21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰੂਪਨਗਰ ਬਾਈਪਾਸ ’ਤੇ ਬੇਹੱਦ ਖੱਡੇ, ਰਾਹਗੀਰਾਂ ਦੀਆਂ ਜਾਨਾਂ ਲਈ ਖ਼ੌਫ਼ ਬਣੇ ਦੁਆਬਾ, ਮਾਝਾ, ਜੰਮੂ ਕਸ਼ਮੀਰ ਅਤੇ ਹਿਮਾਚਲ ਦੀ ਲੰਘਦੀ ਟਰੈਫ਼ਿਕ ਵੀ ਔਖੀ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਨੂੰ ਟਰੈਫ਼ਿਕ ਦੇ ਦਬਾਅ ਤੋਂ ਰਾਹਤ ਦੇਣ ਲਈ ਕਰੀਬ 15 ਸਾਲ ਪਹਿਲਾਂ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਤਿਆਰ ਕੀਤਾ ਗਿਆ ਬਾਈਪਾਸ ਮਾਰਗ ਅੱਜ ਬਦਹਾਲੀ ਦਾ ਸ਼ਿਕਾਰ ਹੋ ਕੇ ਰਾਹਗੀਰਾਂ ਲਈ ਵੱਡਾ ਖਤਰਾ ਬਣ ਗਿਆ ਹੈ। ਕਰੀਬ ਚਾਰ-ਪੰਜ ਕਿੱਲੋਮੀਟਰ ਲੰਬੇ ਇਸ ਬਾਈਪਾਸ ’ਤੇ ਥਾਂ-ਥਾਂ ਪਏ ਡੂੰਘੇ ਖੱਡਿਆਂ ਕਾਰਨ ਸੜਕ ਦੀ ਹਾਲਤ ਬੇਹੱਦ ਖਸਤਾ ਹੋ ਗਈ ਹੈ।

Ad Position 21
No active advertisement
ਖੱਡਿਆਂ ਵਿਚੋਂ ਲੰਘ ਰਹੀਆਂ ਕਾਰਾਂ। 21-08-2026
ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਨੂੰ ਟਰੈਫ਼ਿਕ ਦੇ ਦਬਾਅ ਤੋਂ ਰਾਹਤ ਦੇਣ ਲਈ ਕਰੀਬ 15 ਸਾਲ ਪਹਿਲਾਂ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਤਿਆਰ ਕੀਤਾ ਗਿਆ ਬਾਈਪਾਸ ਮਾਰਗ ਅੱਜ ਬਦਹਾਲੀ ਦਾ ਸ਼ਿਕਾਰ ਹੋ ਕੇ ਰਾਹਗੀਰਾਂ ਲਈ ਵੱਡਾ ਖਤਰਾ ਬਣ ਗਿਆ ਹੈ। ਕਰੀਬ ਚਾਰ-ਪੰਜ ਕਿੱਲੋਮੀਟਰ ਲੰਬੇ ਇਸ ਬਾਈਪਾਸ ’ਤੇ ਥਾਂ-ਥਾਂ ਪਏ ਡੂੰਘੇ ਖੱਡਿਆਂ ਕਾਰਨ ਸੜਕ ਦੀ ਹਾਲਤ ਬੇਹੱਦ ਖਸਤਾ ਹੋ ਗਈ ਹੈ। ਹੁਸ਼ਿਆਰਪੁਰ-ਨਵਾਂਸ਼ਹਿਰ ਰੋਡ ਨੂੰ ਰੂਪਨਗਰ ਦੀ ਪੁਰਾਣੀ ਸੜਕ ਨਾਲ ਜੋੜਨ ਵਾਲੇ ਇਸ ਮਹੱਤਵਪੂਰਨ ਬਾਈਪਾਸ ’ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਕਾਰਾਂ, ਬੱਸਾਂ, ਟਰੱਕਾਂ, ਛੋਟੇ ਵਪਾਰਕ ਵਾਹਨਾਂ ਤੋਂ ਇਲਾਵਾ ਮੋਟਰਸਾਈਕਲ ਅਤੇ ਸਕੂਟਰ ਲੰਘਦੇ ਹਨ। ਸਥਾਨਕ ਲੋਕਾਂ ਅਨੁਸਾਰ ਸੜਕ ਦੀ ਖਸਤਾ ਹਾਲਤ ਕਾਰਨ ਖਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਲਈ ਇੱਥੋਂ ਲੰਘਣਾ ਜਾਨ ਜੋਖਮ ਵਿਚ ਪਾਉਣ ਦੇ ਬਰਾਬਰ ਹੋ ਗਿਆ ਹੈ। ਬਾਈਪਾਸ ਦੇ ਕਈ ਹਿੱਸਿਆਂ ਵਿਚ ਵੱਡੇ-ਵੱਡੇ ਖੱਡੇ ਪਏ ਹੋਏ ਹਨ। ਮੀਂਹ ਪੈਣ ਤੋਂ ਬਾਅਦ ਇਨ੍ਹਾਂ ਖੱਡਿਆਂ ਵਿਚ ਪਾਣੀ ਭਰ ਜਾਣ ਕਾਰਨ ਉਨ੍ਹਾਂ ਦੀ ਡੂੰਘਾਈ ਦਾ ਅੰਦਾਜ਼ਾ ਲਗਾਉਣਾ ਹੋਰ ਵੀ ਮੁਸ਼ਕਲ ਹੋ ਜਾਂਦਾ ਹੈ। ਰਾਤ ਸਮੇਂ ਸੜਕ ’ਤੇ ਰੌਸ਼ਨੀ ਅਤੇ ਖੱਡਿਆਂ ਦੀ ਸਹੀ ਨਿਸ਼ਾਨਦੇਹੀ ਨਾ ਹੋਣ ਕਾਰਨ ਦੋਪਹੀਆ ਵਾਹਨ ਚਾਲਕਾਂ ਲਈ ਹਾਦਸੇ ਦਾ ਖਤਰਾ ਕਈ ਗੁਣਾ ਵੱਧ ਜਾਂਦਾ ਹੈ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਖੱਡਿਆਂ ਕਾਰਨ ਵਾਹਨਾਂ ਦੇ ਟਾਇਰ ਤੇ ਹੋਰ ਪੁਰਜ਼ੇ ਨੁਕਸਾਨੇ ਜਾਣ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਕਈ ਵਾਰ ਮੋਟਰਸਾਈਕਲ ਅਤੇ ਸਕੂਟਰ ਸਵਾਰ ਖੱਡਿਆਂ ਵਿਚ ਡਿਗ ਕੇ ਜ਼ਖ਼ਮੀ ਵੀ ਹੋ ਜਾਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਇਹ ਬਦਹਾਲੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਬਾਈਪਾਸ ਦੇ ਆਲੇ-ਦੁਆਲੇ ਹੁਣ ਕਈ ਢਾਬੇ, ਹੋਟਲ, ਹਸਪਤਾਲ ਅਤੇ ਰਿਹਾਇਸ਼ੀ ਕਲੋਨੀਆਂ ਵੀ ਵਿਕਸਿਤ ਹੋ ਚੁੱਕੀਆਂ ਹਨ, ਜਿਸ ਕਾਰਨ ਇਸ ਮਾਰਗ ’ਤੇ ਆਵਾਜਾਈ ਪਹਿਲਾਂ ਨਾਲੋਂ ਕਾਫੀ ਵਧ ਗਈ ਹੈ। ਰਿਹਾਇਸ਼ੀ ਕਲੋਨੀਆਂ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਸੜਕ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਤੱਕ ਪਹੁੰਚਣ ਵਿਚ ਵੀ ਮੁਸ਼ਕਲ ਆਉਂਦੀ ਹੈ । ਬਾਈਪਾਸ ਨੇੜੇ ਕਲੋਨੀ ਦੇ ਵਸਨੀਕ ਅਮਰਜੀਤ ਸਿੰਘ ਭੁੱਲਰ ਸੀਨੀਅਰ ਕਾਂਗਰਸ ਆਗੂ ਨੇ ਦੱਸਿਆ ਕਿ ਰਾਤ ਸਮੇਂ ਕਈ ਵਾਰ ਦੋਪਹੀਆ ਵਾਹਨ ਚਾਲਕ ਖੱਡਿਆਂ ਕਾਰਨ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕ ਲੰਬੇ ਸਮੇਂ ਤੋਂ ਸੜਕ ਦੀ ਮੁਰੰਮਤ ਦੀ ਮੰਗ ਕਰ ਰਹੇ ਹਨ ਪਰ ਸਮੱਸਿਆ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਲੋਕਾਂ ਨੇ ਸਰਕਾਰ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਾਈਪਾਸ ਦੀ ਤੁਰੰਤ ਜਾਂਚ ਕਰਵਾ ਕੇ ਸਾਰੇ ਖੱਡੇ ਭਰੇ ਜਾਣ ਅਤੇ ਸੜਕ ਦੀ ਮੁਕੰਮਲ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਰਗ ਦੁਆਬਾ ਮਾਝਾ ਜੰਮੂ ਕਸ਼ਮੀਰ ਹਿਮਾਚਲ ਪ੍ਰਦੇਸ਼ ਆਦਿ ਦੇ ਰੋਜ਼ਾਨਾ ਹਜ਼ਾਰਾਂ ਲੋਕਾਂ ਦੀ ਆਵਾਜਾਈ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਦੀ ਅਣਦੇਖੀ ਲੋਕਾਂ ਦੀ ਜਾਨ ਨੂੰ ਖਤਰੇ ਵਿਚ ਪਾਉਣ ਦੇ ਬਰਾਬਰ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨੇ ਕਿਹਾ ਕਿ ਬਾਈਪਾਸ ’ਤੇ ਪਏ ਹਜ਼ਾਰਾਂ ਖੱਡਿਆਂ ਦੀ ਪਹਿਲਾਂ ਹੀ ਪੈਚਵਰਕ ਰਾਹੀਂ ਮੁਰੰਮਤ ਕਰਵਾਈ ਗਈ ਸੀ, ਪਰ ਹੁਣ ਇਹ ਪੈਚਵਰਕ ਵੀ ਖਰਾਬ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਰਸ਼ਾਂ ਤੋਂ ਬਾਅਦ ਸੜਕ ਦੀ ਮੁੜ ਜਾਂਚ ਕਰਵਾਈ ਜਾਵੇਗੀ ਅਤੇ ਜਿੱਥੇ ਵੀ ਲੋੜ ਹੋਵੇਗੀ, ਉੱਥੇ ਮੁੜ ਪੈਚਵਰਕ ਕਰਵਾ ਕੇ ਸੜਕ ਦੀ ਹਾਲਤ ਸੁਧਾਰੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਵਪਾਰ ਮੰਡਲ ਮੋਰਿੰਡਾ ਦੇ ਪ੍ਰਧਾਨ ਮਨਜ...
Ad Position 24