵਾਇਆ ਗਿਆ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਰਗਦਰਸ਼ਕ ਡਾ. ਜਗਪਿੰਦਰਪਾਲ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਵੀਰ ਸਿੰਘ ਅਤੇ ਡੀਨ ਕਲਚਰਲ ਡਾ. ਜੇ. ਪੀ. ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਤੇ ਸਹਿਯੋਗ ਦੇਣ ਲਈ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ, ਯੂਥ ਵੈੱਲਫੇਅਰ ਵਿਭਾਗ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ, ਖ਼ਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਯੂਥ ਵੈਲਫੇਅਰ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਸਤੀਸ਼ ਕੁਮਾਰ ਵਰਮਾ, ਡਾ. ਡੇਨੀ ਸ਼ਰਮਾ, ਡਾ. ਗੁਰਕੰਵਲ ਸਿੰਘ ਚਾਹਲ ਤੇ ਡਾ. ਹਰਿੰਦਰ ਹੁੰਦਲ ਦਾ ਧੰਨਵਾਦ ਕੀਤਾ।