28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਅਤੇ ਸਕੂਲ ਸਟਾਫ਼। ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ਦੌਰਾਨ ਵੱਖ-ਵੱਖ ਸਕੂਲਾਂ ਵਲੋਂ ਪੁਜ਼ੀਸ਼ਨਾਂ ਹਾ ਸਿ ਲ

ਰੂਪਨਗਰ, 27 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਰੂਪਨਗਰ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਗਤਕਾ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਜ਼ਿਲ੍ਹਾ ਕੋਆਰਡੀਨੇਟਰ ਸ਼ਰਨਜੀਤ ਕੌਰ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਦੁਆਰਾ ਦੂਜੇ ਦਿਨ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 28-08-2026
ਰੂਪਨਗਰ, 27 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਰੂਪਨਗਰ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਗਤਕਾ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਜ਼ਿਲ੍ਹਾ ਕੋਆਰਡੀਨੇਟਰ ਸ਼ਰਨਜੀਤ ਕੌਰ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਦੁਆਰਾ ਦੂਜੇ ਦਿਨ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਨਵੀਨਰ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿਚੋਂ ਲਗਪਗ 150 ਦੇ ਕਰੀਬ ਲੜਕਿਆਂ ਨੇ ਭਾਗ ਲਿਆ। ਅੰਡਰ14 ਫ਼ਰੀ ਸੌਟੀ ਟੀਮ ਈਵੈਂਟ ਵਿਚ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਨੇ ਪਹਿਲਾ ਸਥਾਨ, ਹੋਲੀ ਫੈਮਲੀ ਕਾਨਵੈਂਟ ਸਕੂਲ ਰੂਪਨਗਰ ਨੇ ਦੂਜਾ ਸਥਾਨ ਅਤੇ ਰਘੂਨਾਥ ਸਹਾਇ ਗਲੋਬਲ ਸਕੂਲ ਤੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਧੀ ਮਾਜਰਾ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਫ਼ਰੀ ਸੋਟੀ ਵਿਅਕਤੀਗਤ ਮੁਕਾਬਲਿਆਂ ਵਿਚ ਹੋਲੀ ਫੈਮਲੀ ਕਾਨਵੈਂਟ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਧੀ ਮਾਜਰਾ ਨੇ ਦੂਜਾ ਸਥਾਨ ਅਤੇ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਤੇ ਰਘੁਨਾਥ ਸਹਾਇ ਗਲੋਬਲ ਸਮਾਰਟ ਸਕੂਲ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਿਲ ਕੀਤਾ। ਸਿੰਗਲ ਸੋਟੀ ਵਿਅਕਤੀਗਤ ਵਿਚ ਖ਼ਾਲਸਾ ਮਾਡਲ ਸਕੂਲ ਨੇ ਪਹਿਲਾ ਸਥਾਨ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਝੱਲੀਆਂ ਕਲਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਨੇ ਤੀਜਾ ਸਥਾਨ ਹਾਸਿਲ ਕੀਤਾ। ਸਿੰਗਲ ਸੋਟੀ ਟੀਮ ਵਿਚ ਖ਼ਾਲਸਾ ਮਾਡਲ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਨੇ ਦੂਜਾ ਸਥਾਨ ਅਤੇ ਸੇਂਟ ਕਾਰਮਲ ਸਕੂਲ, ਅਕਾਲ ਅਕੈਡਮੀ ਕਮਾਲਪੁਰ ਤੇ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 17 ਫ਼ਰੀ ਸੋਟੀ ਟੀਮ ਈਵੈਂਟ ਵਿਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਢੰਗਰਾਲੀ ਨੇ ਪਹਿਲਾ ਸਥਾਨ, ਹੋਲੀ ਫੈਮਲੀ ਕਾਨਵੈਂਟ ਸਕੂਲ ਰੂਪਨਗਰ ਨੇ ਦੂਜਾ ਸਥਾਨ ਤੇ ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਨੇ ਤੀਜਾ ਹਾਸਿਲ ਕੀਤਾ। ਵਿਅਕਤੀਗਤ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਨੇ ਦੂਜਾ ਸਥਾਨ ਅਤੇ ਪੀਐਮ ਸ਼੍ਰੀ ਭਗਤਗੜ੍ਹ ਤੇ ਹੋਲੀ ਫੈਮਲੀ ਕਾਨਵੈਂਟ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ। ਸਿੰਗਲ ਸੋਟੀ ਟੀਮ ਇਵੈਂਟ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਜੀਨੀਅਸ ਇੰਟਰਨੈਸ਼ਨਲ ਸਕੂਲ ਸੋਲਖੀਆਂ ਨੇ ਦੂਜਾ ਸਥਾਨ ਅਤੇ ਪੀ ਐਮ ਸ਼੍ਰੀ ਭਰਤਗੜ੍ਹ ਤੇ ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਨੇ ਤੀਜਾ ਸਥਾਨ ਹਾਸਿਲ ਕੀਤਾ। ਵਿਅਕਤੀਗਤ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਢੰਗਰਾਲੀ ਨੇ ਪਹਿਲਾ ਸਥਾਨ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਦੂਜਾ ਸਥਾਨ ਅਤੇ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਤੇ ਸਕੂਲ ਆਫ਼ ਐਮੀਨੈਂਸ ਮੋਰਿੰਡਾ ਨੇ ਤੀਸਰਾ ਸਥਾਨ ਹਾਸਿਲ ਕੀਤਾ।” ਅੰਡਰ 19 ਸਿੰਗਲ ਸੋਟੀ ਟੀਮ ਈਵੈਂਟ ਵਿਚ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਰੋਪੜ ਨੇ ਪਹਿਲਾ ਸਥਾਨ, ਪੀ ਐਮ ਸ਼੍ਰੀ ਭਰਤਗੜ੍ਹ ਨੇ ਦੂਜਾ ਸਥਾਨ ਅਤੇ ਐਸ.ਜੀ.ਐਸ ਖ਼ਾਲਸਾ ਸਕੂਲ ਸ੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਅਕਤੀਗਤ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਨੇ ਦੂਸਰਾ ਸਥਾਨ ਅਤੇ ਪੀ ਐਮ ਸ਼੍ਰੀ ਭਰਤਗੜ੍ਹ ਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਖਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸ਼ਸਤਰ ਪ੍ਰਦਰਸ਼ਨ ਵਿਚ ਲੜਕਿਆਂ ਅੰਡਰ 17 ਵਿਚ ਜਸਕਰਨ ਸਿੰਘ ਨੇ ਪਹਿਲਾ ਸਥਾਨ, ਹਰਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ । ਅੰਡਰ19 ਲੜਕਿਆਂ ਦੇ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਸਕੂਲ ਆਫ਼ ਐਮੀਨੈਂਸ ਮੋਰਿੰਡਾ ਨੇ ਦੂਜਾ ਸਥਾਨ ਅਤੇ ਡੀ.ਏ.ਵੀ ਸਕੂਲ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਗੱਤਕੇ ਬਾਜ਼ਾਂ ਨੂੰ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਮੈਡਲਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਅਮਨਦੀਪ ਸਿੰਘ ਢੰਗਰਾਲੀ, ਪਰਮਜੀਤ ਸਿੰਘ ਰਤਨਗੜ੍ਹ, ਤਰਨਜੀਤ ਸਿੰਘ , ਗੁਰਵਿੰਦਰ ਸਿੰਘ ਘਨੌਲੀ, ਸ਼ੈਰੀ ਸਿੰਘ ਭਾਂਬਰੀ, ਰਾਜਵਿੰਦਰ ਕੌਰ, ਗੁਰਜੀਤ ਸਿੰਘ, ਪ੍ਰਦੀਪ ਸਿੰਘ, ਮਨਜੀਤ ਕੌਰ, ਸਰਬਜੀਤ ਸਿੰਘ, ਅਨਮੋਲਪ੍ਰੀਤ ਕੌਰ, ਜਸਪ੍ਰੀਤ ਸਿੰਘ ਲੋਦੀ ਮਾਜਰਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੜਵਾ ਵਿਖੇ ਮੀਟਿੰਗ ਦੌਰਾਨ ਕਿਰਤੀ ਕਿਸਾਨ ਮੋਰਚਾ ਨੇ ਚੰਡੀਗੜ੍ਹ ਮੋਰਚੇ ਸੰਬੰਧੀ ਕਿਸਾਨਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਜਾਗਰੂਕਤਾ ਪ੍ਰੋਗਰਾਮ ਦੌਰਾਨ ਜਾਣਕਾਰੀ ਦੇ ਰਹੇ ਵਿਸ਼ਾ ਮਾਹਿਰ ਤੇ ਕਿਸਾਨ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ...
Ad Position 24