ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ
ਬੱਸ ਨੂੰ ਵਿਧਾਇਕ ਚੱਢਾ ਨੇ ਕੀਤਾ ਰਵਾਨਾ
ਨੂਰਪੁਰ ਬੇਦੀ, 23 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਬਰਾਰੀ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਗਤਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੇਖਣ ਨੂੰ ਮਿਲੀ।
ਨੂਰਪੁਰ ਬੇਦੀ, 23 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਬਰਾਰੀ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਗਤਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੇਖਣ ਨੂੰ ਮਿਲੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਤੱਕ ਆਉਣ-ਜਾਣ ਦੀ ਸਹੂਲਤ ਮਿਲ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਇਸ ਦਾ ਲਾਭ ਲੈ ਰਹੇ ਹਨ। ਉਨ੍ਹਾਂ ਯਾਤਰੀਆਂ ਨੂੰ ਸੁਰੱਖਿਅਤ ਅਤੇ ਸੁਖਦ ਯਾਤਰਾ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸਾਬਕਾ ਸਰਪੰਚ ਦੌਲਤ ਰਾਮ, ਨਰਿੰਦਰ ਝਾਂਡੀਆਂ, ਸਰਪੰਚ ਲੇਖ ਰਾਮ ਬਜਾੜ, ਗੁਰਦਿਆਲ ਸਿੰਘ ਕਾਕੂ, ਸਰਪੰਚ ਬਲਦੇਵ ਚੌਹਾਨ ਕਾਂਗੜ, ਭੀਮ ਸੇਰੀ, ਮਨਜੀਤ ਬਰਾਰੀ, ਸੇਠੀ ਸੇਰੀ ਤੇ ਵੱਡੀ ਗਿਣਤੀ ਵਿਚ ਯਾਤਰੀ ਹਾਜ਼ਰ ਸਨ।