ਵੀਡੀਓ ਕਾਨਫਰੰਸਿੰਗ ਰਾਹੀਂ ‘‘ਖੇਲ ਕੀ ਬਾਤ, ਪੀ. ਐਮ. ਕੇ ਸਾਥ’’ ਪ੍ਰੋਗਰਾਮ ਦੌਰਾਨ ਵਿਦਿਆਰਥੀ।
ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਤੇ ਹੋਰਾਂ ਦਾ ਕੀਤਾ ਸਨਮਾਨ
ਰੂਪਨਗਰ, 27 ਅਗਸਤ (ਯਸ਼ਵੰਤ ਬੱਸੀ)- ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਨੌਜਵਾਨਾਂ ਵਿਚ ਖੇਡਾਂ, ਤੰਦਰੁਸਤੀ ਅਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਖੇਲੋ ਇੰਡੀਆ ਸੰਵਾਦ—ਖੇਲ ਕੀ ਬਾਤ ਪੀ. ਐਮ.
ਵ
ਵੀਡੀਓ ਕਾਨਫਰੰਸਿੰਗ ਰਾਹੀਂ ‘‘ਖੇਲ ਕੀ ਬਾਤ, ਪੀ. ਐਮ. ਕੇ ਸਾਥ’’ ਪ੍ਰੋਗਰਾਮ ਦੌਰਾਨ ਵਿਦਿਆਰਥੀ।
28-08-2026
ਰੂਪਨਗਰ, 27 ਅਗਸਤ (ਯਸ਼ਵੰਤ ਬੱਸੀ)- ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਨੌਜਵਾਨਾਂ ਵਿਚ ਖੇਡਾਂ, ਤੰਦਰੁਸਤੀ ਅਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਖੇਲੋ ਇੰਡੀਆ ਸੰਵਾਦ—ਖੇਲ ਕੀ ਬਾਤ ਪੀ.ਐਮ. ਕੇ ਸਾਥ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਖੇਡਾਂ ਤੇ ਸਰੀਰਕ ਤੰਦਰੁਸਤੀ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋ. ਏ.ਐਸ. ਚਾਹਲ, ਡਾਇਰੈਕਟਰ, ਐਨ.ਸੀ.ਸੀ. ਅਤੇ ਐਨ.ਐਸ.ਐਸ. ਕੋਆਰਡੀਨੇਟਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਦੇਸ਼-ਵਿਆਪੀ ਨੌਜਵਾਨ ਭਾਗੀਦਾਰੀ ਪਹਿਲਕਦਮੀ ‘ਮੇਰਾ ਯੁਵਾ ਭਾਰਤ’ ਤਹਿਤ ਕਰਵਾਇਆ ਗਿਆ। ਇਸ ਮੌਕੇ ਮੋਹਿਤ ਕੁਮਾਰ ਸੈਣੀ, ਡਿਪਟੀ ਡਾਇਰੈਕਟਰ, ਐਮ.ਵਾਈ. ਭਾਰਤ, ਰਾਕੇਸ਼ ਸ਼ਰਮਾ, ਰਾਸ਼ਟਰੀ ਵਾਲੀਬਾਲ ਖਿਡਾਰੀ ਅਨਮੋਲ ਅਤੇ ਸਟੇਟ ਐਵਾਰਡੀ ਅਨੰਨਿਆ ਬਾਂਸਲ ਵੀ ਮੌਜੂਦ ਸਨ। ਪ੍ਰੋਗਰਾਮ ਵਿਚ ਯੂਨੀਵਰਸਿਟੀ ਦੇ ਐਨ.ਸੀ . ਸੀ. ਅਤੇ ਐਨ.ਐਸ.ਐਸ. ਯੂਨਿਟਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਤੋਂ ਇਲਾਵਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਮੁੱਚੀ ਸ਼ਖਸੀਅਤ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਵਰਕ, ਲਗਨ ਅਤੇ ਖੇਡ ਭਾਵਨਾ ਵਰਗੇ ਗੁਣ ਵਿਕਸਿਤ ਹੁੰਦੇ ਹਨ। ਇਸ ਤੋਂ ਇਲਾਵਾ ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੀਡਰਸ਼ਿਪ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਤੰਦਰੁਸਤ, ਸਿਹਤਮੰਦ ਤੇ ਮਜ਼ਬੂਤ ਭਾਰਤ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।