ਮੁਲਾਜ਼ਮਾਂ ਵਲੋਂ ਕੀਤਾ ਗਿਆ ਅਰਥੀ ਫ਼ੂਕ ਰੋਸ ਮੁਜ਼ਾਹਰਾ
ਸ੍ਰੀ ਅਨੰਦਪੁਰ ਸਾਹਿਬ, 28 ਅਗਸਤ (ਜੇ ਐਸ ਨਿੱਕੂਵਾਲ)- ਜਨਰੇਸ਼ਨ ਸਰਕਲ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਪਾਵਰ ਹਾਊਸ ਨੰਬਰ 1 ਗੰਗੂਵਾਲ ਵਿਖੇ ਪੰਜਾਬ ਸਾਂਝਾ ਮੁਲਾਜ਼ਮ ਮੰਚ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਗੁਰਦਾਸ ਰਾਮ ਫੋਰਮੈਨ ਵਲੋਂ ਕੀਤੀ ਗਈ।
ਸ੍ਰੀ ਅਨੰਦਪੁਰ ਸਾਹਿਬ, 28 ਅਗਸਤ (ਜੇ ਐਸ ਨਿੱਕੂਵਾਲ)- ਜਨਰੇਸ਼ਨ ਸਰਕਲ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਪਾਵਰ ਹਾਊਸ ਨੰਬਰ 1 ਗੰਗੂਵਾਲ ਵਿਖੇ ਪੰਜਾਬ ਸਾਂਝਾ ਮੁਲਾਜ਼ਮ ਮੰਚ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਗੁਰਦਾਸ ਰਾਮ ਫੋਰਮੈਨ ਵਲੋਂ ਕੀਤੀ ਗਈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਕੁੱਝ ਨਹੀਂ ਕੀਤਾ ਗਿਆ। ਇੱਥੇ ਹੀ ਬੱਸ ਨਹੀਂ ਕਈ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਉਹ ਆਪ ਮੀਟਿੰਗਾਂ ਤੋਂ ਭੱਜ ਚੁੱਕੇ ਹਨ। ਅਤੇ ਮੁਲਾਜ਼ਮਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੁਲਾਜ਼ਮ ਡਰਨ ਵਾਲੇ ਨਹੀਂ।ਅਰਥੀ ਫ਼ੂਕ ਮੁਜ਼ਾਹਰੇ ਜਾਰੀ ਰਹਿਣਗੇ। ਜਦੋਂਕਿ ਸਾਂਝੀ ਤਾਲਮੇਲ ਕਮੇਟੀ ਵਲੋਂ ਲੁਧਿਆਣਾ ਵਿਖੇ 30 ਅਗਸਤ ਨੂੰ ਮੀਟਿੰਗ ਸੱਦ ਲਈ ਗਈ ਹੈ। ਜਿਸ ਤੋਂ ਬਾਅਦ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।ਅੰਤ ਵਿਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਮੋਹਿਤ ਸ਼ਰਮਾ, ਤੇਜਿੰਦਰ ਸਿੰਘ, ਭੁਪਿੰਦਰ ਸਿੰਘ, ਰਾਮਪਾਲ, ਸਤੀਸ਼ ਕੁਮਾਰ, ਸੁਮਿਤ ਕੁਮਾਰ, ਹਰਵਿੰਦਰ ਸਿੰਘ, ਸ਼ਾਮ ਲਾਲ, ਪੰਕਜ ਲਾਲ, ਪ੍ਰਮੋਦ ਕੁਮਾਰ, ਸੋਮ ਨਾਥ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।