26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰੂਪਨਗਰ ਹੈੱਡਵਰਕਸ ਦੇ ਪ੍ਰਦੂਸ਼ਣ ਦੀ ਸੁਤੰਤਰ ਜਾਂਚ ਕਰਵਾਈ ਜਾਵੇ- ਜਥੇ. ਔਲਖ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਹੈੱਡਵਰਕਸ ਵਿਖੇ ਫ਼ੈਕਟਰੀਆਂ ਦੇ ਕਥਿਤ ਪ੍ਰਦੂਸ਼ਿਤ ਪਾਣੀ ਅਤੇ ਰਹਿੰਦ-ਖੂੰਹਦ ਦੇ ਪਹੁੰਚਣ ਦੇ ਮਾਮਲੇ ਦੀ ਸੁਤੰਤਰ ਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਜਥੇਦਾਰ ਜਰਨੈਲ ਸਿੰਘ ਔਲਖ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਰਿਆ ਦੇ ਪਾਣੀ ਵਿਚ ਕਥਿਤ ਪ੍ਰਦੂਸ਼ਣ ਦਾ ਮਾਮਲਾ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਨਾਲ ਸਿੱਧੇ ਤੌਰ ‘ਤੇ ਜੁੜਿਆ ਹੋਣ ਕਾਰਨ ਇਸ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ, ਤਾਂ ਜੋ ਅਸਲ ਤੱਥ ਸਾਹਮਣੇ ਆ ਸਕਣ ਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋਵੇ।

Ad Position 21
No active advertisement
ਅਜੀਤ ਡੈਸਕ 26-08-2026
ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਹੈੱਡਵਰਕਸ ਵਿਖੇ ਫ਼ੈਕਟਰੀਆਂ ਦੇ ਕਥਿਤ ਪ੍ਰਦੂਸ਼ਿਤ ਪਾਣੀ ਅਤੇ ਰਹਿੰਦ-ਖੂੰਹਦ ਦੇ ਪਹੁੰਚਣ ਦੇ ਮਾਮਲੇ ਦੀ ਸੁਤੰਤਰ ਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਜਥੇਦਾਰ ਜਰਨੈਲ ਸਿੰਘ ਔਲਖ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਰਿਆ ਦੇ ਪਾਣੀ ਵਿਚ ਕਥਿਤ ਪ੍ਰਦੂਸ਼ਣ ਦਾ ਮਾਮਲਾ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਨਾਲ ਸਿੱਧੇ ਤੌਰ ‘ਤੇ ਜੁੜਿਆ ਹੋਣ ਕਾਰਨ ਇਸ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ, ਤਾਂ ਜੋ ਅਸਲ ਤੱਥ ਸਾਹਮਣੇ ਆ ਸਕਣ ਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋਵੇ। ਜਥੇ. ਔਲਖ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਦਿੱਤੇ ਜਾਣ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਮਾਤਾ ਜੀ ਨਾਲ ਆਖ਼ਰੀ ਮੁਲਾਕਾਤ ਕਰਨ ਲਈ ਵੀ ਪੈਰੋਲ ਨਾ ਮਿਲਣਾ ਦੁਖਦਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੂਜੇ ਪਾਸੇ ਕੁੱਝ ਹੋਰ ਮਾਮਲਿਆਂ ਵਿਚ ਕੈਦੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਿਸ ਕਾਰਨ ਇਸ ਮਾਮਲੇ ਵਿਚ ਵੀ ਇੱਕੋ ਜਿਹੇ ਮਾਪਦੰਡ ਅਪਣਾਏ ਜਾਣ ਦੀ ਲੋੜ ਹੈ। ਜਥੇ. ਜਰਨੈਲ ਸਿੰਘ ਔਲਖ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬੀਆਂ ਨਾਲ ਕਥਿਤ ਤੌਰ ‘ਤੇ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਮਾਤਾ ਜੀ ਨਾਲ ਮੁਲਾਕਾਤ ਲਈ ਪੈਰੋਲ ਦੇਣ ਦੇ ਮਾਮਲੇ ‘ਤੇ ਮਨੁੱਖੀ ਅਤੇ ਹਮਦਰਦੀ ਵਾਲਾ ਰਵੱਈਆ ਅਪਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਮੁੱਖ ਚੋਣ ਅਧਿਕਾਰੀ ਨੇ ਈ. ਵੀ. ਐਮ./ ਵੀ. ਵੀ. ਪੈਟ. ਵੇਅਰਹਾਊਸ ਦੀ ਕੀਤੀ ਜਾਂਚ ਅਗਲੀ ਖ਼ਬਰ ਪਿੰਡ ਟੇਡੇਵਾਲ ਦੀ ਸੰਗਤ ਨੇ ਪੀ. ਜੀ. ਆਈ. ਦੇ ਮਰੀਜ਼ਾਂ ਲਈ ਲੰਗਰ ਭੇਜਿਆ
Ad Position 24