ਸ਼ਾਹਪੁਰ ਬੇਲਾ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਲੈਂਟਰ ਦੀ ਅਰੰਭਤਾ
ਨੂਰਪੁਰ ਬੇਦੀ, 26 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪਿੰਡ ਸ਼ਾਹਪੁਰ ਬੇਲਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਇਮਾਰਤ ਦੇ ਨਿਰਮਾਣ ਕਾਰਜ ਨੂੰ ਅੱਗੇ ਵਧਾਉਂਦਿਆਂ ਲੈਂਟਰ ਪਾਉਣ ਦੇ ਕੰਮ ਦੀ ਅਰੰਭਤਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਅਰਦਾਸ ਕਰਵਾਈ ਗਈ, ਉਪਰੰਤ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਲੈਂਟਰ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ।
ਨੂਰਪੁਰ ਬੇਦੀ, 26 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪਿੰਡ ਸ਼ਾਹਪੁਰ ਬੇਲਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਇਮਾਰਤ ਦੇ ਨਿਰਮਾਣ ਕਾਰਜ ਨੂੰ ਅੱਗੇ ਵਧਾਉਂਦਿਆਂ ਲੈਂਟਰ ਪਾਉਣ ਦੇ ਕੰਮ ਦੀ ਅਰੰਭਤਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਅਰਦਾਸ ਕਰਵਾਈ ਗਈ, ਉਪਰੰਤ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਲੈਂਟਰ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਲੈਂਟਰ ਦੇ ਕੰਮ ਦੀ ਸ਼ੁਰੂਆਤ ਮੌਕੇ ਪਿੰਡ ਦੀ ਸੰਗਤ ਵਿਚ ਵੀ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤ ਵਲੋਂ ਇਸ ਨਿਰਮਾਣ ਕਾਰਜ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਭਾਵਨਾ ਪ੍ਰਗਟ ਕੀਤੀ ਗਈ। ਹੈੱਡ ਗ੍ਰੰਥੀ ਜੋਗਿੰਦਰ ਸਿੰਘ ਨੇ ਕਿਹਾ ਕਿ ਪ੍ਰਬੰਧਕਾਂ ਵਲੋਂ ਸੰਗਤ ਦੇ ਸਹਿਯੋਗ ਨਾਲ ਇਹ ਉਪਰਾਲਾ ਬਹੁਤ ਹੀ ਸ਼ਾਨਦਾਰ ਹੈ ਤੇ ਅਜਿਹੇ ਕੰਮ ਸਾਰਿਆਂ ਨੂੰ ਰਲ ਮਿਲ ਕੇ ਚੜ੍ਹਾਉਣੇ ਚਾਹੀਦੇ ਹਨ। ਇਸ ਮੌਕੇ ਬਾਬਾ ਪ੍ਰੇਮ ਸਿੰਘ ਜੀ ਭੱਲੜੀ, ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਜੀ ਕੇਸਗੜ੍ਹ ਸਾਹਿਬ, ਪਿੰਡ ਸ਼ਾਹਪੁਰ ਬੇਲਾ ਦੀ ਸਮੂਹ ਸੰਗਤ ਤੇ ਹੋਰ ਹਾਜ਼ਰ ਸਨ।