ਪੈਨਸ਼ਨਰ ਯੂਨੀਅਨ ਵਲੋਂ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 23 ਅਗਸਤ (ਜੇ ਐਸ ਨਿੱਕੂਵਾਲ)- ਪਾਵਰ ਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਪੰਜਾਬ ਦੀ ਮੀਟਿੰਗ ਪ੍ਰਧਾਨ ਰਾਧੇ ਸ਼ਾਮ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਪ੍ਰਚਾਰ ਸਕੱਤਰ ਗੋਪਾਲ ਕ੍ਰਿਸ਼ਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਸ੍ਰੀ ਅਨੰਦਪੁਰ ਸਾਹਿਬ, 23 ਅਗਸਤ (ਜੇ ਐਸ ਨਿੱਕੂਵਾਲ)- ਪਾਵਰ ਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਪੰਜਾਬ ਦੀ ਮੀਟਿੰਗ ਪ੍ਰਧਾਨ ਰਾਧੇ ਸ਼ਾਮ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਪ੍ਰਚਾਰ ਸਕੱਤਰ ਗੋਪਾਲ ਕ੍ਰਿਸ਼ਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਸ ਵਿਚ ਪੈਨਸ਼ਨਰ ਵੀ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ, 23 ਸਾਲਾ ਤਰੱਕੀ, ਡਾਕਟਰੀ ਭੱਤਾ, ਬਿਜਲੀ ਮਾਫ਼ੀ, 2.59 ਰਾਹੀਂ ਤਨਖ਼ਾਹ ਸਕੇਲ ਆਦਿ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 27 ਅਗਸਤ ਨੂੰ ਸਾਰੇ ਪੰਜਾਬ ਦੇ ਤਹਿਸੀਲ ਕੰਪਲੈਕਸਾਂ ਵਿਚ ਰੋਸ ਧਰਨੇ ਵੀ ਦਿੱਤੇ ਜਾਣਗੇ।ਇਸ ਮੌਕੇ ਚਮਚੌਰ ਸਿੰਘ, ਭੁਪਿੰਦਰ ਸਿੰਘ, ਪ੍ਰਕਾਸ਼ ਚੰਦ, ਸੋਮ ਦੱਤ, ਬਰਿੰਦਰ ਸੈਣੀ, ਸੁਰਿੰਦਰ ਸਿੰਘ, ਬ੍ਰਿਜ ਮੋਹਨ, ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।