ਸ਼੍ਰੋਮਣੀ ਅਕਾਲੀ ਦਲ (ਬ) ਦੀ ਨਵੀ ਚੁਣੀ ਟੀਮ...
ਸਫ਼ਾ 5 ਦੀ ਬਾਕੀ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ । ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ’ਚ ਖਾਲਸਾ ਮਾਰਚ ਦੀ ਆਮਦ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਜ਼ਿਲ੍ਹੇ ਦੇ ਸਮੂਹ ਆਗੂਆਂ ਅਤੇ ਵਰਕਰਾਂ ਦੀਆਂ ਜਿੰਮੇਵਾਰੀਆਂ ਤਹਿ ਕੀਤੀਆਂ ਗਈਆਂ ਹਨ।
ਸਫ਼ਾ 5 ਦੀ ਬਾਕੀ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ । ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ’ਚ ਖਾਲਸਾ ਮਾਰਚ ਦੀ ਆਮਦ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਜ਼ਿਲ੍ਹੇ ਦੇ ਸਮੂਹ ਆਗੂਆਂ ਅਤੇ ਵਰਕਰਾਂ ਦੀਆਂ ਜਿੰਮੇਵਾਰੀਆਂ ਤਹਿ ਕੀਤੀਆਂ ਗਈਆਂ ਹਨ। ਪਾਰਟੀ ਆਗੂਆਂ ਵੱਲੋਂ ਇਲਾਕੇ ਦੇ ਵੱਖ ਵੱਖ ਪਿੰਡਾਂ ’ਚ ਜਾ ਕੇ ਸੰਗਤਾਂ ਨੂੰ ਮਾਰਚ ’ਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ । ਡਾ. ਚੀਮਾ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਹੋਇਆਂ ਦੋਸ਼ ਲਾਇਆ ਹੈ ਕਿ ਅੱਜ ਹਫਤੇ ’ਚ 10 -10 ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਪਰ ਸੂਬਾ ਸਰਕਾਰ ਇਸ਼ਤਿਹਾਰਬਾਜ਼ੀ ਰਾਹੀਂ ਲੋਕਾਂ ਨੂੰ ਦਿਨੇ ਸੁਪਨੇ ਦਿਖਾਉਣ ’ਚ ਮਸ਼ਰੂਫ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਦੇ ਸੈਕਟਰ 43 ਸਥਿਤ ਬੱਸ ਅੱਡੇ ਨੇੜਿਓ ਆਰਡੀਐਕਸ ਬਰਾਮਦਗੀ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ ਲਗਾ ਦਿੱਤਾ ਹੈ, ਸਰਕਾਰ ਦੀ ਕਰਜ਼ਾਖੋਰੀ ਨੀਤੀ ਨੇ ਸੂਬੇ ਦੀ ਆਰਥਿਕਤਾ ਦਾ ਲੱਕ ਤੋੜ ਦਿੱਤਾ ਅਤੇ ਹਰ ਸਰਕਾਰੀ ਵਿਭਾਗ ਦੇ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਦੇ ਰਾਹ ’ਤੇ ਹਨ । ਪਰ ਸਰਕਾਰ ਡੰਡੇ ਦੇ ਜ਼ੋਰ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦੇਖਣਾ ਹੁਣ ਪੰਜਾਬ ਵਾਸੀਆਂ ਦੇ ਹੱਥ ਹੋਵੇਗਾ ਕਿ ਪੰਜਾਬ ਨੂੰ ਬਚਾਉਣਾ ਕਿਵੇਂ ਹੈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸਰਕਲ ਪ੍ਰਧਾਨ ਸਰਿੰਦਰ ਸਿੰਘ ਮਟੌਰ, ਜਥੇਦਾਰ ਰਾਮ ਸਿੰਘ, ਜਰਨੈਲ ਸਿੰਘ, ਜਥੇਦਾਰ ਮੋਹਣ ਸਿੰਘ ਡੂਮੇਵਾਲ, ਕਰਨੈਲ ਸਿੰਘ ਬਜਰੂੜ, ਦਵਿੰਦਰ ਸਿੰਘ ਢਿੱਲੋਂ, ਹਰਦੇਵ ਸਿੰਘ ਦੇਬੀ ਬੀਕਾਪੁਰ, ਬਲਰਾਜ ਸਿੰਘ ਸਸਕੌਰ, ਜਰਨੈਲ ਸਿੰਘ ਜੈਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਹਾਜਰ ਸਨ।