22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਬੰਦ ਦੇ ਸੱਦੇ ਤਹਿਤ ਵੱਖ-ਵੱਖ ਥਾਈਂ ਬਾਜ਼ਾਰ ਰਹੇ ਬੰਦ

ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)- ਕੌਮੀ ਇਨਸਾਫ਼ ਮੋਰਚਾ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਬੱਸ ਅੱਡੇ ਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਬੁਲਾਰਿਆਂ ਵਲੋਂ ਕੇਂਦਰ ਸਰਕਾਰ ਦੇ ਪੱਖਪਾਤੀ ਰਵੱਈਏ ਦੀ ਸਖ਼ਤ ਸ਼ਬਦਾਂ ਨਾਲ ਅਲੋਚਨਾ ਕਰਦੇ ਹੋਏ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ। ਧਰਨੇ ਵਿਚ ਬੋਲਦਿਆਂ ਨੌਜੁਆਨ ਆਗੂ ਸ਼ਮਸ਼ੇਰ ਸਿੰਘ ਸ਼ੇਰਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਢਾਹੇ, ਫੈਡਰੇਸ਼ਨ ਆਗੂ ਭੁਪਿੰਦਰ ਸਿੰਘ ਬਜਰੂੜ, ਕਿਸਾਨ ਆਗੂ ਜੈਮਲ ਸਿੰਘ ਭੜੀ, ਭਾਈ ਅਮਨਦੀਪ ਸਿੰਘ ਅਬਿਆਣਾ, ਮਾਸਟਰ ਹਰਦਿਆਲ ਸਿੰਘ ਬੈਂਸ, ਪ੍ਰਿੰਸੀਪਲ ਚਰਨਜੀਤ ਸਿੰਘ, ਮਨਜਿੰਦਰ ਸਿੰਘ ਬਰਾੜ, ਆਦਿ ਬੁਲਾਰਿਆਂ ਨੇ ਕਿਹਾ ਕਿ ਆਜ਼ਾਦੀ ਸਮੇਂ ਦੇਸ਼ ਨੂੰ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

Ad Position 21
No active advertisement
ਬੰਦ ਦੌਰਾਨ ਦੁਕਾਨਦਾਰ । ਨਗਰ ਕੌਂਸਲ ਦੀ ਜਨਰਲ ਮੀਟਿੰਗ ’ਚ ਆਪਸ ਵਿਚ ਬਹਿਸ ਰਹੇ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਅਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮਾਕੜ ਅਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ । ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤੇ ਮੋਰਿੰਡਾ ਦੇ ਬੰਦ ਬਾਜ਼ਾਰ ਦੀ ਤਸਵੀਰ। ਰੂਪਨਗਰ ਸ਼ਹਿਰ ’ਚ ਬੰਦ ਦੌਰਾਨ ਵੱਖ-ਵੱਖ ਬਾਜ਼ਾਰਾਂ ਦੇ ਦ੍ਰਿਸ਼। 22-08-2026
ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)- ਕੌਮੀ ਇਨਸਾਫ਼ ਮੋਰਚਾ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਬੱਸ ਅੱਡੇ ਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਬੁਲਾਰਿਆਂ ਵਲੋਂ ਕੇਂਦਰ ਸਰਕਾਰ ਦੇ ਪੱਖਪਾਤੀ ਰਵੱਈਏ ਦੀ ਸਖ਼ਤ ਸ਼ਬਦਾਂ ਨਾਲ ਅਲੋਚਨਾ ਕਰਦੇ ਹੋਏ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ।ਧਰਨੇ ਵਿਚ ਬੋਲਦਿਆਂ ਨੌਜੁਆਨ ਆਗੂ ਸ਼ਮਸ਼ੇਰ ਸਿੰਘ ਸ਼ੇਰਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਢਾਹੇ, ਫੈਡਰੇਸ਼ਨ ਆਗੂ ਭੁਪਿੰਦਰ ਸਿੰਘ ਬਜਰੂੜ, ਕਿਸਾਨ ਆਗੂ ਜੈਮਲ ਸਿੰਘ ਭੜੀ, ਭਾਈ ਅਮਨਦੀਪ ਸਿੰਘ ਅਬਿਆਣਾ, ਮਾਸਟਰ ਹਰਦਿਆਲ ਸਿੰਘ ਬੈਂਸ, ਪ੍ਰਿੰਸੀਪਲ ਚਰਨਜੀਤ ਸਿੰਘ, ਮਨਜਿੰਦਰ ਸਿੰਘ ਬਰਾੜ, ਆਦਿ ਬੁਲਾਰਿਆਂ ਨੇ ਕਿਹਾ ਕਿ ਆਜ਼ਾਦੀ ਸਮੇਂ ਦੇਸ਼ ਨੂੰ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।ਜਿਸ ਤਹਿਤ ਸਿੱਖਾਂ ਲਈ ਵੱਖਰੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਘੱਟ ਗਿਣਤੀਆਂ ਨੂੰ ਹਾਸ਼ੀਏ ਤੋਂ ਬਾਹਰ ਕੀਤਾ ਜਾ ਰਿਹਾ ਹੈ।ਜਿਸਨੂੰ ਸਿੱਖ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਅੰਤ ਵਿਚ ਸਮੂਹ ਜਥੇਬੰਦੀਆਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਗਈ। ਇਸ ਮੌਕੇ ਸੁਰਜੀਤ ਸਿੰਘ ਚਹਿੜ ਮਜਾਰਾ, ਚਰਨਜੀਤ ਸਿੰਘ ਜੌੜਾ, ਜਸਵੰਤ ਸਿੰਘ ਬੇਲਾ, ਗੁਰਮੇਲ ਸਿੰਘ ਸਹੋਤਾ, ਹਰਪਾਲ ਸਿੰਘ ਬੜਾ ਪਿੰਡ, ਬਲਬੀਰ ਸਿੰਘ ਬੜਾ ਪਿੰਡ, ਗੁਰਮੀਤ ਸਿੰਘ ਹਜ਼ਾਰਾ, ਜਸਵੀਰ ਸਿੰਘ ਝਖੀਆਂ, ਓਕਾਰ ਸਿੰਘ ਮਜਾਰੀ, ਭਗਵੰਤ ਸਿੰਘ ਮਟੌਰ, ਬੀਰ ਸਿੰਘ ਸ਼ਾਹਪੁਰ, ਜਗਦੇਵ ਸਿੰਘ ਦਿਲਬਰ, ਸੁਰਿੰਦਰ ਸਿੰਘ ਢੇਰ, ਜਸਵਿੰਦਰ ਸਿੰਘ ਮੀਰਪੁਰ, ਗੁਰਮੇਲ ਸਿੰਘ ਸਹੋਤਾ, ਜਸਪ੍ਰੀਤ ਸਿੰਘ ਬਾਠ, ਜਸਵੀਰ ਸਿੰਘ ਅਰੋੜਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ - ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਸਜਾਵਾਂ ਪੂਰੀਆਂ ਹੋਣ ਉਪਰੰਤ ਵੀ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਤਹਿਤ ਅੱਜ ਜਿਥੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਬਜਾਰ ਮੁਕੰਮਲ ਤੌਰ ’ਤੇ ਬੰਦ ਰਹੇ, ਉੱਥੇ ਹੀ ਹਲਕੇ ਦੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਸੀਨੀਅਰ ਆਗੂ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ’ਚ ਆਗੂਆਂ ਤੇ ਵਰਕਰਾਂ ਵਲੋਂ ਸ਼ਹਿਰ ’ਚ ਰੋਸ ਮਾਰਚ ਵੀ ਕੱਢਿਆ ਗਿਆ। ਰੋਸ ਮਾਰਚ ਦੌਰਾਨ ਭਾਈ ਚਾਵਲਾ ਨੇ ਦੇਸ਼ ਦੀਆਂ ਸਰਕਾਰਾਂ ਉੱਪਰ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਲਈ ਹੋਰ ਅਤੇ ਬਾਕੀ ਕੌਮਾਂ ਲਈ ਹੋਰ ਕਾਨੂੰਨ ਹਨ। ਉਨਾਂ ਕਿਹਾ ਕਿ ਅਦਾਲਤਾਂ ਵਲੋਂ ਦਿੱਤੀਆਂ ਸਜ਼ਾਵਾਂ ਤੋਂ ਕਈ ਸਾਲ ਵੱਧ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਦੇਸ਼ ਦੀਆਂ ਸਿੱਖ ਵਿਰੋਧੀ ਸਰਕਾਰਾਂ ਵਲੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਜਦਕਿ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਕਿੰਨੇ ਸਾਲ ਪਹਿਲਾਂ ਹੀ ਰਿਹਾਅ ਕਰ ਦਿੱਤਾ ਗਿਆ ਸੀ। ਭਾਈ ਚਾਵਲਾ ਨੇ ਅੱਗੇ ਕਿਹਾ ਕਿ ਕਈ ਕਤਲ ਕੇਸਾਂ ਅਤੇ ਬਲਾਤਕਾਰ ਦੇ ਕੇਸਾਂ ਵਰਗੇ ਸੰਗੀਨ ਜੁਰਮਾਂ ਤਹਿਤ ਜੇਲ ’ਚ ਬੰਦ ਹੋਏ ਸੌਦਾ ਸਾਧ ਨੂੰ ਇਕ ਦਰਜਨ ਤੋਂ ਵੱਧ ਵਾਰ ਪੈਰੋਲ ’ਤੇ ਰਿਹਾਅ ਕੀਤਾ ਗਿਆ ਹੈ ਪਰ ਆਪਣੀ ਬਿਮਾਰ ਪਈ ਬਿਰਧ ਮਾਤਾ ਦਾ ਹਾਲ ਚਾਲ ਪੁੱਛਣ ਅਤੇ ਉਸ ਨੂੰ ਦੇਖਣ ਲਈ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ, ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਦੇਸ਼ ਵਿਚ ਸਿੱਖਾਂ ਲਈ ਕਾਨੂੰਨ ਬਾਕੀਆਂ ਕੌਮਾਂ ਤੋਂ ਬਿਲਕੁਲ ਉਲਟ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ । ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸਰਬਦਿਆਲ ਸਿੰਘ, ਵਧੀਕ ਮੈਨੇਜਰ ਸੰਦੀਪ ਸਿੰਘ ਕਲੋਤਾ, ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਰਾਮ ਸਿੰਘ ਤੇ ਜਥੇਦਾਰ ਸੁਰਿੰਦਰ ਸਿੰਘ ਮਟੋਰ, ਜਰਨੈਲ ਸਿੰਘ ਗੂੰਬਰ, ਆਤਮਾ ਸਿੰਘ ਘੱਟੀਵਾਲ, ਨਿਰਮਲ ਸਿੰਘ ਹਰੀਵਾਲ, ਸਮੇਤ ਬਹੁਤ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਹਾਜ਼ਰ ਸਨ। ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰ ਰਹੇ ਬੰਦ ਸ੍ਰੀ ਅਨੰਦਪੁਰ ਸਾਹਿਬ, (ਜੇ ਐਸ ਨਿੱਕੂਵਾਲ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇੰਨਸਾਫ ਮੋਰਚਾ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਬਜਾਰ ਤਿੰਨ ਘੰਟੇ ਲਈ ਬੰਦ ਰਹੇ।ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਬਜਾਰਾਂ ਵਿਚ ਤਿੰਨ ਘੰਟੇ ਲਈ ਸੁੰਨਸਾਨ ਪਸਰੀ ਰਹੀ ਅਤੇ ਸਮੂਹ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਹੇ।ਇਸ ਤੋਂ ਬਿਨਾਂ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਿੱਖ ਵਿੱਦਿਅਕ ਸੰਸਥਾਵਾਂ ਵਿਚ ਵੀ ਛੁੱਟੀ ਰਹੀ। ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਪ੍ਰਿਤਪਾਲ ਸਿੰਘ ਗੰਡਾ, ਦੀਪਕ ਆਗਰਾ ਅਤੇ ਰੇਹੜੀ ਫੜੀ ਯੂਨੀਅਨ ਦੇ ਪ੍ਰਧਾਨ ਸੁਨੀਲ ਅਡਵਾਲ ਨੇ ਸਮੂਹ ਵਪਾਰੀ ਵਰਗ ਅਤੇ ਰੇਹੜੀ ਫੜੀ ਵਾਲਿਆਂ ਦਾ ਬੰਦ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਅਤੇ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਹਿਲ ਦੇ ਆਧਾਰ ਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਸ੍ਰੀ ਕੀਰਤਪੁਰ ਸਾਹਿਬ ਵਿਖੇ ਬੰਦ ਨੂੰ ਮਿਲਿਆ ਪੂਰਾ ਸਮਰਥਨ ਕੀਰਤਪੁਰ ਸਾਹਿਬ, (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਕੌਮੀ ਇਨਸਾਫ਼ ਮੋਰਚਾ ਵਲੋਂ ਅੱਜ ਬੰਦੀ ਸਿੰਘਾਂ (ਸਿੱਖ ਕੈਦੀ) ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦਿੱਤੀ ਹੋਈ ਸੀ ਇਸ ਤਹਿਤ ਕੀਰਤਪੁਰ ਸਾਹਿਬ ਵਿਚ ਬੰਦ ਦਾ ਸਥਾਨਕ ਵਪਾਰੀਆਂ ਵਲੋਂ ਪੂਰਨ ਸਮਰਥਨ ਕੀਤਾ। ਸ਼ਹਿਰ ਅੰਦਰ ਇੱਕਾ-ਦੁੱਕਾ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੇ ਵਪਾਰਕ ਅਦਾਰੇ ਦੁਪਹਿਰ 2 ਵਜੇ ਤੱਕ ਬੰਦ ਰਹੇ ਬੰਦ ਰਹੇ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਰੋਜ਼ਾਨਾ ਵਾਂਗ ਚੱਲਦਿਆਂ ਰਹੀਆਂ। ਜ਼ਿਕਰਯੋਗ ਹੈ ਕਿ ਕਈ ਥਾਵਾਂ ਉੱਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਬਾਜ਼ਾਰਾਂ ਵਿਚ ਘੁੰਮ ਕੇ ਦੁਕਾਨਾਂ ਬੰਦ ਕਰਾਉਣੀਆਂ ਪਈਆਂ, ਪਰ ਕੀਰਤਪੁਰ ਸਾਹਿਬ ਸ਼ਹਿਰ ਅੰਦਰ ਅਜਿਹਾ ਕੁੱਝ ਵੀ ਦੇਖਣ ਨੂੰ ਨਹੀਂ ਮਿਲਿਆ। ਸਮੁੱਚੇ ਦੁਕਾਨਦਾਰਾਂ ਨੇ ਖ਼ੁਦ ਇਸ ਬੰਦ ਦਾ ਸਮਰਥਨ ਕਰਦਿਆਂ ਆਪੋ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਇਸ ਤੋਂ ਇਲਾਵਾ ਸ਼ਹਿਰ ਅੰਦਰ ਖੁੱਲ੍ਹਿਆ ਐਚ.ਡੀ.ਐਫ.ਸੀ ਬੈਂਕ ਵੀ ਬੰਦ ਰਿਹਾ। ਸਥਾਨਕ ਸ਼ਹਿਰ ਵਾਸੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਯੋਗ ਉਪਰਾਲੇ ਕਰਨ ਕਿਉਂਕਿ ਉਨਾਂ ਦੀਆਂ ਸਜ਼ਾਵਾਂ ਕਈ ਸਾਲ ਪਹਿਲਾਂ ਖ਼ਤਮ ਹੋ ਚੁੱਕੀਆਂ ਹਨ। ਕੌਮੀ ਇਨਸਾਫ਼ ਮੋਰਚਾ ਦੇ ਨੁਮਾਇੰਦਿਆਂ ਨੇ ਬੰਦ ਦਾ ਸਮਰਥਨ ਕਰਨ ‘ਤੇ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦਾ ਧੰਨਵਾਦ ਕੀਤਾ। ਸ੍ਰੀ ਚਮਕੌਰ ਸਾਹਿਬ ਇਲਾਕੇ ਅੰਦਰ ਬੰਦ ਨੂੰ ਭਰਵਾਂ ਹੁੰਗਾਰਾ ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)- ਕੌਮੀ ਇਨਸਾਫ਼ ਮੋਰਚੇ ਦੇ ਅੱਜ ਦੇ ਪੰਜਾਬ ਬੰਦ ਦੇ ਸੱਦੇ ਨੂੰ ਸ੍ਰੀ ਚਮਕੌਰ ਸਾਹਿਬ ਇਲਾਕਾ ਪੂਰੀ ਤਰਾਂ ਬੰਦ ਰਿਹਾ। ਸ਼ਹਿਰ ਅੰਦਰ ਸਿਰਫ ਸਿਹਤ ਸੇਵਾਵਾਂ ਨੂੰ ਛੱਡ ਕੇ ਸਕੂਲ, ਕਾਲਜ, ਬੱਸਾਂ, ਵਪਾਰਿਕ ਅਦਾਰੇ ਪੂਰੀ ਤਰਾਂ ਬੰਦ ਰਹੇ। ਸਵੇਰੇ ਕੁੱਝ ਬੈਂਕ ਖੁੱਲੇ ਪਰ ਕਿਸਾਨ ਜਥੇਬੰਦੀਆਂ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ, ਭਾਕਿਯੂ (ਖੋਸਾ), ਭਾਕਿਯੂ (ਲੱਖੋਵਾਲ) ਅਤੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਬੈਂਕ ਵੀ ਬੰਦ ਕਰਵਾ ਦਿੱਤੇ। ਇਹ ਆਗੂ ਅੱਜ ਦੁਪਹਿਰ 2 ਵਜੇ ਤੱਕ ਇੱਥੋਂ ਦੇ ਚੌਂਕਾਂ ਵਿਚ ਡਟੇ ਰਹੇ। ਇਸ ਮੌਕੇ ਕਿਸਾਨ ਆਗੂ ਸੁਖਵਿੰਦਰ ਸਿੰਘ ਗੱਗੋਂ, ਜਸਪ੍ਰੀਤ ਸਿੰਘ ਜੱਸਾ, ਕੌਮੀ ਇਨਸਾਫ ਮੋਰਚੇ ਦੇ ਬਾਬਾ ਮੇਜਰ ਸਿੰਘ, ਗੁਰਦੀਪ ਸਿੰਘ ਭਲਿਆਣ, ਜਗਦੀਪ ਸਿੰਘ ਚੂਹੜਮਾਜਰਾ ਆਦਿ ਨੇ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੋਇਆ ਹੈ, ਸ਼ਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਜੇਕਰ ਥੋੜੀ ਜਿਹੀ ਵੀ ਅਵਾਜ ਚੁੱਕੀ ਜਾਦੀਂ ਹੈ ਤਾਂ ਉਸ ਨੂੰ ਅਥਰੂ ਗੈਸ ਦੇ ਗੋਲਿਆਂ ਜਾਂ ਵਾਟਰ ਕੈਨਨ ਨਾਲ ਗੰਦੇ ਪਾਣੀ ਦੀਆਂ ਬੁਛਾਰਾਂ ਕਰਕੇ ਦਬਾਉਣ ਦੀ ਕੋਸ਼ਿਸ ਕੀਤੀ ਜਾਂਦੀ ਹੈ, ਜਿਸ ਨਾਲ ਸੰਘਰਸ਼ੀ ਯੋਧਿਆਂ ਅੰਦਰ ਹੋਰ ਰੋਸ ਪੈਦਾ ਹੁੰਦਾ ਹੈ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਜੇਲਾਂ ਵਿਚ ਬੰਦ ਸਮੂਹ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ ਗੱਗੋਂ, ਬਾਬਾ ਮੇਜਰ ਸਿੰਘ, ਜਿੰਦਰ ਸਿੰਘ ਸੰਧੂਆਂ, ਜਸਪ੍ਰੀਤ ਸਿੰਘ ਗਧਰਾਮ, ਗੁਰਿੰਦਰ ਸਿੰਘ ਕਤਲੌਰ, ਜਗਦੀਪ ਸਿੰਘ ਚੂਹੜਮਾਜਰਾ, ਕੁਲਵੰਤ ਸਿੰਘ ਸਲੇਮਪੁਰ, ਗੁਰਪ੍ਰੀਤ ਸਿੰਘ ਚੂਹੜਮਾਜਰਾ, ਮਨਿੰਦਰ ਸਿੰਘ, ਟੇਕ ਬਿੰਦਰ ਸਿੰਘ ਖਾਨਪੁਰ ਆਦਿ ਆਗੂਆਂ ਦੀਆਂ ਟੀਮਾਂ ਸਰਗਰਮ ਰਹੀਆਂ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਪੰਜਾਬ ਵਾਸੀਆਂ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)- ਕੌਮੀ ਇਨਸਾਫ਼ ਮੋਰਚੇ ਦੇ ਕੋ-ਕਨਵੀਨਰ ਗੁਰਿੰਦਰ ਸਿੰਘ ਭੰਗੂ ਸੂਬਾ ਪ੍ਰਧਾਨ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ, ਸੰਗਠਨ ਸਕੱਤਰ ਅਤੇ ਮੁੱਖ ਬੁਲਾਰੇ ਦਰਸ਼ਨ ਸਿੰਘ ਸੰਧੂ ਯੂ. ਐਸ. ਏ., ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ ਨੇ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਮੁਹਾਲੀ, ਚੰਡੀਗੜ੍ਹ ਸਰਹੱਦ ਤੇ ਚੰਡੀਗੜ੍ਹ ਪੁਲਿਸ ਵਲੋਂ ਸੰਗਤਾਂ ਤੇ ਸੁੱਟੇ ਅਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਨ ਨਾਲ ਗੰਦੇ ਪਾਣੀ ਦੀਆਂ ਮਾਰੀਆਂ ਬੁਛਾਰਾਂ ਦੇ ਰੋਸ ਵਜੋ ਦਿੱਤੇ ਬੰਦ ਦੇ ਸੱਦੇ ਨੂੰ ਦਿੱਤੇ ਸਹਿਯੋਗ ਲਈ ਪੰਜਾਬ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬੰਦ ਕਾਰਨ ਆਈਆਂ ਔਕੜਾਂ ਲਈ ਮੁਆਫੀ ਵੀ ਮੰਗੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸਿੱਖ ਕੌਮ ਵਲੋਂ ਕੀਤੇ ਜਾ ਰਹੇ ਸੰਘਰਸ ਕੋਈ ਨਿਜੀ ਜਾਇਦਾਦਾਂ ਲਈ ਨਹੀ ਬਲਕਿ ਬੋਲੀਆਂ ਸਰਕਾਰਾਂ ਤੋਂ ਇਨਸਾਫ ਲੈਣ ਲਈ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਸੁਖਵਿੰਦਰ ਸਿੰਘ ਵਿਰਕ ਗੱਗੋਂ, ਜਗਦੀਪ ਸਿੰਘ ਚੂਹੜਮਾਜਰਾ, ਬਾਬਾ ਮੇਜਰ ਸਿੰਘ, ਗੁਰਪ੍ਰੀਤ ਸਿੰਘ ਚੂਹੜਮਾਜਰਾ ਆਦਿ ਨੇ ਵੀ ਸੰਗਤਾਂ ਨੇ ਵੀ ਬੰਦ ਲਈ ਦਿੱਤੇ ਸਹਿਯੋਗ ਲਈ ਸੰਗਤਾਂ ਦਾ ਧੰਨਵਾਦ ਕੀਤਾ। (ਬਾਕੀ ਸਫ਼ਾ 8 ’ਤੇ) ਸਫ਼ਾ 7 ਦੀ ਬਾਕੀ ਬੇਲਾ, (ਮਨਜੀਤ ਸਿੰਘ ਸੈਣੀ)-ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਕਸਬਾ ਬੇਲਾ ਅਤੇ ਬਹਿਰਾਮਪੁਰ ਬੇਟ ਵਿਚ ਸ਼ਾਂਤਮਈ ਢੰਗ ਨਾਲ ਭਰਪੂਰ ਹੁੰਗਾਰਾ ਮਿਲਿਆ ਦੋਵੇਂ ਕਸਬਿਆਂ ਵਿਚ ਦੁਪਹਿਰ ਦੋ ਵਜੇ ਤੱਕ ਬਜਾਰ ਪੂਰਨ ਤੌਰ ‘ਤੇ ਬੰਦ ਰਹੇ ਨਿੱਜੀ ਅਤੇ ਸਰਕਾਰੀ ਬੱਸਾਂ ਸਕੂਲ, ਕਾਲਜ ਬੰਦ ਰਹੇ ਬੈਂਕਾਂ ਮੁਲਾਜ਼ਮਾਂ ਵਲੋਂ ਵੀ ਬੈਂਕ ਦੇ ਅੱਧੇ ਸ਼ਟਰ ਬੰਦ ਕਰਕੇ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਰਿਹਾਅ ਕਰਨ, ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਲਈ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਗਿਆ, ਇਸ ਮੌਕੇ ਵਪਾਰ ਮੰਡਲ ਬੇਲਾ ਦੇ ਪ੍ਰਧਾਨ ਰੋਹਿਤ ਸੱਭਰਵਾਲ ਨੇ ਸਮੂਹ ਦੁਕਾਨਦਾਰਾਂ, ਦਾ ਬੰਦ ਦੇ ਸੱਦੇ ਨੂੰ ਭਰਪੂਰ ਸਮਰਥਨ ਦੇਣ ਤੋਂ ਧੰਨਵਾਦ ਕੀਤਾ ਅਤੇ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਮੋਰਿੰਡਾ ਅਤੇ ਆਸ - ਪਾਸ ਦੇ ਇਲਾਕਿਆਂ ਵਿਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ ਬੰਦ ਦੇ ਸੱਦੇ ਨੂੰ ਨੂਰਪੁਰ ਬੇਦੀ ’ਚ ਮਿਲਿਆ ਭਰਵਾਂ ਹੁੰਗਾਰਾ : ਨੂਰਪੁਰ ਬੇਦੀ, (ਰਾਜੇਸ਼ ਚੌਧਰੀ ਤਖਤਗੜ੍ਹ) - ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅੱਜ ਬਲਾਕ ਨੂਰਪੁਰ ਬੇਦੀ ਵਿਚ ਅਸਰ ਦੇਖਣ ਨੂੰ ਮਿਲਿਆ। ਬਲਾਕ ਦੇ ਸਮੁੱਚੇ ਪ੍ਰਮੁੱਖ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਅਤੇ ਵੱਖ-ਵੱਖ ਸੰਸਥਾਵਾਂ ਵਲੋਂ ਬੰਦ ਨੂੰ ਸਮਰਥਨ ਦਿੰਦਿਆਂ ਆਪਣੇ ਕਾਰੋਬਾਰ ਬੰਦ ਰੱਖੇ ਗਏ। ਬੰਦ ਦੌਰਾਨ ਬੱਸ ਅੱਡਿਆਂ ਅਤੇ ਬਾਜ਼ਾਰਾਂ ਵਿਚ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਰੌਣਕ ਦਿਖਾਈ ਦਿੱਤੀ। ਬੱਸ ਅੱਡਿਆਂ ਵਿਚ ਵੀ ਸੁੰਨ ਪਸਰੀ ਰਹੀ। ਆਵਾਜਾਈ ਵੀ ਆਮ ਦਿਨਾਂ ਦੇ ਮੁਕਾਬਲੇ ਬੇਹੱਦ ਘੱਟ ਰਹੀ, ਜਿਸ ਕਾਰਨ ਬੰਦ ਦਾ ਪ੍ਰਭਾਵ ਸਪਸ਼ਟ ਤੌਰ ‘ਤੇ ਦੇਖਣ ਨੂੰ ਮਿਲਿਆ। ਇਸ ਮੌਕੇ ਮੋਰਚੇ ਨਾਲ ਜੁੜੇ ਆਗੂਆਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਲੰਮਾ ਸਮਾਂ ਜੇਲ੍ਹਾਂ ਵਿਚ ਰੱਖਣਾ ਸਿੱਖਾਂ ਅਤੇ ਘੱਟ ਗਿਣਤੀਆਂ ਨਾਲ ਵਿਤਕਰੇ ਵਾਲਾ ਵਤੀਰਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਜੇਕਰ ਕੋਈ ਵਿਅਕਤੀ ਆਪਣੀ ਸਜ਼ਾ ਪੂਰੀ ਕਰ ਚੁੱਕਾ ਹੈ ਤਾਂ ਉਸ ਦੀ ਰਿਹਾਈ ਸਬੰਧੀ ਸਰਕਾਰ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਕਈ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣਾ ਆਪਣੇ ਆਪ ਵਿਚ ਗੰਭੀਰ ਨਾਇਨਸਾਫ਼ੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੀ ਰਿਹਾਈ ਲਈ ਢੁਕਵੇਂ ਕਦਮ ਚੁੱਕੇ ਜਾਣ। ਮੋਰਚੇ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਪੰਜਾਬ ਬੰਦ ਨੂੰ ਨੰਗਲ ’ ਚ ਭਰਵਾਂ ਹੁੰਗਾਰਾ ਨੰਗਲ, (ਪ੍ਰੀਤਮ ਸਿੰਘ ਬਰਾਰੀ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘’ਕੌਮੀ ਇਨਸਾਫ਼ ਮੋਰਚੇ’’ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਨੰਗਲ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਿਆ। ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ, ਜਿਸ ਕਾਰਨ ਬਾਜ਼ਾਰਾਂ ਵਿਚ ਆਮ ਦਿਨਾਂ ਦੇ ਮੁਕਾਬਲੇ ਕਾਰੋਬਾਰੀ ਸਰਗਰਮੀਆਂ ਕਾਫ਼ੀ ਘੱਟ ਦਿਖਾਈ ਦਿੱਤੀਆਂ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਿੱਖ ਨੌਜਵਾਨਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨਾਲ ਸਬੰਧਿਤ ਕਾਰਕੁਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਦੁਕਾਨਦਾਰਾਂ ਨੂੰ ਬੰਦ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਮੇਨ ਮਾਰਕੀਟ, ਅੱਡਾ ਮਾਰਕੀਟ, ਮਹਾਂਵੀਰ ਮਾਰਕੀਟ ਅਤੇ ਰੇਲਵੇ ਰੋਡ ਸਮੇਤ ਹੋਰ ਬਾਜ਼ਾਰਾਂ ਵਿਚ ਵੀ ਦੁਕਾਨਾਂ ਬੰਦ ਵੇਖੀਆਂ ਗਈਆਂ। ਪੰਜਾਬ ਬੰਦ ਦੇ ਸੱਦੇ ਦਾ ਅਸਰ ਸ਼ਹਿਰ ਦੇ ਨਿੱਜੀ ਬੈਂਕਾਂ ਦੇ ਕੰਮਕਾਜ ‘ਤੇ ਵੀ ਵੇਖਣ ਨੂੰ ਮਿਲਿਆ ਅਤੇ ਕਈ ਪ੍ਰਾਈਵੇਟ ਬੈਂਕ ਬੰਦ ਰਹੇ। ਸਮੁੱਚੇ ਤੌਰ ‘ਤੇ ਨੰਗਲ ਸ਼ਹਿਰ ਵਿਚ ਬੰਦ ਦਾ ਪ੍ਰਭਾਵ ਸਪਸ਼ਟ ਰਿਹਾ ਅਤੇ ਵਪਾਰਕ ਅਦਾਰਿਆਂ ਵਲੋਂ ਵੱਡੇ ਪੱਧਰ ‘ਤੇ ਸਹਿਯੋਗ ਦਿੱਤਾ ਗਿਆ। ਇਸ ਮੌਕੇ ਬੰਦ ਕਰਵਾਉਣ ਵਾਲੇ ਕਾਰਕੁਨਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਪਣਾ ਪੱਖ ਰੱਖਿਆ ਗਿਆ। ਬੰਦ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਆਵਾਜਾਈ ਅਤੇ ਆਮ ਜਨਜੀਵਨ ਨੂੰ ਸੁਚਾਰੂ ਰੱਖਣ ਲਈ ਸਥਿਤੀ ‘ਤੇ ਵੀ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਵਲੋਂ ਵੀ ਪੈਨੀ ਨਿਗਰਾਨੀ ਰੱਖੀ ਗਈ। ਆਸ - ਪਾਸ ਦੇ ਇਲਾਕਿਆਂ ਵਿਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਮੋਰਿੰਡਾ, (ਤਰਲੋਚਨ ਸਿੰਘ ਕੰਗ)-ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ‘ਤੇ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਤੇ ਮਾਹੌਲ ਪੂਰੀ ਤਰਾਂ ਸ਼ਾਂਤੀ ਪੂਰਨ ਰਿਹਾ। ਮੋਰਿੰਡਾ ਸ਼ਹਿਰ ਵਿਚ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬਾਜ਼ਾਰ ਪੂਰੀ ਤਰਾਂ ਬੰਦ ਰਹੇ ਅਤੇ ਆਵਾਜਾਈ ਵੀ ਠੱਪ ਰਹੀ। ਕੌਮੀ ਇਨਸਾਫ਼ ਮੋਰਚੇ ਦੀ ਹਿਮਾਇਤ ਵਿਚ ਵਪਾਰੀ, ਕਿਸਾਨ ਅਤੇ ਨਿਹੰਗ ਜਥੇਬੰਦੀਆਂ ਦਾ ਪੂਰਨ ਸਹਿਯੋਗ ਰਿਹਾ। ਵਿਸ਼ਵਕਰਮਾ ਚੌਂਕ ਮੋਰਿੰਡਾ ਵਿਚ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ ਗਈ, ਸਿਰਫ਼ ਜ਼ਰੂਰੀ ਸੇਵਾਵਾਂ ਬਹਾਲ ਰੱਖੀਆਂ ਗਈਆਂ। ਸ਼ਹਿਰ ਵਿਚ ਸਾਰੇ ਮੈਡੀਕਲ ਸਟੋਰ ਖੁੱਲ੍ਹੇ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਦਲਜੀਤ ਸਿੰਘ ਚਲਾਕੀ, ਸਵਰਨ ਸਿੰਘ ਢੰਗਰਾਲੀ, ਨਸੀਬ ਸਿੰਘ, ਧਰਮਿੰਦਰ ਸਿੰਘ ਕੋਟਲੀ, ਮਲਕੀਤ ਸਿੰਘ ਕਕਰਾਲੀ, ਜਰਨੈਲ ਸਿੰਘ ਸਰਹਾਣਾ, ਕਾਮਰੇਡ ਕਾਕਾ ਰਾਮ, ਭੁਪਿੰਦਰ ਸਿੰਘ ਮੁੰਡੀਆਂ, ਪਰਮਿੰਦਰ ਸਿੰਘ ਸੋਨੂੰ ਖੁਰਲ, ਨੇਤਰ ਸਿੰਘ ਰੌਣੀ, ਨਿਰਮਲ ਸਿੰਘ, ਪਰਵਿੰਦਰ ਸਿੰਘ ਬਿੱਟੂ ਕੰਗ, ਸਵਰਨ ਸਿੰਘ ਵਡਾਲੀ, ਅਮਨਪ੍ਰੀਤ ਸਿੰਘ, ਬੱਬੂ ਕਾਂਝਲਾ, ਸੰਤੋਖ ਸਿੰਘ ਕਲਹੇੜੀ, ਬਲਜੀਤ ਸਿੰਘ, ਭੁਪਿੰਦਰ ਸਿੰਘ ਢੋਲਣ ਮਾਜਰਾ ਤੇ ਕੁਲਬੀਰ ਸਿੰਘ ਸੋਨੂੰ ਖੁਰਲ ਆਦਿ ਮੌਜੂਦ ਸਨ। ਨੂਰਪੁਰ ਬੇਦੀ ’ ਚ ਪ੍ਰਾਈਵੇਟ ਬੈਂਕ ਕਰਵਾਏ ਬੰਦ ਨੂਰਪੁਰ ਬੇਦੀ, (ਰਾਜੇਸ਼ ਚੌਧਰੀ ਤਖਤਗੜ੍ਹ)- ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਸੱਦੇ ਨੂੰ ਲੈ ਕੇ ਅੱਜ ਨੂਰਪੁਰ ਬੇਦੀ ਇਲਾਕੇ ਵਿਚ ਮੋਰਚੇ ਦੇ ਆਗੂਆਂ ਵਲੋਂ ਨੂਰਪੁਰ ਬੇਦੀ ਇਲਾਕੇ ਵਿਚ ਸਥਿਤ ਕੁੱਝ ਪ੍ਰਾਈਵੇਟ ਬੈਂਕਾਂ ਨੂੰ ਵੀ ਬੰਦ ਕਰਵਾਇਆ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਤਹਿਤ ਵਪਾਰਕ ਅਦਾਰੇ ਅਤੇ ਹੋਰ ਸੰਸਥਾਵਾਂ ਬੰਦ ਰੱਖ ਕੇ ਆਪਣਾ ਸਹਿਯੋਗ ਦੇਣ। ਇਸ ਮੌਕੇ ਬੈਂਕਾਂ ਦੇ ਕੰਮਕਾਜ ‘ਤੇ ਵੀ ਬੰਦ ਦਾ ਅਸਰ ਪਿਆ ਤੇ ਗਾਹਕਾਂ ਨੂੰ ਬੈਂਕਿੰਗ ਸੇਵਾਵਾਂ ਲਈ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਦਾ ਉਦੇਸ਼ ਆਪਣੀਆਂ ਮੰਗਾਂ ਤੇ ਮੁੱਦਿਆਂ ਵੱਲ ਸਰਕਾਰ ਅਤੇ ਪ੍ਰਸ਼ਾਸਨ ਦਾ ਧਿਆਨ ਖਿੱਚਣਾ ਹੈ। ਪੁਰਖਾਲੀ ਇਲਾਕੇ ‘ ਚ ਮਿਲਿਆ ਭਰਵਾਂ ਹੁੰਗਾਰਾ ਪੁਰਖਾਲੀ, (ਅੰਮ੍ਰਿਤਪਾਲ ਸਿੰਘ ਬੰਟੀ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਇਲਾਕੇ ਅੰਦਰ ਭਰਵਾਂ ਹੁੰਗਾਰਾ ਮਿਲਿਆ। ਇਸ ਦਾ ਸਬੰਧ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸੈਣੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵਲੋਂ ਪੰਜਾਬ ਬੰਦ ਦੀ ਦਿੱਤੀ ਕਾਲ ਨੂੰ ਇਲਾਕਾ ਇਲਾਕਾ ਵਾਸੀਆਂ ਵਲੋਂ ਆਪਣਾ ਭਰਵਾਂ ਸਮਰਥਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਵਲੋਂ ਸਵੇਰ ਤੋਂ ਹੀ ਦੁਕਾਨਾਂ ਬੰਦ ਰੱਖੀਆਂ ਗਈਆਂ ਅਤੇ ਇਲਾਕੇ ਅੰਦਰ ਪੈਂਦੇ ਸ਼ਰਾਬ ਦੇ ਠੇਕੇ ਵੀ ਬੰਦ ਰੱਖੇ ਗਏ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਵਲੋਂ ਪੰਜਾਬ ਬੰਦ ਨੂੰ ਲੈ ਕੇ ਦਿੱਤੇ ਸਹਿਯੋਗ ਨੂੰ ਲੈ ਕੇ ਉਹ ਇਲਾਕਾ ਵਾਸੀਆਂ ਦਾ ਧੰਨਵਾਦ ਕਰਦੇ ਹਨ, ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਤੱਕ ਉਨ੍ਹਾਂ ਦਾ ਇਸ ਸੰਘਰਸ਼ ਜਾਰੀ ਰਹੇਗਾ, ਇਸ ਮੌਕੇ ਜਥੇਬੰਦੀ ਦੇ ਆਗੂ ਨੌਨਿਹਾਲ ਸਿੰਘ ਭੱਦਲ, ਕੁਲਵੰਤ ਸਿੰਘ, ਰਵਿੰਦਰ ਸਿੰਘ, ਬਹਾਦਰ ਸਿੰਘ, ਇਕਬਾਲ ਸਿੰਘ, ਗੁਰਸੇਵਕ ਸਿੰਘ ਸਰਾੜੀ, ਗੁਰਜੰਟ ਸਿੰਘ, ਭਿੰਦਾ ਝਾਂਡੀਆਂ, ਪਰਮਜੀਤ ਸਿੰਘ ਬਲਵਿੰਦਰ ਸਿੰਘ, ਰਜਿੰਦਰ ਸਿੰਘ ਅਤੇ ਦੀਪਕ ਗੁਪਤਾ ਪੁਰਖਾਲੀ ਪ੍ਰਧਾਨ ਤੇ ਹੋਰ ਵਿਅਕਤੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਬੰਦ ਨੂੰ ਰੂਪਨਗਰ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ ਬਾਜ਼ਾਰਾਂ ਤੋਂ ਲੈ ਕੇ ਸਰਕਾਰੀ ਅਤੇ ਨਿੱਜ... ਅਗਲੀ ਖ਼ਬਰ ਸਿੱਖਿਆ ਮੰਤਰੀ ਬੈਂਸ ਤੇ ਬਾਬਾ ਸਤਨਾਮ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਮੇਲੇ ਦੌਰਾ ਕੀਤਾ ਸਿਜਦਾ
Ad Position 24