24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕੁੜੀਆਂ ਦੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ’ਚ ਨੂਰਪੁਰ ਬੇਦੀ ਜ਼ੋਨ ਤਿੰਨੋਂ ਵਰਗਾਂ ’ਚ ਜ਼ਿਲ੍ਹਾ ਜੇਤੂ ਬਣਿਆ

ਨੂਰਪੁਰ ਬੇਦੀ, 24 ਅਗਸਤ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਲੜਕੀਆਂ ਦਾ ਵਾਲੀਬਾਲ ਟੂਰਨਾਮੈਂਟ ਅੱਜ ਸ਼ਾਨਦਾਰ ਢੰਗ ਨਾਲ ਸਮਾਪਤ ਹੋ ਗਿਆ।

Ad Position 21
No active advertisement
ਅਜੀਤ ਡੈਸਕ 25-08-2026
ਨੂਰਪੁਰ ਬੇਦੀ, 24 ਅਗਸਤ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਲੜਕੀਆਂ ਦਾ ਵਾਲੀਬਾਲ ਟੂਰਨਾਮੈਂਟ ਅੱਜ ਸ਼ਾਨਦਾਰ ਢੰਗ ਨਾਲ ਸਮਾਪਤ ਹੋ ਗਿਆ। ਜ਼ਿਲ੍ਹੇ ਦੇ ਵੱਖ-ਵੱਖ ਜੋਨਾਂ ਦੀਆਂ ਟੀਮਾਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਹਿੱਸਾ ਲਿਆ। ਨੂਰਪੁਰ ਬੇਦੀ ਜੋਨ ਦੀਆਂ ਖਿਡਾਰਨਾਂ ਨੇ ਤਿੰਨਾਂ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਆਪਣਾ ਦਬਦਬਾ ਕਾਇਮ ਕੀਤਾ। ਸਮਾਪਤੀ ਸਮਾਰੋਹ ਮੌਕੇ ਚੇਅਰਮੈਨ ਸ੍ਰੀ ਅਮਿਤ ਚੱਢਾ, ਟੂਰਨਾਮੈਂਟ ਕਨਵੀਨਰ ਤੇ ਸਕੂਲ ਦੇ ਪ੍ਰਿੰਸੀਪਲ ਵਰਿੰਦਰ ਸ਼ਰਮਾ, ਪ੍ਰਿੰਸੀਪਲ ਹਰਦੀਪ ਸਿੰਘ ਤਖ਼ਤਗੜ੍ਹ ਅਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਕੇਸ਼ਵ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੁੱਖ ਮਹਿਮਾਨਾਂ ਵਲੋਂ ਜੇਤੂ ਖਿਡਾਰਨਾਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਖਿਡਾਰਨਾਂ ਨੇ ਵੀ ਆਪਣੀ ਜਿੱਤ ਦੀ ਖੁਸ਼ੀ ਸਾਂਝੀ ਕੀਤੀ। ਟੂਰਨਾਮੈਂਟ ਦੇ ਉਪ ਕਨਵੀਨਰ ਗੁਰਵਿੰਦਰ ਸਿੰਘ ਸਸਕੌਰ ਨੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-14 ਵਰਗ ਵਿੱਚ ਨੂਰਪੁਰ ਬੇਦੀ ਜੋਨ ਨੇ ਪਹਿਲਾ, ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਤੇ ਤਖਤਗੜ੍ਹ ਜੋਨ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਵਿਚ ਨੂਰਪੁਰ ਬੇਦੀ ਪਹਿਲੇ, ਤਖਤਗੜ੍ਹ ਦੂਜੇ ਅਤੇ ਮੋਰਿੰਡਾ ਤੀਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਅੰਡਰ-19 ਵਰਗ ਵਿਚ ਨੂਰਪੁਰ ਬੇਦੀ ਨੇ ਪਹਿਲਾ, ਤਖਤਗੜ੍ਹ ਨੇ ਦੂਜਾ ਅਤੇ ਸ੍ਰੀ ਚਮਕੌਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸ੍ਰੀ ਵਰਿੰਦਰ ਸ਼ਰਮਾ ਨੇ ਕਿਹਾ ਕਿ ਖੇ ਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਵਿਨਾਸ਼ ਕੁਮਾਰ, ਬਿਮਲ ਸੈਣੀ,ਧਰਮਵੀਰ ਸਿੰਘ, ਮਨਦੀਪ ਕੌਰ, ਗਗਨਦੀਪ ਸਿੰਘ, ਅਭਿਸ਼ੇਕ ਕੁਮਾਰ, ਪੰਕਜ ਵਸ਼ਿਸ਼ਟ,ਦੀਪੰਕਰ ਕੌਸਲ, ਇਕਬਾਲ ਸਿੰਘ, ਲਖਬੀਰ ਕੌਰ, ਸਰਬਜੀਤ ਕੌਰ, ਰਜਿੰਦਰ ਕੁਮਾਰ, ਲਖਬੀਰ ਸਿੰਘ, ਸਿਮਰਨਜੀਤ ਕੌਰ, ਹਰਜੋਤ ਸਿੰਘ, ਰਜਿੰਦਰ ਕੌਰ, ਅੰਮ੍ਰਿਤ ਕੁਮਾਰ, ਜਗਤਾਰ ਸਿੰਘ ਤੇ ਅਮਰਜੀਤ ਸਿੰਘ ਸਮੇਤ ਹੋਰ ਅਧਿਆਪਕ, ਖੇਡ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੱਕ ਕਰਮਾਂ ਦੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਪਿੰਡ ਵਾਸੀਆਂ ਨੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟਰੇਨਿੰਗ ਦੇਣ ਦੀ ਦਿੱਤੀ ਸਹਿਮਤੀ
Ad Position 24