24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਸਰਕਾਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟਰੇਨਿੰਗ ਦੇਣ ਦੀ ਦਿੱਤੀ ਸਹਿਮਤੀ

ਨੂਰਪੁਰ ਬੇਦੀ, 24 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਸੂਬਾ ਆਗੂ ਦਿਨੇਸ਼ ਹੱਲਣ ਤੇ ਬਲਾਕ ਪ੍ਰਧਾਨ ਡਾ. ਗੁਰਪਾਲ ਚੌਧਰੀ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 25-08-2026
ਨੂਰਪੁਰ ਬੇਦੀ, 24 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਸੂਬਾ ਆਗੂ ਦਿਨੇਸ਼ ਹੱਲਣ ਤੇ ਬਲਾਕ ਪ੍ਰਧਾਨ ਡਾ. ਗੁਰਪਾਲ ਚੌਧਰੀ ਦੀ ਅਗਵਾਈ ਹੇਠ ਹੋਈ। ਐਸੋਸੀਏਸ਼ਨ ਦੇ ਚੇਅਰਮੈਨ ਸਵਰਨਜੀਤ ਬੈਂਸ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਲੰਬੇ ਸਮੇਂ ਤੋਂ ਚੱਲ ਰਹੀ ਰਜਿਸਟਰੇਸ਼ਨ ਦੀ ਮੰਗ ਤੇ ਪੰਜਾਬ ਸਰਕਾਰ ਨਾਲ ਹੋਈ ਗੱਲਬਾਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਲੰਬੇ ਸਮੇਂ ਤੋਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਵਿਸ਼ੇਸ਼ ਟਰੇਨਿੰਗ ਦੇਣ ਅਤੇ ਇਸ ਤੋਂ ਬਾਅਦ ਰਜਿਸਟਰਡ ਕਰਨ ਦੀ ਤਜਵੀਜ਼ ਨੂੰ ਸਰਕਾਰ ਵਲੋਂ ਸਹਿਮਤੀ ਦਿੱਤੀ ਗਈ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਪਿਛਲੇ ਲੰਬੇ ਸਮੇਂ ਤੋਂ ਆਪਣੀ ਰਜਿਸਟਰੇਸ਼ਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ ਅਤੇ ਸਰਕਾਰ ਵਲੋਂ ਟਰੇਨਿੰਗ ਦੇਣ ਲਈ ਸਹਿਮਤੀ ਦਿੱਤੇ ਜਾਣ ਨਾਲ ਉਨ੍ਹਾਂ ਦੀ ਆਸ ਨੂੰ ਬਲ ਮਿਲਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਤੈਅ ਕੀਤੀ ਪ੍ਰਕਿਰਿਆ ਤਹਿਤ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਆਪਣੇ ਤਜਰਬੇ ਨਾਲ ਸਬੰਧਤ ਦਸਤਾਵੇਜ਼, ਸਵੈ-ਘੋਸ਼ਣਾ ਪੱਤਰ ਤੇ ਹੋਰ ਲੋੜੀਂਦੇ ਕਾਗਜ਼ਾਤ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਤਹਿਤ ਬਲਾਕ ਨੂਰਪੁਰ ਬੇਦੀ ਦੇ ਮੈਂਬਰਾਂ ਨੇ ਆਪਣੇ ਦਸਤਾਵੇਜ਼ ਵਿਭਾਗ ਨੂੰ ਸੌਂਪ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਕੁੜੀਆਂ ਦੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ’ਚ ਨੂਰਪੁਰ ਬੇਦੀ ਜ਼ੋਨ ਤਿੰਨੋਂ ਵਰਗਾਂ ’ਚ ਜ਼ਿਲ੍ਹਾ ਜੇਤੂ ਬਣਿਆ ਅਗਲੀ ਖ਼ਬਰ ਮੁਫ਼ਤ ਸਿਲਾਈ ਸੈਂਟਰ ਦਾ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ
Ad Position 24