ਰਾਣਾ ਕੁਸ਼ਲਪਾਲ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਨਿਯੁਕਤ
ਕੁਰਾਲੀ, 23 ਅਗਸਤ (ਬਿੱਲਾ ਅਕਾਲਗੜ੍ਹੀਆ)- ਇਲਾਕੇ ਦੇ ਉੱਘੇ ਸਮਾਜ ਸੇਵੀ ਰਾਣਾ ਕੁਸ਼ਲਪਾਲ ਨੂੰ ਮਾਰਕੀਟ ਕਮੇਟੀ ਕੁਰਾਲੀ ਦਾ ਚੇਅਰਮੈਨ ਲਗਾਇਆ ਗਿਆ ਹੈ। ਰਾਣਾ ਕੁਸ਼ਲਪਾਲ ਦੀ ਇਹ ਨਿਯੁਕਤੀ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਕੀਤੀ ਗਈ ਹੈ।
ਕੁਰਾਲੀ, 23 ਅਗਸਤ (ਬਿੱਲਾ ਅਕਾਲਗੜ੍ਹੀਆ)- ਇਲਾਕੇ ਦੇ ਉੱਘੇ ਸਮਾਜ ਸੇਵੀ ਰਾਣਾ ਕੁਸ਼ਲਪਾਲ ਨੂੰ ਮਾਰਕੀਟ ਕਮੇਟੀ ਕੁਰਾਲੀ ਦਾ ਚੇਅਰਮੈਨ ਲਗਾਇਆ ਗਿਆ ਹੈ। ਰਾਣਾ ਕੁਸ਼ਲਪਾਲ ਦੀ ਇਹ ਨਿਯੁਕਤੀ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਕੀਤੀ ਗਈ ਹੈ। ਰਾਣਾ ਕੁਸ਼ਲਪਾਲ ਜੋ ਕਿ ਹਲਕਾ ਖਰੜ ਵਿਚ ਨੌਜਵਾਨ ਆਗੂ ਵਜੋਂ ਜਾਣੇ ਜਾਂਦੇ ਹਨ ਪਿਛਲੇ ਲੰਮੇਂ ਸਮੇਂ ਤੋਂ ਸਮਾਜ ਸੇਵਾ ਅਤੇ ਸਿਆਸਤ ਵਿਚ ਸਰਗਰਮ ਹਨ। ਉਹ ਵਿਧਾਨ ਸਭਾ ਹਲਕਾ ਖਰੜ ਦੇ ਯੂਥ ਕਾਂਗਰਸ ਦੇ ਦੋ ਵਾਰ ਪ੍ਰਧਾਨ ਅਤੇ ਪਿੰਡ ਦੇ ਪੰਚਾਇਤ ਮੈਂਬਰ ਵੀ ਰਹਿ ਚੁੱਕੇ ਹਨ। ਪਿਛਲੀ ਕਾਂਗਰਸ ਸਰਕਾਰ ਸਮੇਂ ਰਾਣਾ ਕੁਸ਼ਲਪਾਲ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਸਭ ਤੋਂ ਵੱਡਾ ਦਾਅਵੇਦਾਰ ਮੰਨਿਆ ਜਾਂਦਾ ਸੀ, ਪਰ ਉਦੋਂ ਉਨ੍ਹਾਂ ਨੂੰ ਅਣਦੇਖਿਆ ਕੀਤਾ ਗਿਆ। ਕੁਝ ਅਰਸਾ ਪਹਿਲਾਂ ਰਾਣਾ ਕੁਸ਼ਲਪਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ‘ਆਪ’ ਨੇ ਉਨ੍ਹਾਂ ਦੀਆਂ ਸੇਵਾਵਾਂ ਤੇ ਸਰਗਰਮੀਆਂ ਨੂੰ ਦੇਖਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਨਿਯੁਕਤੀ ਲਈ ਰਾਣਾ ਕੁਸ਼ਲਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਇੰਚਾਰਜ਼ ਮਨੀਸ਼ ਸ਼ਸੋਦੀਆ ਅਤੇ ਹੋਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸਾਨਾਂ ਦੀ ਭਲਾਈ ਲਈ ਹਰ ਸਮੇਂ ਤਤਪਰ ਰਹਿਣਗੇ।