24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਨਵੀਂ ਪਾਰਕਿੰਗ ਬਾਰੇ ਜਾਣਕਾਰੀ ਦੇ ਰਹੇ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਤੇ ਬਲਾਕ ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ । ਰੂਪਨਗਰ ਸ਼ਹਿਰ ਨੂੰ ਮਿਲੀ ਪਹਿਲੀ ਵੱਡੀ ਪਾਰਕਿੰਗ ਵਿਧਾਇਕ ਚੱਢਾ ਨੇ ਖੰਡਰ ਪਈ ਜਗ੍ਹਾ ਨੂੰ ਪਾਰਕਿੰਗ ’ਚ ਬਦਲਿਆ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਵਿਚ ਪਾਰਕਿੰਗ ਦੀ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਹੱਲ ਵੱਲ ਕਦਮ ਚੁੱਕਦਿਆਂ ਬਲਾਕ ਸੰਮਤੀ ਰੂਪਨਗਰ ਦੀ ਲੰਮੇ ਸਮੇਂ ਤੋਂ ਖੰਡਰ ਪਈ ਜਗ੍ਹ ਨੂੰ ਪੱਕਾ ਕਰਕੇ ਪਾਰਕਿੰਗ ਵਜੋਂ ਤਿਆਰ ਕੀਤਾ ਗਿਆ ਹੈ। ਇਸ ਨੂੰ ਸ਼ਹਿਰ ਦੀ ਪਹਿਲੀ ਵੱਡੀ ਪਾਰਕਿੰਗ ਵਜੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-08-2026
ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਵਿਚ ਪਾਰਕਿੰਗ ਦੀ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਹੱਲ ਵੱਲ ਕਦਮ ਚੁੱਕਦਿਆਂ ਬਲਾਕ ਸੰਮਤੀ ਰੂਪਨਗਰ ਦੀ ਲੰਮੇ ਸਮੇਂ ਤੋਂ ਖੰਡਰ ਪਈ ਜਗ੍ਹ ਨੂੰ ਪੱਕਾ ਕਰਕੇ ਪਾਰਕਿੰਗ ਵਜੋਂ ਤਿਆਰ ਕੀਤਾ ਗਿਆ ਹੈ। ਇਸ ਨੂੰ ਸ਼ਹਿਰ ਦੀ ਪਹਿਲੀ ਵੱਡੀ ਪਾਰਕਿੰਗ ਵਜੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਅਤੇ ਬਲਾਕ ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਇਹ ਜਗ੍ਹਾ ਲੋਕਾਂ ਦੀ ਸਹੂਲਤ ਲਈ ਵਰਤੋਂ ਵਿਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਕਿੰਗ ਦੀ ਸਹੂਲਤ ਨਾਲ ਸ਼ਹਿਰ ਵਾਸੀਆਂ, ਦੁਕਾਨਦਾਰਾਂ ਤੇ ਬਾਜ਼ਾਰ ਵਿਚ ਆਉਣ ਵਾਲੇ ਲੋਕਾਂ ਨੂੰ ਵਾਹਨ ਖੜ੍ਹੇ ਕਰਨ ਵਿਚ ਸਹੂਲਤ ਮਿਲੇਗੀ। ਵਪਾਰ ਮੰਡਲ ਦੇ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾ ਨੇ ਪਾਰਕਿੰਗ ਬਣਨ ‘ਤੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਲੋਕਾਂ ਨੂੰ ਆਪਣੇ ਵਾਹਨ ਨਿਰਧਾਰਤ ਥਾਂ ‘ਤੇ ਹੀ ਖੜ੍ਹੇ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਸੰਮਤੀ ਦੇ ਮੈਂਬਰਾਂ ਅਤੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਕੇਸਰ ਸਿੰਘ ਸਮਾਣਾ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਬਣੇ
Ad Position 24