25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਨੂਰਪੁਰ ਬੇਦੀ ਬਲਾਕ ਦੇ ਸਕੂਲਾਂ ’ਚ ਸਟੱਡੀ ਸਰਕਲ ਨੇ ਲਈ ਨੈਤਿਕ ਸਿੱਖਿਆ ਦੀ ਪ੍ਰੀਖਿਆ

ਨੂਰਪੁਰ ਬੇਦੀ, 23 ਅਗਸਤ (ਹਰਦੀਪ ਸਿੰਘ ਢੀਂਡਸਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜੋਨ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿਚ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ। ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ।

Ad Position 21
No active advertisement
ਅਜੀਤ ਡੈਸਕ 24-08-2026
ਨੂਰਪੁਰ ਬੇਦੀ, 23 ਅਗਸਤ (ਹਰਦੀਪ ਸਿੰਘ ਢੀਂਡਸਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜੋਨ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿਚ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ। ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ । ਪ੍ਰਬੰਧਕਾਂ ਨੇ ਦੱਸਿਆ ਕਿ ਬਲਾਕ ਨੂਰਪੁਰ ਬੇਦੀ ਦੇ ਲਗਭਗ ਦਸ ਸਕੂਲਾਂ ਵਿਚ ਨੈਤਿਕ ਸਿੱਖਿਆ ਇਮਤਿਹਾਨ ਲਿਆ ਗਿਆ। ਇਸ ਪ੍ਰੀਖਿਆ ਦਾ ਮੁੱਖ ਮਕਸਦ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਉੱਚੇ ਸੁੱਚੇ ਇਖ਼ਲਾਕ ਨਾਲ ਜੋੜਨਾ ਹੈ। ਇਹ ਇਮਤਿਹਾਨ ਵਿਦਿਆਰਥੀਆਂ ਦੀ ਉਮਰ ਵੰਡ ਦੇ ਆਧਾਰ ‘ਤੇ ਕਰਵਾਇਆ ਗਿਆ ਹੈ। ਪਹਿਲੀ ਤੋਂ ਪੰਜਵੀਂ ਪਹਿਲਾ ਦਰਜਾ, ਛੇਵੀਂ ਤੋਂ ਅੱਠਵੀਂ ਦੂਜਾ ਦਰਜਾ ਅਤੇ ਨੌਵੀਂ ਤੋਂ ਬਾਰ੍ਹਵੀਂ ਤੀਜਾ ਦਰਜਾ ਦੀ ਪ੍ਰੀਖਿਆ ਲਈ ਗਈ। ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕਿਸ਼ੋਰ ਸਿੰਘ ਸਰਥਲੀ, ਰਜਨੀ ਦੇਵੀ, ਅਮਰਿੰਦਰ ਕੌਰ, ਪ੍ਰਭਜੋਤ ਕੌਰ, ਦਿਆਲ ਸਿੰਘ ਮੁਕਾਰੀ, ਸੁਰਿੰਦਰ ਸਿੰਘ ਰਾਏ ਪੁਰ, ਅਮਰਜੀਤ ਸਿੰਘ ਛੱਜਾ , ਸੁਰਿੰਦਰ ਸਿੰਘ ਗੱਦੀ ਵਾਲ, ਦਲਵਿੰਦਰ ਸਿੰਘ ਸਮੀਰੋਵਾਲ, ਬਬਲੀ ਦੇਵੀ ਔਲਖ, ਦਲਵੀਰ ਸਿੰਘ ਢਾਂਡੇ, ਪਰਦੀਪ ਰਾਣਾ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਯੂਨੀਅਨ ਵਲੋਂ ਮੀਟਿੰਗ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਨੂੰ ਵਿਧਾਇਕ ਚੱਢਾ ਨੇ ਕੀਤਾ ਰਵਾਨਾ
Ad Position 24