ਡੀ. ਸੀ. ਕੰਪਲੈਕਸ ’ਚ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦਾ ਦਫ਼ਤਰ ਸਥਾਪਿਤ-ਵਿਧਾਇਕ ਦਿਨੇਸ਼ ਚੱਢਾ ਨੇ ਕੀਤਾ ਉਦਘਾਟਨ
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਡੀ. ਸੀ.
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਡੀ. ਸੀ. ਕੰਪਲੈਕਸ ਰੂਪਨਗਰ ਵਿਖੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦਾ ਦਫ਼ਤਰ ਸਥਾਪਿਤ ਕੀਤਾ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਦਿਨੇਸ਼ ਕੁਮਾਰ ਚੱਢਾ ਨੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਦਚਵਾਲ ਨੇ ਵਪਾਰੀਆਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ, ਹਲਕਾ ਚੇਅਰਮੈਨ ਰੂਪਨਗਰ ਅਮਨਦੀਪ ਸਿੰਘ ਸੋਨੀ, ਚਮਕੌਰ ਸਾਹਿਬ ਤੋਂ ਲਖਵਿੰਦਰ ਸਿੰਘ ਕਾਕਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਗੁਰਪ੍ਰੀਤ ਸਿੰਘ ਅਰੋੜਾ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਮਾਗਮ ਵਿਚ ਸੰਜੀਵ ਗੁਪਤਾ (ਜ਼ੋਨਲ ਇੰਚਾਰਜ), ਤਰਲੋਚਨ ਸਿੰਘ ਵੈਦਵਾਨ (ਮੋਹਾਲੀ ਜ਼ਿਲ੍ਹਾ ਪ੍ਰਧਾਨ) ਤੋਂ ਇਲਾਵਾ ਗੁਰਵਿੰਦਰ ਸਿੰਘ ਸੈਣੀ, ਮਨਦੀਪ ਸਿੰਘ ਢਿੰਡਸਾ, ਗੁਰਦੀਪ ਸਿੰਘ ਮਗਰੋੜ, ਬਲਵਿੰਦਰ ਸਿੰਘ ਪੜੀ, ਹਰਦੀਪ ਸਿੰਘ ਸੋਨੀ, ਹਰਗੁਰਿੰਦਰ ਸਿੰਘ ਰੋਪੜ, ਗੌਰਵ ਅਰੋੜਾ ਅਤੇ ਸਰਬਜੀਤ ਸਿੰਘ ਹਵੇਲੀ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ। ਅਮਨਦੀਪ ਸਿੰਘ ਸੋਨੀ ਨੇ ਸਾਰੇ ਵਪਾਰੀਆਂ ਅਤੇ ਕਮਿਸ਼ਨ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਵਲੋਂ ਸਰਹੰਦ ਨਹਿਰ ਦੇ ਪੁਰਾਣੇ ਪੁਲ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ।