26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਵੇਲੀ ਖ਼ੁਰਦ ਦੇ ਨੌਜਵਾਨਾਂ ਨੂੰ ਖੇਡ ਸਹੂਲਤਾਂ ਦਾ ਤੋਹਫ਼ਾ, ਵਿਧਾਇਕ ਚੱਢਾ ਨੇ ਸਟੇਡੀਅਮ ਕੀਤਾ ਲੋਕ ਅਰਪਣ

ਰੂਪਨਗਰ, 25 ਅਗਸਤ (ਸਟਾਫ਼ ਰਿਪੋਰਟਰ)- ਪਿੰਡ ਹਵੇਲੀ ਖ਼ੁਰਦ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡ ਸਹੂਲਤਾਂ ਦਾ ਤੋਹਫ਼ਾ ਦਿੰਦਿਆਂ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਵੇਂ ਖੇਡ ਸਟੇਡੀਅਮ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 26-08-2026
ਰੂਪਨਗਰ, 25 ਅਗਸਤ (ਸਟਾਫ਼ ਰਿਪੋਰਟਰ)- ਪਿੰਡ ਹਵੇਲੀ ਖ਼ੁਰਦ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡ ਸਹੂਲਤਾਂ ਦਾ ਤੋਹਫ਼ਾ ਦਿੰਦਿਆਂ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਵੇਂ ਖੇਡ ਸਟੇਡੀਅਮ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕੀਤਾ। ਵਿਧਾਇਕ ਚੱਢਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮਾਹੌਲ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਸਟੇਡੀਅਮ ਵਿਚ ਫੁੱਟਬਾਲ ਮੈਦਾਨ, ਵਾਲੀਬਾਲ ਕੋਰਟ, ਬੱਚਿਆਂ ਲਈ ਖੇਡ ਖੇਤਰ ਤੇ ਝੂਲਿਆਂ ਤੋਂ ਇਲਾਵਾ ਹਾਈਮਾਸਟ ਅਤੇ ਫੁੱਟ ਲਾਈਟਾਂ ਲਗਾਈਆਂ ਗਈਆਂ ਹਨ। ਮੈਦਾਨ ਦੀ ਸੰਭਾਲ ਅਤੇ ਪਾਣੀ ਦੀ ਉਪਲਬਧਤਾ ਲਈ ਹਾਈਡਰੈਂਟ ਪ੍ਰਣਾਲੀ ਵੀ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨੌਜਵਾਨ ਇਸ ਸਹੂਲਤ ਦਾ ਲਾਭ ਲੈ ਕੇ ਖੇਡਾਂ ਵਿਚ ਪਿੰਡ ਦਾ ਨਾਮ ਰੌਸ਼ਨ ਕਰਨਗੇ। ਸਰਪੰਚ ਵਿਕਰਾਂਤ ਚੌਧਰੀ ਨੇ ਸਮੂਹ ਪਿੰਡ ਵਾਸੀਆਂ ਵਲੋਂ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ, ਪਰਮਿੰਦਰ ਸਿੰਘ ਬਾਲਾ, ਲਕਵਿੰਦਰ ਪਾਲ ਸਿੰਘ, ਜਗਜੀਤ ਸਿੰਘ, ਕੋਚ ਲਾਡੀ, ਐੱਸ.ਡੀ.ਓ. ਖ਼ੁਸ਼ਦੀਪ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਪਰਮਜੀਤ ਸਿੰਘ, ਪੰਚ ਬਲਜੀਤ ਕੌਰ, ਪੰਚ ਗਗਨਪ੍ਰੀਤ ਕੌਰ, ਸਾਬਕਾ ਸਰਪੰਚ ਮਨਜੀਤ ਚੌਧਰੀ, ਸਾਬਕਾ ਸਰਪੰਚ ਜਰਨੈਲ ਸਿੰਘ ਕਬਰਵਾਲ, ਲੰਬੜਦਾਰ ਹਰਮੇਸ਼ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਦ ਖੱਡ ਤੇ ਸਰਸਾ ਦਰਿਆ ’ਚ ਉਦਯੋਗਿਕ ਕੂੜੇ ਦੇ ਕਥਿਤ ਨਾਜਾਇਜ਼ ਡੰਪ ਦਾ ਵਿਧਾਇਕ ਚੱਢਾ ਵਲੋਂ ਜਾਇਜ਼ਾ ਅਗਲੀ ਖ਼ਬਰ ਸਾਬਕਾ ਸਪੀਕਰ ਵਲੋਂ ਰਾਸ਼ਨ ਦੀ ਗੁਣਵੱਤਾ ਤੇ ਗੈਸ ਸਿਲੰਡਰਾਂ ’ਤੇ ਸਵਾਲ ਚੁੱਕਦਿਆਂ ਜਲਦ ਸੰਘਰਸ਼ ਵਿੱਡਣ ਦਾ ਐਲਾਨ
Ad Position 24