ਸ੍ਰੀ ਚਮਕੌਰ ਸਾਹਿਬ ਤੋਂ 3 ਨੂੰ ਸਜਾਇਆ ਜਾਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ-ਚੀਮਾ
ਰੂਪਨਗਰ, 28 ਅਗਸਤ (ਯਸ਼ਵੰਤ ਬੱਸੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿੰਡ ਫੂਲ ਕਲਾਂ ਵਿਖੇ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਵਿਖੇ ਅਕਾਲੀ ਵਰਕਰਾਂ ਅਤੇ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਨਾਲ ਮੀਟਿੰਗ ਕੀਤੀ ਗਈ।
ਮ
ਮੀਟਿੰਗ ਦੌਰਾਨ ਡਾ. ਦਲਜੀਤ ਸਿੰਘ ਚੀਮਾ ਤੇ ਸਥਾਨਕ ਆਗੂ।
29-08-2026
ਰੂਪਨਗਰ, 28 ਅਗਸਤ (ਯਸ਼ਵੰਤ ਬੱਸੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿੰਡ ਫੂਲ ਕਲਾਂ ਵਿਖੇ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਵਿਖੇ ਅਕਾਲੀ ਵਰਕਰਾਂ ਅਤੇ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ 3 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਸਜਾਏ ਜਾਣ ਵਾਲੇ ਮੀਰੀ-ਪੀਰੀ ਖ਼ਾਲਸਾ ਮਾਰਚ ਸਬੰਧੀ ਪ੍ਰਬੰਧਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਚੀਮਾ ਨੇ ਦੱਸਿਆ ਕਿ ਖ਼ਾਲਸਾ ਮਾਰਚ ਸ਼ਾਮ 5 ਵਜੇ ਡਾ. ਸੁਰਜੀਤ ਚੌਕ ਰਾਹੀਂ ਰੂਪਨਗਰ ਸ਼ਹਿਰ ਵਿਚ ਦਾਖ਼ਲ ਹੋਵੇਗਾ, ਜਿੱਥੇ ਨੇੜਲੇ ਪਿੰਡਾਂ ਦੀਆਂ ਸੰਗਤਾਂ ਵਲੋਂ ਸਵਾਗਤ ਕੀਤਾ ਜਾਵੇਗਾ। ਇਸ ਉਪਰੰਤ ਬੇਲਾ ਚੌਕ ਵਿਖੇ ਸ਼ਹਿਰ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਬੈਂਡ ਤੇ ਗਤਕਾ ਪਾਰਟੀਆਂ ਵਲੋਂ ਜੌਹਰ ਦਿਖਾਏ ਜਾਣਗੇ ਤੇ ਵੱਖ-ਵੱਖ ਸੰਸਥਾਵਾਂ ਵਲੋਂ ਲੰਗਰ ਤੇ ਖਾਣ-ਪੀਣ ਦੇ ਸਟਾਲ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖ਼ਾਲਸਾ ਮਾਰਚ ਗਿਆਨੀ ਜ਼ੈਲ ਸਿੰਘ ਨਗਰ ਰਾਹੀਂ ਗੁਰਦੁਆਰਾ ਭੱਠਾ ਸਾਹਿਬ ਪਹੁੰਚੇਗਾ, ਜਿੱਥੇ ਰਾਤਰੀ ਵਿਸ਼ਰਾਮ ਉਪਰੰਤ 4 ਸਤੰਬਰ ਨੂੰ ਸਵੇਰੇ 9 ਵਜੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਮਾਰਚ ਦਾ ਸਵਾਗਤ ਕਰਨ ਦ ੀ ਅਪੀਲ ਕੀਤੀ। ਇਸ ਮੌਕੇ ਸੰਤ ਬਾਬਾ ਸੁਰਜਨ ਸਿੰਘ, ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਸੁਖਇੰਦਰਪਾਲ ਸਿੰਘ ਬੋਬੀ ਬੋਲਾ, ਜਸਬੀਰ ਸਿੰਘ ਮੈਨੇਜਰ ਗੁਰਦੁਆਰਾ ਭੱਠਾ ਸਾਹਿਬ, ਗੁਰਵਿੰਦਰ ਸਿੰਘ ਬਾਵਾ, ਤਰਨਜੀਤ ਸਿੰਘ ਤਰਨੀ, ਲਖਵਿੰਦਰ ਸਿੰਘ ਲੱਕੀ ਖੈਰਾਬਾਦ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।