27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਵਿਗਿਆਨਕ ਸਿਖਲਾਈ ਲਈ ਕੈਂਪ ਲਗਾਇਆ

ਰੂਪਨਗਰ, 26 ਅਗਸਤ (ਯਸ਼ਵੰਤ ਬੱਸੀ)- ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਵਿਖੇ ਝੱਲੀਆ ਕਲਾਂ ਦੇ 25 ਕਿਸਾਨਾਂ ਨੂੰ ਪਰਾਲੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਡਾ. ਸਤਬੀਰ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਰੂਪਨਗਰ, 26 ਅਗਸਤ (ਯਸ਼ਵੰਤ ਬੱਸੀ)- ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਵਿਖੇ ਝੱਲੀਆ ਕਲਾਂ ਦੇ 25 ਕਿਸਾਨਾਂ ਨੂੰ ਪਰਾਲੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਡਾ. ਸਤਬੀਰ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ। ਸਿਖਲਾਈ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿਚ ਹੀ ਵਿਗਿਆਨਕ ਢੰਗ ਨਾਲ ਸੰਭਾਲਣ ਅਤੇ ਇਸ ਉਪਰੰਤ ਕਣਕ ਸਮੇਤ ਹੋਰ ਹਾੜ੍ਹੀ ਦੀਆਂ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਦੱਸਿਆ ਕਿ ਪਰਾਲੀ ਦੀ ਸਹੀ ਸਾਂਭ-ਸੰਭਾਲ ਨਾਲ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ, ਫ਼ਸਲ ਦੀ ਪੈਦਾਵਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਸੁਧਾਰ ਲਿਆਂਦਾ ਜਾ ਸਕਦਾ ਹੈ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਨਵੀਨਤਮ ਖੇਤੀ ਮਸ਼ੀਨਰੀ ਦਾ ਵਿਹਾਰਕ ਪ੍ਰਦਰਸ਼ਨ ਵੀ ਕਰਵਾਇਆ ਗਿਆ। ਇਸ ਮੌਕੇ ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਰੀ ਦੀ ਕਾਰਗੁਜ਼ਾਰੀ, ਸਹੀ ਵਰਤੋਂ ਅਤੇ ਸਾਂਭ-ਸੰਭਾਲ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਪਰਾਲੀ ਪ੍ਰਬੰਧਨ ਤਕਨੀਕਾਂ ਅਤੇ ਖੇਤੀ ਮਸ਼ੀਨਰੀ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਪਰਾਲੀ ਵਾਲੇ ਖੇਤਾਂ ਵਿਚ ਕਣਕ ਦੀ ਕਾਸ਼ਤ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਵਿਗਿਆਨਕ ਹੱਲਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਖਲਾਈ ਦੇ ਅੰਤ ਵਿਚ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਪਰਾਲੀ ਪ੍ਰਬੰਧਨ, ਕਣਕ ਦੀ ਕਾਸ਼ਤ ਅਤੇ ਖੇਤੀ ਮਸ਼ੀਨਰੀ ਨਾਲ ਸਬੰਧਤ ਆਪਣੇ ਸਵਾਲ ਮਾਹਿਰਾਂ ਸਾਹਮਣੇ ਰੱਖੇ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਲਈ ਦਸਮੇਸ਼ ਯੂਥ ਕਲੱਬ ਦਾ ਸਨਮਾਨ ਅਗਲੀ ਖ਼ਬਰ ਡੀ. ਸੀ. ਕੰਪਲੈਕਸ ’ਚ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦਾ ਦਫ਼ਤਰ ਸਥਾਪਿਤ-ਵਿਧਾਇਕ ਦਿਨੇਸ਼ ਚੱਢਾ ਨੇ ਕੀਤਾ ਉਦਘਾਟਨ
Ad Position 24