ਮੁਲਾਜ਼ਮਾਂ ਦੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਅੱਠਵੇਂ ਦਿਨ ਵੀ ਜਾਰੀ
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਹੱਕੀ ਮੰਗਾਂ ਲਈ 17 ਅਗਸਤ ਤੋਂ ਸ਼ੁਰੂ ਕੀਤੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਤਹਿਸੀਲ ਦਫ਼ਤਰ ਰੂਪਨਗਰ ਵਿਖੇ ਧਰਨਾ ਦੇ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ, ਪੈਨਸ਼ਨਰਾਂ ਲਈ 2.
ਹ
ਹੜਤਾਲ ’ਤੇ ਬੈਠੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ।
27-08-2026
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਹੱਕੀ ਮੰਗਾਂ ਲਈ 17 ਅਗਸਤ ਤੋਂ ਸ਼ੁਰੂ ਕੀਤੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਤਹਿਸੀਲ ਦਫ਼ਤਰ ਰੂਪਨਗਰ ਵਿਖੇ ਧਰਨਾ ਦੇ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕਰਨ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਦਫ਼ਤਰਾਂ ਨੂੰ ਤਾਲੇ ਲਗਾ ਕੇ ਡੀ.ਸੀ. ਦਫ਼ਤਰ ਰੂਪਨਗਰ ਵਿਖੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ‘ਐਂਟੀ ਸਟੇਟ’ ਵਾਲਾ ਬਿਆਨ ਵਾਪਸ ਲੈਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ। ਮੰਗਾਂ ਨਾ ਮੰਨੇ ਜਾਣ ’ਤੇ ਹੋਰ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ। ਧਰਨੇ ਵਿਚ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਰੇਵਾਲ, ਜਸਵਿੰਦਰ ਕੌਰ, ਅਮਨਦੀਪ ਸਿੰਘ, ਮਨੋਜ ਕੁਮਾਰ, ਕਰਮਵੀਰ ਸਿੰਘ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ, ਸੰਦੀਪ ਭੱਟ, ਰਾਮਦਾਸ ਸਸਕੌਰ, ਜਸਵੀਰ ਸਿੰਘ, ਨਰਿੰਦਰ ਸਿੰਘ, ਰਾਜੇਸ਼ ਰਾਣਾ, ਰਾਜ ਕੁਮਾਰ, ਜਗਤਾਰ ਸਿੰਘ ਗਿੱਲ, ਸੁਖਦੇਵ ਸਿੰਘ ਸੁਰਤਾਪੁਰੀ, ਸੰਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਮੁਲਾਜ਼ਮ ਹਾਜ਼ਰ ਸਨ।