30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦੀ ਅਰਥੀ ਸਾੜੀ

ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਰੂਪਨਗਰ ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 29-08-2026
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਰੂਪਨਗਰ ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਹੋਣ ਵਾਲੀ ਸੂਬਾ ਪੱਧਰੀ ਮੀਟਿੰਗ ਵਿਚ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਧਰਨੇ ਨੂੰ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਵੀ ਸਮਰਥਨ ਦਿੱਤਾ। ਇਸ ਮੌਕੇ ਜਸਵਿੰਦਰ ਕੌਰ, ਅਮਨਦੀਪ ਸਿੰਘ, ਮਨੋਜ ਕੁਮਾਰ, ਕਰਮਵੀਰ ਸਿੰਘ, ਪ੍ਰਭਜੋਤ ਸਿੰਘ, ਸੁਖਦੇਵ ਸਿੰਘ ਸੁਰਤਾਪੁਰੀ , ਗਿਆਨ ਸਿੰਘ ਘਨੌਲੀ, ਜਗਤਾ ਰ ਸਿੰਘ ਗਿੱਲ, ਸੰਦੀਪ ਭੱਟ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ ਖੇੜੀ, ਸੁਰਜੀਤ ਸਿੰਘ ਢੇਰ, ਗੁਰਦੇਵ ਸਿੰਘ ਬਾਗੀ, ਨਿਰਮਲ ਸਿੰਘ ਲੋਦੀਮਾਜਰਾ, ਭੁਪਿੰਦਰ ਸਿੰਘ, ਬਲਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਜਥੇਦਾਰ ਲੱਖੇਵਾਲ ਵਲੋਂ ਪਿੰਡਾਂ ’ਚ ਮੀਟਿੰਗਾਂ ਅਗਲੀ ਖ਼ਬਰ ਮਕੜੋਨਾ ਖੁਰਦ ਵਿਖੇ ਪਿੰਡ ਵਾਸੀਆਂ ਨੇ ਇਕੱਠ ਕਰਕੇ ਗੁੱਜਰਾਂ ਦੇ ਪਸ਼ੂਆਂ ਨੂੰ ਰੋਕਣ ਸਬੰਧੀ ਐਸ. ਡੀ. ਐਮ. ਨੂੰ ਦਿੱਤਾ ਮੰਗ...
Ad Position 24