24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੁੱਖ ਮੰਤਰੀ ਭਗਵੰਤ ਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਦੇਸ ਰਾਜ ਸੈਣੀ। ਦੇਸ ਰਾਜ ਸੈਣੀ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਨੂਰਪੁਰ ਬੇਦੀ, 23 ਅਗਸਤ (ਹਰਦੀਪ ਸਿੰਘ ਢੀਂਡਸਾ)- ਜ਼ਿਲ੍ਹਾ ਪਰਿਸ਼ਦ ਰੋਪੜ ਦੇ ਉਪ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਦੇਸ ਰਾਜ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੇਸ ਰਾਜ ਸੈਣੀ ਵਲੋਂ ਮੁੱਖ ਮੰਤਰੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-08-2026
ਨੂਰਪੁਰ ਬੇਦੀ, 23 ਅਗਸਤ (ਹਰਦੀਪ ਸਿੰਘ ਢੀਂਡਸਾ)- ਜ਼ਿਲ੍ਹਾ ਪਰਿਸ਼ਦ ਰੋਪੜ ਦੇ ਉਪ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਦੇਸ ਰਾਜ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੇਸ ਰਾਜ ਸੈਣੀ ਵਲੋਂ ਮੁੱਖ ਮੰਤਰੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੁਲਾਕਾਤ ਦੌਰਾਨ ਹਲਕਾ ਰੂਪਨਗਰ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੇਸ ਰਾਜ ਸੈਣੀ ਨੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ, ਲੋਕਾਂ ਦੀਆਂ ਜ਼ਰੂਰਤਾਂ ਅਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲਾਭ ਹਲਕਾ ਰੂਪਨਗਰ ਦੇ ਲੋਕਾਂ ਤੱਕ ਵੀ ਲਗਾਤਾਰ ਪਹੁੰਚ ਰਿਹਾ ਹੈ। ਇਸ ਤੋਂ ਇਲਾਵਾ ਮੁਲਾਕਾਤ ਦੌਰਾਨ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਚਰਚਾ ਕੀਤੀ ਗਈ। ਦੇਸ ਰਾਜ ਸੈਣੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਵਿਚ ਪੂਰੀ ਤਨਦੇਹੀ ਨਾਲ ਲੋਕਾਂ ਨਾਲ ਸੰਪਰਕ ਬਣਾਈ ਰੱਖਣਗੇ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਹਲਕਾ ਰੂਪਨਗਰ ਤੋਂ ‘ਆਪ’ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸਤਲੁਜ ਪ੍ਰਦੂਸ਼ਣ ਮਾਮਲਾ: ਐਫ. ਆਈ. ਆਰ. ਤੋਂ ਬਾਅਦ ਹਿਮਾਚਲ ਤੱਕ ਪਹੁੰਚੀ ਪੁਲਿਸ ਜਾਂਚ ਸਰਸਾ ਨਦੀ ਕੰਢੇ ਉਦਯੋਗਿਕ ਖੇਤਰਾਂ... ਅਗਲੀ ਖ਼ਬਰ ਬਹੁ ਕਰੋੜੀ ਰੂਪਨਗਰ-ਜਲੰਧਰ ਬਾਈਪਾਸ ਦੇ ਕਿਨਾਰਿਆਂ ਤੇ ਉੱਗੀਆਂ ਝਾੜੀਆਂ ’ਚ ਘੁੰਮ ਰਹੇ ਬੇਸਹਾਰਾ ਪਸ਼ੂ। ਰੂਪਨਗਰ-ਜਲੰਧਰ ਬਾ...
Ad Position 24